ਡਾ. ਵਿਨਾਇਕ ਦੀ ਅਗਵਾਈ ’ਚ ਕਈ ਪਰਿਵਾਰ ਭਾਜਪਾ ’ਚ ਹੋਏ ਸ਼ਾਮਲ ਡਾ. ਵਿਜੇ ਵਿਨਾਇਕ ਦੀ ਅਗਵਾਈ ’ਚ ਕਈ ਪਰਿਵਾਰ ਭਾਜਪਾ ’ਚ ਹੋਏ ਸ਼ਾਮਿਲ
Publish Date: Thu, 27 Aug 2026 06:53 PM (IST)
Updated Date: Thu, 27 Aug 2026 06:55 PM (IST)
ਕਿਹਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜ ਰਹੇ ਨੇ ਲੋਕ ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਪੱਟੀ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚੋਂ ਕਈ ਪਰਿਵਾਰਾਂ ਨੇ ਭਾਜਪਾ ਦਾ ਪੱਲਾ ਫੜਿਆ ਹੈ। ਭਾਜਪਾ ਆਗੂ ਸੁਖਦੇਵ ਸਿੰਘ ਦੀ ਪ੍ਰੇਰਣਾ ਨਾਲ ਇਹ ਪਰਿਵਾਰ ਭਾਜਪਾ ਹਲਕਾ ਪੱਟੀ ਦੇ ਸਰਕਲ ਪ੍ਰਧਾਨ ਡਾ. ਵਿਜੇ ਵਿਨਾਇਕ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਭਾਜਪਾ ਆਗੂਆਂ ਵੱਲੋਂ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਡਾ. ਵਿਜੇ ਵਿਨਾਇਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਵਿਸ਼ਵ ਪੱਧਰ ’ਤੇ ਆਪਣੀ ਇਕ ਵੱਖਰੀ ਪਛਾਣ ਬਣਾਈ ਹੈ। ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਹਰ ਵਰਗ ਦੀ ਭਲਾਈ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਲਾਭ ਗਰੀਬ, ਮੱਧ ਵਰਗ ਅਤੇ ਲੋੜਵੰਦ ਪਰਿਵਾਰਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮੁੱਖ ਉਦੇਸ਼ ਦੇਸ਼ ਦੇ ਵਿਕਾਸ ਦੇ ਨਾਲ-ਨਾਲ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਹਰ ਵਰਗ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਡਾ. ਵਿਜੇ ਵਿਨਾਇਕ ਨੇ ਕਿਹਾ ਕਿ ਪੱਟੀ ਹਲਕੇ ਵਿਚ ਭਾਜਪਾ ਦਾ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਲੋਕ ਵੀ ਭਾਜਪਾ ਨਾਲ ਜੁੜਨਗੇ। ਇਸ ਮੌਕੇ ਗੁਰਮੀਤ ਕੌਰ, ਰਣਜੀਤ ਕੌਰ, ਅਮਰਜੀਤ ਕੌਰ, ਚਰਨਜੀਤ ਕੌਰ, ਵਿਨਮਾ ਸਿੰਘ, ਪਰਮਜੀਤ ਕੌਰ, ਪ੍ਰੀਤਮ ਕੌਰ, ਕਸ਼ਮੀਰ ਕੌਰ, ਜਸਬੀਰ ਕੌਰ, ਮਨਜੀਤ ਕੌਰ ਸਮੇਤ ਹੋਰ ਪਰਿਵਾਰਾਂ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ। ਇਸੇ ਤਰ੍ਹਾਂ ਵਾਰਡ ਨੰਬਰ 4 ਵਿਚ ਭਾਜਪਾ ਵਰਕਰਾਂ ਦੀ ਇਕ ਮੀਟਿੰਗ ਵੀ ਕੀਤੀ ਗਈ, ਜਿਸ ਵਿਚ ਪਾਰਟੀ ਦੀਆਂ ਗਤੀਵਿਧੀਆਂ ਅਤੇ ਜਥੇਬੰਦਕ ਮਜ਼ਬੂਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਈ ਨੌਜਵਾਨਾਂ ਅਤੇ ਵਰਕਰਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਡਾ. ਵਿਜੇ ਵਿਨਾਇਕ ਨੇ ਕਿਹਾ ਕਿ ਵਾਰਡ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਦੀ ਅਹਿਮ ਭੂਮਿਕਾ ਹੈ ਅਤੇ ਭਾਜਪਾ ਆਮ ਲੋਕਾਂ ਨਾਲ ਲਗਾਤਾਰ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਰਹੀ ਹੈ। ਇਸ ਮੌਕੇ ਵਾਰਡ ਨੰਬਰ 4 ਵਿਚ ਭਾਜਪਾ ’ਚ ਸ਼ਾਮਲ ਹੋਣ ਵਾਲਿਆਂ ਵਿਚ ਧੀਰਜ ਕੁਮਾਰ, ਸ਼ਿਵ, ਬੱਬੂ, ਜੱਸਾ, ਹਸੀਨਾ, ਜੈਨੀ, ਜਾਦੂ, ਮਿੱਠੂ, ਸ਼ਕਤੀ, ਨਿਸ਼ਾ, ਹੀਰਾ ਸਿੰਘ, ਗੁਰਬਾਜ ਸਿੰਘ, ਕਾਕਾ, ਜਗਜੀਤ ਸਿੰਘ, ਗੁਰਚਰਨ ਸਿੰਘ, ਗੁਰਮੀਤ ਸਿੰਘ, ਸੋਨੂੰ, ਸਿਲਾਪ, ਵੰਸ਼, ਲਖਵਿੰਦਰ ਕੌਰ ਅਤੇ ਮਲਿਕਾ ਸ਼ਾਮਿਲ ਹਨ। ਡਾ. ਵਿਜੇ ਵਿਨਾਇਕ ਨੇ ਭਾਜਪਾ ਵਿਚ ਸ਼ਾਮਲ ਹੋਏ ਸਾਰੇ ਵਿਅਕਤੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਸਾਰਿਆਂ ਨੂੰ ਮਿਲ ਕੇ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਤਕ ਪਹੁੰਚਾਉਣ ਲਈ ਕੰਮ ਕਰਨਾ ਚਾਹੀਦਾ ਹੈ।