ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਨੇ ਸਾਰੇ ਹਸਪਤਾਲ ਬੰਦ ਕਰਕੇ ਕੀਤਾ ਪ੍ਰਦਰਸ਼ਨ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਨੇ ਸਾਰੇ ਹਸਪਤਾਲ ਬੰਦ ਕਰਕੇ ਕੀਤਾ ਪ੍ਰਦਰਸ਼ਨ
Publish Date: Thu, 27 Aug 2026 05:03 PM (IST)
Updated Date: Thu, 27 Aug 2026 05:04 PM (IST)
ਸਿਵਲ ਸਰਜਨ ਦਫ਼ਤਰ ਅੱਗੇ ਕੀਤੀ ਨਾਅਰੇਬਾਜ਼ੀ, ਬੋਹੜੀ ਚੌਕ ’ਚ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਸਟਾਫ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਸਾਂਝਾ ਮੁਲਾਜ਼ਮ ਮੰਚ ਅਤੇ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਨੇ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਦੀ ਓਪੀਡੀ ਬੰਦ ਕਰ ਕੇ ਸਿਵਲ ਹਸਪਤਾਲ ਤਰਨਤਾਰਨ ਵਿਖੇ ਪੰਜਾਬ ਸਰਕਾਰ ਵਿਰੁੱਧ ਤਿੱਖਾ ਪ੍ਰਦਰਸ਼ਨ ਕੀਤਾ। ਜਦੋਂਕਿ ਸਿਵਲ ਹਸਪਤਾਲ ਤੋਂ ਬੋਹੜੀ ਚੌਕ ਤਕ ਮਾਰਚ ਕਰਦੇ ਹੋਏ ਬੋਹੜੀ ਚੌਕ ਤਰਨਤਾਰਨ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਰੋਸ ਧਰਨੇ ਦੇ ਵਿਚ ਪੈਰਾ ਮੈਡੀਕਲ ਸਿਹਤ ਮੁਲਾਜ਼ਮਾਂ ਦੇ ਨਾਲ ਮੈਡੀਕਲ ਅਫਸਰਾਂ ਨੇ ਵੀ ਹਿੱਸਾ ਲਿਆ। ਯੂਨੀਅਨ ਦੇ ਆਗੂਆਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਪੁਰਾਣੀ ਪੈਨਸ਼ਨ ਲਾਗੂ ਕਰਨਾ, ਕੱਟੇ ਹੋਏ ਭੱਤੇ ਬਹਾਲ ਕਰਨਾ, ਘੱਟੋ ਘੱਟ ਉਜਰਤਾਂ ਲਾਗੂ ਕਰਨਾ, ਬਣਦਾ ਡੀਏ ਰਿਲੀਜ਼ ਕਰਨਾ ,15 ਜਨਵਰੀ 2015 ਅਤੇ 17 ਜੁਲਾਈ 2020 ਦੀ ਚਿੱਠੀ ਨੂੰ ਰੱਦ ਕਰਨਾ ਆਦਿ ਪ੍ਰਮੁੱਖ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ, ਨਹੀਂ ਤਾਂ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਇਸ ਮੌਕੇ ਪੈਰਾ ਮੈਡੀਕਲ ਯੂਨੀਅਨ ਦੇ ਮੁੱਖ ਸਲਾਹਕਾਰ ਵਿਰਸਾ ਸਿੰਘ ਪੰਨੂ, ਪੈਰਾ ਮੈਡੀਕਲ ਆਗੂ ਰਜਵੰਤ ਸਿੰਘ ਬਾਗੜੀਆਂ, ਹੈਲਥ ਸੁਪਰਵਾਈਜ਼ਰ ਦੇ ਪ੍ਰਧਾਨ ਸਰਬਜੀਤ ਸਿੰਘ, ਰੇਡੀਓਗ੍ਰਾਫਰ ਦੇ ਪ੍ਰਧਾਨ ਮਨਜੀਤ ਸਿੰਘ ਅਤੇ ਸੂਬਾ ਆਗੂ ਗੁਰਜਿੰਦਰ ਢਿੱਲੋਂ, ਫਾਰਮੇਸੀ ਅਫ਼ਸਰ ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ, ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਪ੍ਰਧਾਨ ਹਰਜੀਤ ਸਿੰਘ ਪਹੂਵਿੰਡ, ਐੱਸਐੱਮਓ ਡਾਕਟਰ ਸੁਰਿੰਦਰ ਕੁਮਾਰ ਅਤੇ ਸਮੂਹ ਮੈਡੀਕਲ ਅਫ਼ਸਰ, ਐੱਮਐੱਲਟੀ ਪ੍ਰਧਾਨ ਪਰਮਜੀਤ ਸਿੰਘ, ਜਨਰਲ ਸਕੱਤਰ ਅਮਨਦੀਪ ਸ਼ਰਮਾ, ਅਮਨਦੀਪ ਧਾਰੜ੍ਹ, ਸੀਐੱਚਓ ਦੇ ਪ੍ਰਧਾਨ ਜੁਗਰਾਜ ਕੌਰ, ਜੈਸਮੀਨ ਕੌਰ, ਐੱਨਐੱਚਐੱਮ ਦੇ ਪ੍ਰਧਾਨ ਮਨਦੀਪ ਸਿੰਘ, ਆਮ ਆਦਮੀ ਕਲੀਨਿਕ ਜਥੇਬੰਦੀ ਦੇ ਪ੍ਰਧਾਨ ਡਾਕਟਰ ਤਲਵਿੰਦਰ ਸਿੰਘ, ਨਰਸਿੰਗ ਸਿਸਟਰ ਕਰਮਪਾਲ ਕੌਰ, ਸ਼ੀਲਾ, ਜਸਪਿੰਦਰ ਸਿੰਘ ਤਰਨਤਾਰਨ, ਏਐੱਨਐੱਮ ਯੂਨੀਅਨ ਤੋਂ ਸੰਦੀਪ ਕੌਰ, ਐੱਲਐੱਚਵੀ ਯੂਨੀਅਨ ਤੋਂ ਜਗਦੀਪ ਕੌਰ, ਭੁਪਿੰਦਰ ਸਿੰਘ ਤਰਨਤਾਰਨ, ਜਸਪਿੰਦਰ ਸਿੰਘ ਸਰਹਾਲੀ, ਨਵਜੋਤ ਸਿੰਘ ਘਰਿਆਲਾ, ਐਪਥਲਮਿਕ ਅਫਸਰ ਯੂਨੀਅਨ ਤੋਂ ਜਸਵਿੰਦਰ ਸਿੰਘ, ਰਵਿੰਦਰ ਰਵੀ ਕੈਰੋਂ, ਲਖਵਿੰਦਰ ਸੁਰ ਸਿੰਘ, ਗੁਰਿੰਦਰ ਕਸੇਲ, ਸਰਬਜੀਤ ਸਿੰਘ, ਸੰਦੀਪ ਸਿੰਘ, ਧਰਮਿੰਦਰ ਸਿੰਘ, ਹਰਸਿਮਰਨ ਸਿੰਘ, ਅਮਨਦੀਪ ਸਿੰਘ, ਅਮਨਜੀਤ ਕਸੇਲ, ਸੰਦੀਪ ਸਿੰਘ, ਪ੍ਰਦੀਪ ਸਿੰਘ, ਮਨਜਿੰਦਰ ਸਿੰਘ, ਸੰਤੋਖ ਸਿੰਘ ਝਬਾਲ, ਇਕਬਾਲ ਸਿੰਘ, ਸੁਖਵਿੰਦਰ ਕੌਰ, ਕੰਵਲਜੀਤ ਕੌਰ, ਰਮਨਦੀਪ ਕੌਰ, ਬਲਵਿੰਦਰ ਸਿੰਘ ਖੇਮਕਰਨ, ਬਲਜੀਤ ਸਿੰਘ ਸੁਰਸਿੰਘ ਆਦਿ ਤੋਂ ਇਲਾਵਾ ਵੱਖ-ਵੱਖ ਬਲਾਕਾਂ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਮੌਜੂਦ ਸਨ।