ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵਜੋਂ ਅੱਜ ਸਿਹਤ ਸੇਵਾਵਾਂ ਰਹਿਣਗੀਆਂ ਬੰਦ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵਜੋਂ ਅੱਜ ਸਿਹਤ ਸੇਵਾਵਾਂ ਰਹਿਣਗੀਆਂ ਬੰਦ
Publish Date: Wed, 26 Aug 2026 08:16 PM (IST)
Updated Date: Thu, 27 Aug 2026 04:05 AM (IST)
ਕੈਪਸ਼ਨ- 27 ਅਗਸਤ ਨੂੰ ਕੀਤੀ ਜਾਣ ਵਾਲੀ ਹੜਤਾਲ ਬਾਰੇ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੇ ਮੁਲਾਜ਼ਮ। * ਸਰਕਾਰੀ ਹਸਪਤਾਲ ਝਬਾਲ ਦੇ ਸਮੁੱਚੇ ਸਟਾਫ ਵੱਲੋਂ ਸਮੂਹਿਕ ਛੁੱਟੀ ਕਰਨ ਦਾ ਫੈਸਲਾ ਤੇਜਿੰਦਰ ਸਿੰਘ ਬੱਬੂ•, ਪੰਜਾਬੀ ਜਾਗਰਣ ਝਬਾਲ : ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਪੂਰਾ ਨਾ ਕੀਤੇ ਜਾਣ ਦੇ ਰੋਸ ਵਜੋਂ ਸਾਂਝਾ ਮੁਲਾਜ਼ਮ ਫਰੰਟ ਅਤੇ ਪੰਜਾਬ ਭਰ ਦੀਆਂ ਸਮੁੱਚੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ 27 ਅਗਸਤ ਨੂੰ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਦੇ ਦਿੱਤੇ ਸੱਦੇ ਦੇ ਸਬੰਧ ਵਿਚ ਸੀਐੱਚਸੀ ਝਬਾਲ ਵਿਖੇ ਵੱਖ-ਵੱਖ ਕੈਟਾਗਰੀਆਂ ਦੇ ਮੁਲਾਜ਼ਮਾਂ ਦੀ ਅਹਿਮ ਮੀਟਿੰਗ ਹੋਈ। ਜਿਸ ਵਿਚ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ’ਤੇ ਰੋਸ ਪ੍ਰਗਟ ਕਰਦਿਆਂ ਸਾਂਝਾ ਮੁਲਾਜ਼ਮ ਫਰੰਟ ਵੱਲੋਂ ਦਿੱਤੇ ਸੂਬਾ ਪੱਧਰੀ ਸੰਘਰਸ਼ ਦੇ ਸੱਦੇ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਸਮੂਹ ਕੈਟਾਗਰੀਆਂ ਦੇ ਮੁਲਾਜ਼ਮਾਂ ਨੇ ਸਹਿਮਤੀ ਪ੍ਰਗਟਾ ਕੇ ਫੈਸਲਾ ਕੀਤਾ ਕਿ 27 ਅਗਸਤ ਨੂੰ ਸਮੂਹਿਕ ਛੁੱਟੀ ਕਰਕੇ ਸੂਬਾ ਪੱਧਰੀ ਸੰਘਰਸ਼ ਵਿਚ ਸ਼ਮੂਲੀਅਤ ਕੀਤੀ ਜਾਵੇਗੀ। 25 ਅਗਸਤ ਨੂੰ ਸੀਐੱਚਸੀ ਝਬਾਲ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸਮੂਹਿਕ ਛੁੱਟੀ ਦੀ ਅਰਜ਼ੀ ਸਬੰਧੀ ਪੱਤਰ ਮੈਡੀਕਲ ਅਫ਼ਸਰ ਡਾ. ਬਲਜੀਤ ਸਿੰਘ ਨੂੰ ਸੌਂਪ ਦਿੱਤਾ ਗਿਆ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਿਹਤ ਵਿਭਾਗ ਦੇ ਮੁਲਾਜ਼ਮ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ, ਪਰ ਇਸ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਿਵੇਂ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਕਾਮਿਆਂ ਨੂੰ ਪੱਕੇ ਕਰਨ, ਡੀਏ ਦੀਆਂ ਕਿਸ਼ਤਾਂ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ, ਆਦਿ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਮੇਂ ਸਿਰ ਨਿਪਟਾਰਾ ਨਾ ਹੋਣ ਕਾਰਨ ਸਮੂਹ ਮੁਲਾਜ਼ਮ ਵਰਗ ਵਿਚ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਉਨ੍ਹਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਮਸਲਿਆਂ ਦਾ ਸਥਾਈ ਹੱਲ ਕੱਢਿਆ ਜਾਵੇ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਕਿਸੇ ਵਿਅਕਤੀ ਵਿਸ਼ੇਸ਼ ਦੇ ਵਿਰੁੱਧ ਨਹੀਂ, ਸਗੋਂ ਮੁਲਾਜ਼ਮਾਂ ਦੇ ਹੱਕਾਂ ਅਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਨੇ ਇਸ ਫੈਸਲੇ ਰਾਹੀਂ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜੇਕਰ 27 ਅਗਸਤ ਨੂੰ ਸਾਂਝਾ ਮੁਲਾਜ਼ਮ ਫਰੰਟ ਦੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਹੋਣ ਵਾਲੀ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਤਸੱਲੀਬਖਸ਼ ਹੱਲ ਨਹੀਂ ਕੀਤਾ ਗਿਆ ਤਾਂ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਸਾਂਝਾ ਮੁਲਾਜ਼ਮ ਫਰੰਟ ਵੱਲੋਂ ਦਿੱਤੇ ਸੱਦੇ ਮੁਤਾਬਿਕ ਹਰੇਕ ਸੰਘਰਸ਼ ਵਿਚ ਵਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ। ਇਸ ਮੌਕੇ ਡਾ. ਬਲਜੀਤ ਸਿੰਘ ਮੈਡੀਕਲ ਅਫ਼ਸਰ, ਡਾ. ਹਰਮਨ ਕੌਰ ਮੈਡੀਕਲ ਅਫਸਰ, ਡਾ.ਨੇਹਾ ਮੈਡੀਕਲ ਅਫ਼ਸਰ ਡੈਂਟਲ ਗੁਰਬੀਰ ਸਿੰਘ ਪੰਡੋਰੀ ਜ਼ਿਲ੍ਹਾ ਪ੍ਰਧਾਨ, ਰਾਬਿੰਦਰ ਸਿੰਘ ਭੋਜੀਆਂ ਬਲਾਕ ਪ੍ਰਧਾਨ, ਜਸਵਿੰਦਰ ਸਿੰਘ ਅੰਮ੍ਰਿਤਸਰ ਜਨਰਲ ਸਕੱਤਰ, ਗੁਰਲਾਲ ਸਿੰਘ ਬੀਈਈ, ਨਿਹਾਲ ਸਿੰਘ, ਹਰਜਿੰਦਰ ਸਿੰਘ ਜੂਨੀਅਰ ਸਹਾਇਕ, ਸੁਖਬੀਰ ਕੌਰ ਮੁਲਾਜ਼ਮ ਆਗੂ, ਰਮਨਦੀਪ ਕੌਰ, ਜੁਗਰਾਜ ਸਿੰਘ ਰੇਡੀਓਗ੍ਰਾਫਰ, ਰਾਮਰਸ਼ਪਾਲ ਧਵਨ ਹੈਲਥ ਸੁਪਰਵਾਈਜ਼ਰ, ਹਰਪ੍ਰੀਤ ਕੌਰ ਸਟਾਫ ਨਰਸ, ਹਰਪ੍ਰੀਤ ਕੌਰ ਰੇਡੀਓਗ੍ਰਾਫਰ, ਸੰਤੋਖ ਸਿੰਘ, ਸੁਨੀਲ ਕੁਮਾਰ ਮੈਡੀਕਲ ਲੈਬ ਟੈਕਨੀਸ਼ੀਅਨ, ਕੰਵਲਜੀਤ ਕੌਰ ਕੌਸਲਰ, ਪਰਮਜੀਤ ਸਿੰਘ ਲੇਖਾਕਾਰ, ਸੇਵਕਪ੍ਰੀਤ ਸਿੰਘ, ਨੂਰਪ੍ਰੀਤ ਕੌਰ, ਨਵਜੋਤ ਕੌਰ ਸਟਾਫ ਨਰਸ, ਅਮਨਦੀਪ ਕੌਰ ਸਟਾਫ ਨਰਸ, ਪ੍ਰਭਜੋਤ ਕੌਰ ਫਾਰਮੇਸੀ ਅਫਸਰ, ਬਲਦੇਵ ਸਿੰਘ, ਕੁਲਵਿੰਦਰ ਕੌਰ ਫਾਰਮੇਸੀ ਅਫਸਰ, ਗੁਰਮੀਤ ਸਿੰਘ, ਨਛੱਤਰ ਸਿੰਘ, ਸੁਖਵਿੰਦਰ ਸਿੰਘ, ਤੇਜਿੰਦਰ ਸਿੰਘ ਦਰਜਾ ਚਾਰ, ਆਦਿ ਹਾਜ਼ਰ ਸਨ।