ਜਥੇਦਾਰ ਜਹਾਂਗੀਰ ਨੇ ਆਪਣੇ ਹਲਕੇ ਦੇ ਸਾਥੀਆਂ ਸਣੇ ਮਜੀਠੀਆ ਦਾ ਕੀਤਾ ਸਵਾਗਤ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਨੇ ਆਪਣੇ ਹਲਕੇ ਦੇ ਸਾਥੀਆਂ ਸਮੇਤ ਮਜੀਠੀਆ ਦਾ ਕੀਤਾ ਸਵਾਗਤ
Publish Date: Wed, 26 Aug 2026 07:55 PM (IST)
Updated Date: Thu, 27 Aug 2026 04:04 AM (IST)
ਕੈਪਸ਼ਨ - ਬਿਕਰਮਜੀਤ ਸਿੰਘ ਮਜੀਠੀਆ ਦਾ ਸਵਾਗਤ ਕਰਦੇ ਹੋਏ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਤੇ ਹੋਰ। ਕੁਲਦੀਪ ਸਿੰਘ ਮਾਨ•, ਪੰਜਾਬੀ ਜਾਗਰਣ, ਖਡੂਰ ਸਾਹਿਬ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਤੇ ਪਾਰਟੀ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਜੁਝਾਰੂ ਆਗੂ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਜਿਨ੍ਹਾਂ ਨੂੰ ਬੀਤੇ ਦਿਨੀ ਪਾਰਟੀ ਵਿਚ ਰਾਜਸੀ ਮਾਮਲਿਆਂ ਦੀ ਕਮੇਟੀ ਦਾ ਮੈਂਬਰ ਬਣਾਇਆ ਗਿਆ ਸੀ। ਉਨ੍ਹਾਂ ਨੂੰ ਪਾਰਟੀ ’ਚ ਅਹੁਦਾ ਦਿੱਤੇ ਜਾਣ ’ਤੇ ਉਨ੍ਹਾਂ ਵੱਲੋਂ ਆਪਣੇ ਹਲਕੇ ਦੇ ਸੀਨੀਅਰ ਅਕਾਲੀ ਆਗੂਆਂ ਤੇ ਸਾਥੀਆਂ ਸਮੇਤ ਮਾਝੇ ਦੇ ਜਰਨੈਲ ਤੇ ਪਾਰਟੀ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਨ ਵਾਸਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਨਵ-ਨਿਯੁਕਤ ਕਮੇਟੀ ਮੈਂਬਰ ਦਲਬੀਰ ਸਿੰਘ ਜਹਾਂਗੀਰ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਮਜੀਠੀਆ ਨੂੰ ਬੁੱਕੇ ਦੇ ਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਬੁੱਕੇ ਮਿਲਣ ਉਪਰੰਤ ਬਿਕਰਮਜੀਤ ਸਿੰਘ ਮਜੀਠੀਆ ਨੇ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਹਲਕਾ ਖਡੂਰ ਸਾਹਿਬ ਬਾਰੇ ਖੁੱਲ ਕੇ ਵਿਚਾਰਾਂ ਕੀਤੀਆਂ। ਇਸ ਦੌਰਾਨ ਮਜੀਠੀਆ ਨੇ ਜਹਾਂਗੀਰ ਤੇ ਉਨ੍ਹਾਂ ਨਾਲ ਪੁੱਜੇ ਉਨ੍ਹਾਂ ਦੇ ਸਾਥੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਹਲਕਾ ਖਡੂਰ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ। ਇਸ ਮੌਕੇ ਦਲਬੀਰ ਸਿੰਘ ਜਹਾਂਗੀਰ ਦੇ ਨਾਲ ਕੰਵਲਜੀਤ ਸਿੰਘ ਲਾਹੋਰੀਆ, ਮਾਸਟਰ ਗੁਰਦੇਵ ਸਿੰਘ, ਮਨਜੀਤ ਸਿੰਘ ਬਾਊ ਤੇ ਹਜੂਰਾ ਸਿੰਘ ਫੌਜੀ ਹਾਜ਼ਰ ਸਨ ਦੀਆਂ ਬਾਬਾ ਬਕਾਲਾ ਸਾਹਿਬ ਕਾਨਫਰੰਸ ਲਈ ਡਿਊਟੀਆਂ ਲਗਾਉਂਦਿਆਂ ਕਿਹਾ ਕਿ ਹਲਕਾ ਖਡੂਰ ਸਾਹਿਬ ਤੋਂ ਵੱਧ ਤੋਂ ਵੱਧ ਸੰਗਤ ਲੈ ਕੇ 28 ਅਗਸਤ ਨੂੰ ਬਾਬਾ ਬਕਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਜਾ ਰਹੀ ਸਿਆਸੀ ਕਾਨਫਰੰਸ ਵਿਚ ਪਹੁੰਚੋ। ਇਸ ਸਿਆਸੀ ਕਾਨਫਰੰਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ।