ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 7 ਤੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 7 ਸਤੰਬਰ ਤੋਂ
Publish Date: Wed, 26 Aug 2026 07:58 PM (IST)
Updated Date: Thu, 27 Aug 2026 04:04 AM (IST)
ਕੈਪਸ਼ਨ- ਡੇਅਰੀ ਵਿਕਾਸ ਅਫ਼ਸਰ ਕਪਲਮੀਤ ਸਿੰਘ। ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 7 ਸਤੰਬਰ ਤੋਂ 7 ਅਕਤੂਬਰ ਤਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਨੇੜੇ ਮਾਲ ਮੰਡੀ, ਤਰਨਤਾਰਨ ਵਿਖੇ ਚਲਾਇਆ ਜਾ ਰਿਹਾ ਹੈ। ਇਸ ਵਿਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਅਤੇ ਸੰਤੁਲਿਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਅਫ਼ਸਰ ਕਪਲਮੀਤ ਸਿੰਘ ਨੇ ਕਿਹਾ ਕਿ ਇਸ ਸਿਖਲਾਈ ਲਈ ਜ਼ਿਲ੍ਹਾ ਤਰਨਤਾਰਨ ਦੇ ਚਾਹਵਾਨ ਡੇਅਰੀ ਫਾਰਮਰ 31 ਅਗਸਤ ਤੋਂ ਪਹਿਲਾ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਈਜ਼ ਫੋਟੋ, ਅਨੁਸੂਚਿਤ ਜਾਤੀ ਸਿਖਿਆਰਥੀ ਆਪਣਾ ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨਤਾਰਨ ਵਿਖੇ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਲਈ ਜਨਰਲ ਕੈਟਾਗਰੀ ਦੇ ਫਾਰਮਰਾਂ ਲਈ ਫੀਸ 5 ਹਜ਼ਾਰ ਰੁਪਏ ਹੈ ਅਤੇ ਅਨੁਸੂਚਿਤ ਜਾਤੀ ਦੇ ਫਾਰਮਰਾਂ ਲਈ 4 ਹਜ਼ਾਰ ਰੁਪਏ ਹੈ ਅਤੇ ਫੀਸ ਨਕਦ ਲਈ ਜਾਵੇਗੀ। ਸਿਖਲਾਈ ਸਫਲਤਾਪੂਰਵਕ ਪ੍ਰਾਪਤ ਕਰਨ ਤੋਂ ਬਆਦ ਬੈਂਕਾਂ ਤੋਂ ਸਸਤੀਆਂ ਵਿਆਜ਼ ਦਰਾਂ ਤੇ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ। ਜਿਸ ਤੇ ਜਨਰਲ 25 ਫੀਸਦੀ ਅਤੇ ਅਨੁਸੂਚਿਤ ਜਾਤੀ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨਤਾਰਨ ਤੋਂ ਸੌ ਰੁਪਏ ਨਕਦ ਦੇ ਕੇ ਪ੍ਰਾਪਤ ਕੀਤੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਚਾਹਵਾਨ ਫੋਨ ਨੰ. 8837854191 ਅਤੇ 8360906797 ਤੇ ਸੰਪਰਕ ਕਰ ਸਕਦੇ ਹਨ।