ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਕੀਤੀ ਜ਼ਬਰਦਸਤ ਰੋਸ ਰੈਲੀ, ਸਰਕਾਰ ਦਾ ਪੁਤਲਾ ਫੂਕਿਆ ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ ਤਰਨਤਾਰਨ : ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਚੰਡੀਗੜ੍ਹ ਦੇ ਸੱਦੇ ’ਤੇ ਮੁਲਾਜ਼ਮਾਂ, ਪੈਨਸ਼ਨਰਾਂ, ਮਿਡ-ਡੇ-ਮੀਲ ਅਤੇ ਆਸ਼ਾ ਵਰਕਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਵੀਰਵਾਰ ਨੂੰ ਪ੍ਰਬੰਧਕੀ ਕੰਪਲੈਕਸ ਅੱਗੇ ਰੋਸ ਰੈਲੀ ਕੀਤੀ ਗਈ। ਇਸ ਦੌਰਾਨ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਕੋਈ ਹਾਂ-ਪੱਖੀ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਸਰਕਾਰ ਤੋਂ ਛੇਵੇਂ ਤਨਖ਼ਾਹ ਕਮਿਸ਼ਨ ਅਨੁਸਾਰ 2.59 ਦਾ ਗੁਣਾਂਕ ਲਾਗੂ ਕਰਨ, ਨਕਦ ਰਹਿਤ ਇਲਾਜ ਯੋਜਨਾ ਬਹਾਲ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਅਤੇ 15 ਜਨਵਰੀ 2015 ਦਾ ਪੱਤਰ ਰੱਦ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਪਰਖਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ, 17 ਜੁਲਾਈ 2020 ਦੇ ਪੱਤਰ ਤਹਿਤ ਕੇਂਦਰੀ ਪੈਟਰਨ ’ਤੇ ਨਵੀਂ ਭਰਤੀ ਕਰਨ ਦੀ ਵਿਵਸਥਾ ਰੱਦ ਕਰਨ ਅਤੇ 4, 9 ਤੇ 14 ਸਾਲਾ ਤਰੱਕੀ ਸਕੀਮ ਬਹਾਲ ਕਰਨ ਦੀ ਵੀ ਲੋੜ ਹੈ। ਇਸ ਤੋਂ ਇਲਾਵਾ ਮਿਡ-ਡੇ-ਮੀਲ ਅਤੇ ਆਸ਼ਾ ਵਰਕਰਾਂ ਦੀਆਂ ਮੰਗਾਂ ਵੀ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਹੋਰ ਵਰਗਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਸਾਂਝਾ ਮੁਲਾਜ਼ਮ ਮੰਚ ਵੱਲੋਂ ਦਿੱਤੇ ਜਾਣ ਵਾਲੇ ਅਗਲੇ ਸੰਘਰਸ਼ ਦੇ ਸੱਦੇ ਨੂੰ ਜ਼ਿਲ੍ਹਾ ਤਰਨਤਾਰਨ ਵਿਚ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਇਸ ਮੌਕੇ ਸੁਖਪ੍ਰੀਤ ਸਿੰਘ ਪੰਨੂ, ਗੁਰਸੇਵਕ ਸਿੰਘ ਸਰਾਂ, ਅੰਗਰੇਜ਼ ਸਿੰਘ ਰੰਧਾਵਾ, ਤਰਸੇਮ ਸਿੰਘ, ਜਸਪਾਲ ਸਿੰਘ, ਕੁਰਵਿੰਦਰ ਸਿੰਘ ਚੀਮਾ, ਸ਼ਿਵਕਰਨ ਸਿੰਘ ਚੀਮਾ, ਬਿਕਰਮਜੀਤ ਸਿੰਘ ਖਹਿਰਾ, ਨਿਸ਼ਾਨ ਸਿੰਘ, ਸਵਰਾਜ ਸਿੰਘ, ਇਕਬਾਲ ਸਿੰਘ, ਸਰਬਜੀਤ ਸਿੰਘ, ਨਰਿੰਦਰ ਸਿੰਘ, ਨਵਤੇਜ ਸਿੰਘ, ਗੁਰਿੰਦਰਬੀਰ ਸਿੰਘ, ਹਰਜਿੰਦਰ ਸਿੰਘ, ਵਿਕਰਮਜੀਤ ਸਿੰਘ, ਸੰਜੇ ਧਵਨ, ਗੁਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਗੁਰਮੇਲ ਸਿੰਘ, ਕਮਲਪ੍ਰੀਤ ਕੌਰ, ਗੁਰਿੰਦਰਪਾਲ ਸਿੰਘ, ਸੁਖਪਾਲ ਸਿੰਘ, ਪਲਵਿੰਦਰ ਸਿੰਘ, ਪ੍ਰਦੀਪ ਸਿੰਘ ਪਹਿਲਵਾਨ, ਸੁਖਦੇਵ ਸਿੰਘ, ਚਮਕੌਰ ਸਿੰਘ, ਸਿਮਰਨਜੀਤ ਸਿੰਘ, ਰਣਜੀਤ ਸਿੰਘ, ਸਤਨਾਮ ਸਿੰਘ, ਗੁਰਸ਼ਰਨ ਸਿੰਘ, ਯਾਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਗੁਰਜੀਤ ਸਿੰਘ, ਜਸਬੀਰ ਸਿੰਘ ਪੰਨੂ, ਰਮਨਦੀਪ ਸਿੰਘ, ਸਰਬਜੀਤ ਸਿੰਘ, ਸਾਹਿਬਬੀਰ ਸਿੰਘ, ਨਿਸ਼ਾਨ ਸਿੰਘ, ਗੁਰਜੀਤ ਸਿੰਘ, ਮਨਤੇਜ ਸਿੰਘ, ਰਾਜੀਵ ਕੁਮਾਰ, ਅਮਰੀਕ ਸਿੰਘ ਕੰਗ, ਬਲਜਿੰਦਰ ਸਿੰਘ ਦੋਬਲੀਆਂ, ਸਰਬਜੀਤ ਸਿੰਘ ਵਰਿਆਂ, ਗੁਰਭੇਜ ਸਿੰਘ ਢਿੱਲੋਂ, ਮਨਜਿੰਦਰ ਸਿੰਘ ਢਿੱਲੋਂ, ਤੇਜਿੰਦਰ ਸਿੰਘ ਖਹਿਰਾ, ਬਲਜੀਤ ਸਿੰਘ, ਨਰਿੰਦਰ ਸਿੰਘ ਨੂਰ, ਗੁਰਮੀਤ ਸਿੰਘ, ਸੁਖਦੇਵ ਰਾਜ ਪੱਟੀ, ਪ੍ਰਭਜੋਤ ਸਿੰਘ, ਦਵਿੰਦਰ ਸਿੰਘ ਖਹਿਰਾ, ਗੁਰਵਿੰਦਰ ਸਿੰਘ ਬੱਬੂ, ਸੁਖਵਿੰਦਰ ਸਿੰਘ ਧਾਮੀ, ਪ੍ਰਤਾਪ ਸਿੰਘ ਠੱਠਗੜ੍ਹ, ਅਮਰਦੀਪ ਸਿੰਘ, ਗੁਰਚਰਨ ਸਿੰਘ, ਸਤਿੰਦਰ ਸਿੰਘ, ਸ਼ਿੰਗਾਰ ਸਿੰਘ, ਰਘਬੀਰ ਸਿੰਘ ਆਨੰਦ, ਕਾਰਜ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ, ਨਵਦੀਪ ਸਿੰਘ, ਰਜਨੀਸ਼ ਸਹੋਤਾ, ਗੁਰਲਾਲ ਸਿੰਘ, ਜਰਨੈਲ ਸਿੰਘ, ਸਤਨਾਮ ਸਿੰਘ ਵਰਾਣਾ, ਮਨਜੀਤ ਸਿੰਘ, ਧਰਮਬੀਰ ਸਿੰਘ, ਕੁਲਵਿੰਦਰ ਸਿੰਘ ਬਾਗੜੀਆਂ, ਪੂਰਨ ਦਾਸ, ਕਾਬਲ ਸਿੰਘ ਤੁੜ, ਮੰਗਤ ਸਿੰਘ, ਅਜੀਤ ਸਿੰਘ ਫੱਤੇਚੱਕ, ਮਨਜੀਤ ਸਿੰਘ, ਸਵਰਨ ਸਿੰਘ, ਅਜਮੇਰ ਸਿੰਘ, ਦਿਲਬਾਗ ਸਿੰਘ, ਅਜੀਤ ਸਿੰਘ ਢੋਟੀਆਂ, ਜੱਸਾ ਸਿੰਘ ਕੱਦ ਗਿੱਲ, ਬਲਦੇਵ ਸਿੰਘ ਕੱਲਾ, ਸਤਪਾਲ ਸ਼ਰਮਾ ਪੱਟੀ, ਅਮਰੀਕ ਸਿੰਘ ਕੰਗ, ਕੰਵਰਦੀਪ ਸਿੰਘ, ਰਜਿੰਦਰ ਕੌਰ, ਰਜਵੰਤ ਕੌਰ, ਪ੍ਰਮਜੀਤ ਕੌਰ, ਰਜਿੰਦਰ ਕੌਰ, ਹਰਜਿੰਦਰ ਕੌਰ, ਰਵਿੰਦਰ ਕੌਰ, ਜੈਸਮੀਨ ਕੌਰ, ਜੁਗਰਾਜ ਕੌਰ, ਮਨਜਿੰਦਰ ਕੌਰ, ਸੀਮਾ ਸੋਹਲ, ਰਜਿੰਦਰ ਕੌਰ, ਹਰਜਿੰਦਰ ਕੌਰ, ਬਲਵਿੰਦਰ ਸਿੰਘ, ਗੁਰਬੀਰ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਅੰਮ੍ਰਿਤਸਰ, ਮੇਜਰ ਸਿੰਘ ਧੁੰਨ, ਗੁਰਦੇਵ ਸਿੰਘ ਢਿੱਲੋਂ, ਜੁਗਰਾਜ ਕੌਰ, ਗੁਰਬੀਰ ਸਿੰਘ, ਜਸਵਿੰਦਰ ਸਿੰਘ, ਜਗਰੂਪ ਕੌਰ, ਗੁਰਿੰਦਰਪਾਲ ਸਿੰਘ, ਹਰਪ੍ਰੀਤ ਸਿੰਘ, ਦਲਜਿੰਦਰ ਸਿੰਘ ਪੰਨੂ, ਰਤਨ ਸਿੰਘ ਢੰਡ, ਸ਼ਿੰਗਾਰਾ ਸਿੰਘ, ਹਰਜਿੰਦਰ ਕੌਰ, ਸੀਤਲ ਸਿੰਘ, ਬਲਵਿੰਦਰ ਸਿੰਘ, ਸੁਖਰਾਜ ਸਿੰਘ, ਨਛੱਤਰ ਸਿੰਘ, ਰਵਦੀਪ ਸਿੰਘ ਧਾਮੀ, ਅੰਗਰੇਜ਼ ਸਿੰਘ, ਨਿਰਵੇਲ ਸਿੰਘ, ਕਰਮਬੀਰ ਸਿੰਘ, ਹਰਦੀਪ ਸਿੰਘ, ਗੁਰਚਰਨ ਸਿੰਘ ਸਿੰਧੂ, ਕੰਵਰਦੀਪ ਸਿੰਘ ਢਿੱਲੋਂ, ਅਮਰਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਜਸਵਿੰਦਰ ਸਿੰਘ, ਦਲਬੀਰ ਸਿੰਘ ਦਿਉਲ ਆਦਿ ਆਗੂਆਂ ਸਣੇ ਹੋਰ ਮੁਲਾਜ਼ਮ ਤੇ ਪੈਨਸ਼ਨਰ ਹਾਜ਼ਰ ਸਨ। ਪ੍ਰਦਰਸ਼ਨ ’ਚ ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਨੇ ਲਿਆ ਹਿੱਸਾ ਪੀਐੱਸਐੱਮਐੱਸ ਯੂਨੀਅਨ ਤਰਨਤਾਰਨ, ਡੀਸੀ ਦਫ਼ਤਰ ਕਰਮਚਾਰੀ ਯੂਨੀਅਨ, ਸਿੱਖਿਆ ਵਿਭਾਗ, ਸਿਹਤ ਵਿਭਾਗ, ਵਾਟਰ ਸਪਲਾਈ ਵਿਭਾਗ, ਖ਼ਜ਼ਾਨਾ ਵਿਭਾਗ, ਫੂਡ ਸਪਲਾਈ ਵਿਭਾਗ, ਅੰਕੜਾ ਵਿਭਾਗ, ਬਾਗਬਾਨੀ ਵਿਭਾਗ, ਖੇਤੀਬਾੜੀ ਵਿਭਾਗ, ਰੋਜ਼ਗਾਰ ਵਿਭਾਗ, ਪੰਜਾਬ ਰੋਡਵੇਜ਼ ਤਰਨਤਾਰਨ, ਪੰਜਾਬ ਰੋਡਵੇਜ਼ ਪੱਟੀ, ਆਬਕਾਰੀ ਵਿਭਾਗ, ਭਲਾਈ ਵਿਭਾਗ, ਸਹਿਕਾਰਤਾ ਵਿਭਾਗ, ਕਾਨੂੰਗੋ ਐਸੋਸੀਏਸ਼ਨ, ਰੈਵੇਨਿਊ ਪਟਵਾਰ ਯੂਨੀਅਨ, ਕੰਟਰੈਕਟ ਸਟਾਫ਼ ਡੀਸੀ ਦਫ਼ਤਰ, ਪੰਚਾਇਤ ਡਰਾਫਟ ਐਸੋਸੀਏਸ਼ਨ, ਮੁਲਾਜ਼ਮ-ਪੈਨਸ਼ਨਰ ਫੈਡਰੇਸ਼ਨ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਪੀਐੱਸਈਬੀ, ਲੈਕਚਰਾਰ ਯੂਨੀਅਨ, ਗੌਰਮਿੰਟ ਟੀਚਰ ਸਕੂਲ ਯੂਨੀਅਨ, ਮਾਸਟਰ ਕੇਡਰ ਯੂਨੀਅਨ, ਬੀਐੱਡ ਫਰੰਟ, ਐਲੀਮੈਂਟਰੀ ਟੀਚਰ ਯੂਨੀਅਨ, ਡੈਮੋਕ੍ਰੇਟਿਕ ਟੀਚਰ ਫਰੰਟ, ਪ੍ਰੀ-ਪ੍ਰਾਇਮਰੀ ਐਲੀਮੈਂਟਰੀ ਐਸੋਸੀਏਸ਼ਨ, ਅਧਿਆਪਕ ਦਲ ਯੂਨੀਅਨ, ਆਈਟੀਆਈ ਪੱਟੀ, ਏਟਕ ਯੂਨੀਅਨ ਪੰਜਾਬ ਰੋਡਵੇਜ਼ ਤਰਨਤਾਰਨ, ਏਟਕ ਯੂਨੀਅਨ ਪੰਜਾਬ ਰੋਡਵੇਜ਼ ਪੱਟੀ, ਖੇਤੀਬਾੜੀ ਕਿਸਾਨ ਭਲਾਈ ਵਿਭਾਗ ਐਸੋਸੀਏਸ਼ਨ, ਮਨਿਸਟੀਰੀਅਲ ਐਸੋਸੀਏਸ਼ਨ ਪੀਐੱਸਈਬੀ, ਪੀਐੱਸਈਬੀ ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ, ਪੀਐੱਸਐੱਮ ਪੈਨਸ਼ਨ ਐਸੋਸੀਏਸ਼ਨ, ਸੀਨੀਅਰ ਸਿਟੀਜ਼ਨ ਪੈਨਸ਼ਨ ਵੈਲਫੇਅਰ ਐਸੋਸੀਏਸ਼ਨ, ਪੰਜਾਬ ਪੈਨਸ਼ਨ ਏਟਕ ਯੂਨੀਅਨ, ਸਿਟੀਜ਼ਨ ਪੈਨਸ਼ਨ ਐਸੋਸੀਏਸ਼ਨ, ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਯੂਨੀਅਨ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ, ਮਿਡ-ਡੇ-ਮੀਲ ਯੂਨੀਅਨ, ਆਸ਼ਾ ਵਰਕਰ ਯੂਨੀਅਨ, ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ, ਹੈਲਥ ਇੰਪਲਾਈਜ਼ ਯੂਨੀਅਨ, ਪੈਰਾ-ਮੈਡੀਕਲ ਯੂਨੀਅਨ, ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ, ਕੰਪਿਊਟਰ ਐਸੋਸੀਏਸ਼ਨ, ਸਫ਼ਾਈ ਸੇਵਕ ਯੂਨੀਅਨ, ਐੱਨਐੱਸਜੀਐੱਫ ਟੀਚਰ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਕੰਜ਼ਿਊਮਰ ਕੋਰਟ ਕਰਮਚਾਰੀ ਯੂਨੀਅਨ, ਟੈਕਨੀਕਲ ਬਿਜਲੀ ਬੋਰਡ ਯੂਨੀਅਨ, ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ, ਸਪੈਸ਼ਲ ਕਾਡਰ ਅਧਿਆਪਕ ਯੂਨੀਅਨ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਯੂਨੀਅਨ, ਡੈਮੋਕ੍ਰੇਟਿਕ ਟੀਚਰ ਫਰੰਟ, ਮਲਟੀਪਰਪਜ਼ ਹੈਲਥ ਯੂਨੀਅਨ, ਪੀਈਐੱਸ ਯੂਨੀਅਨ।