ਮਾੜੀਆਂ ਨੀਤੀਆਂ ਹੀ ਮਾਨ ਸਰਕਾਰ ਨੂੰ ਲੈ ਡੁੱਬਣਗੀਆਂ : ਮਜੀਠੀਆ ਆਪ’ ਦੀਆਂ ਮਾੜੀਆਂ ਨੀਤੀਆਂ ਹੀ ਮਾਨ ਸਰਕਾਰ ਨੂੰ ਲੈ ਡੁੱਬਣਗੀਆਂ : ਬਿਕਰਮ ਸਿੰਘ ਮਜੀਠੀਆ
Publish Date: Wed, 26 Aug 2026 07:09 PM (IST)
Updated Date: Thu, 27 Aug 2026 04:04 AM (IST)
ਕੈਪਸ਼ਨ: ਪਿੰਡ ਢੋਟਾ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਰਦੇਵ ਸਿੰਘ ਨਾਗੋਕੇ ਅਤੇ ਮੰਚ ’ਤੇ ਬੈਠੇ ਬਿਕਰਮ ਸਿੰਘ ਮਜੀਠੀਆ, ਬਲਜੀਤ ਸਿੰਘ ਜਲਾਲਉਸਮਾ ਤੇ ਹੋਰ ਆਗੂ। * ਜਥੇਦਾਰ ਹਰਦੇਵ ਸਿੰਘ ਨਾਗੋਕੇ ਨੇ ਅਕਾਲੀ ਆਗੂਆਂ ਤੇ ਵਰਕਰਾਂ ਦਾ ਕੀਤਾ ਧੰਨਵਾਦ ਕੁਲਦੀਪ ਸਿੰਘ ਮਾਨ•, ਪੰਜਾਬੀ ਜਾਗਰਣ ਖਡੂਰ ਸਾਹਿਬ : ਰੱਖੜ ਪੁੰਨਿਆਂ ਦੇ ਸਾਲਾਨਾ ਜੋੜ ਮੇਲੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਇਕੱਠ ਪੱਖੋਂ ਇਤਿਹਾਸਕ ਹੋਵੇਗੀ। ਇਹ ਪ੍ਰਗਟਾਵਾ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਿੰਡ ਢੋਟਾ ਵਿਖੇ ਸਵਰਗੀ ਗੁਰਦੀਪ ਸਿੰਘ ਸਾਬਕਾ ਚੇਅਰਮੈਨ ਦੇ ਗ੍ਰਹਿ ਵਿਖੇ ਬਾਬਾ ਬਕਾਲਾ ਸਾਹਿਬ ਹਲਕੇ ਦੇ ਇੰਚਾਰਜ ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਕਾਨਫ਼ਰੰਸ 28 ਅਗਸਤ ਨੂੰ ਹੋਣੀ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਦਾ ਪ੍ਰਬੰਧ ਪ੍ਰਭਾਵਿਤ ਹੋਇਆ ਹੈ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਨਾ ਮਿਲਣ ਕਾਰਨ ਉਹ ਆਪਣੇ ਹੱਕਾਂ ਲਈ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦਾ ਖਮਿਆਜ਼ਾ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਨੂੰ ਭੁਗਤਣਾ ਪਵੇਗਾ। ਇਸ ਮੌਕੇ ਹਲਕਾ ਬਾਬਾ ਬਕਾਲਾ ਦੇ ਇੰਚਾਰਜ ਬਲਜੀਤ ਸਿੰਘ ਜਲਾਲ ਉਸਮਾ ਨੇ ਕਿਹਾ ਕਿ ਰੱਖੜ ਪੁੰਨਿਆਂ ਦੇ ਜੋੜ ਮੇਲੇ ਮੌਕੇ ਹੋਣ ਵਾਲੀ ਕਾਨਫ਼ਰੰਸ ਵਿਚ ਵੱਡੀ ਗਿਣਤੀ ’ਚ ਲੋਕ ਸ਼ਮੂਲੀਅਤ ਕਰਨਗੇ। ਉਨ੍ਹਾਂ ਵਰਕਰਾਂ ਨੂੰ ਆਪੋ-ਆਪਣੇ ਪਿੰਡਾਂ ਤੋਂ ਟਰੈਕਟਰ-ਟਰਾਲੀਆਂ, ਬੱਸਾਂ ਅਤੇ ਕਾਰਾਂ ਦੇ ਕਾਫ਼ਲਿਆਂ ਰਾਹੀਂ ਕਾਨਫ਼ਰੰਸ ਵਿਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਾਖੁਸ਼ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਹਲਕਾ ਬਾਬਾ ਬਕਾਲਾ ਦੇ ਸਾਬਕਾ ਸਰਕਲ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੇ ਕਾਨਫ਼ਰੰਸ ਸਬੰਧੀ ਸੱਦੀ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚਣ ਲਈ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ। ਉਨ੍ਹਾਂ ਇਲਾਕੇ ਦੇ ਲੋਕਾਂ ਅਤੇ ਅਕਾਲੀ ਆਗੂਆਂ ਤੇ ਵਰਕਰਾਂ ਦਾ ਵੀ ਮੀਟਿੰਗ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਮੈਨੇਜਰ ਰਣਬੀਰ ਸਿੰਘ ਢੋਟਾ, ਹਰਮਨਬੀਰ ਸਿੰਘ ਢੋਟਾ, ਸਤਪਾਲ ਸਿੰਘ ਨੱਥੋਕੇ, ਸਰਬਜੀਤ ਸਿੰਘ ਬਾਣੀਆਂ, ਤਰਲੋਕ ਸਿੰਘ ਸਾਬਕਾ ਸਰਪੰਚ, ਹੀਰਾ ਸਿੰਘ ਸੰਘਰ, ਹਰਜੀਤ ਸਿੰਘ ਮੁਗਲਾਣੀ, ਸਾਬਕਾ ਸਰਪੰਚ ਕੁਲਦੀਪ ਸਿੰਘ ਮੁਗਲਾਣੀ, ਜਥੇਦਾਰ ਨੌਰੰਗ ਸਿੰਘ ਨਾਗੋਕੇ, ਅਜੈਬ ਸਿੰਘ ਸਰਪੰਚ ਸਰਲੀ, ਲਖਵੰਤ ਸਿੰਘ ਬਿੱਲੂ ਸਰਲੀ, ਦਿਲਬਾਗ ਸਿੰਘ ਜਾਤੀਉਮਰਾ, ਹੀਰਾ ਸਿੰਘ, ਬਲਵਿੰਦਰ ਸਿੰਘ ਜਾਤੀਉਮਰ, ਮੰਗਦੀਪ ਸਿੰਘ ਨਾਗੋਕੇ, ਬੂਟਾ ਸਿੰਘ, ਸਰਬਰਿੰਦਰ ਸਿੰਘ ਨਾਗੋਕੇ ਸਾਬਕਾ ਬੀਡੀਪੀਓ, ਜਗਮੋਹਣ ਸਿੰਘ ਚੱਕ ਕਰੇ-ਖਾਂ ਸਾਬਕਾ ਸਰਪੰਚ, ਸਵਰਨ ਸਿੰਘ ਅਹਿਮਦਪੁਰ, ਨਿਰਮਲਜੀਤ ਸਿੰਘ ਚੱਕ ਕਰੇ-ਖਾਂ, ਸਲਵਿੰਦਰ ਸਿੰਘ ਢੋਟਾ, ਪੂਰਨ ਸਿੰਘ ਖਿੱਲਚੀਆਂ, ਗੁਰਸਾਹਿਬ ਸਿੰਘ ਭੋਰਲੀ, ਕਾਬਲ ਸਿੰਘ ਮੀਆਂਵਿੰਡ ਸਰਪੰਚ, ਜੋਗਾ ਸਿੰਘ ਸੰਘਰ ਕੋਟ, ਯਾਦਵਿੰਦਰ ਸਿੰਘ ਨਾਗੋਕੇ ਅਤੇ ਦਲਬੀਰ ਸਿੰਘ ਸੰਮਤੀ ਮੈਂਬਰ ਨਾਗੋਕੇ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਆਗੂਆਂ ਅਤੇ ਵਰਕਰਾਂ ਨੇ ਬਿਕਰਮ ਸਿੰਘ ਮਜੀਠੀਆ ਨੂੰ ਕਾਨਫ਼ਰੰਸ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ।