
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁਲਾਜ਼ਮਾਂ ਦੀ ਹੜਤਾਲ ਨੂੰ ਕਾਂਗਰਸ ਪਾਰਟੀ ਨੇ ਦਿੱਤਾ ਪੂਰਨ ਸਮਰਥਨ

ਝਾੜੂ ਦਾ ਤੀਲਾ-ਤੀਲਾ ਕਰਨ ਲਈ ਪੰਜਾਬ ਦਾ ਹਰੇਕ ਵਰਗ ਤਿਆਰ : ਰਾਜਬੀਰ ਭੁੱਲਰ
ਕਿਹਾ, ਮੰਗਾਂ ਮੰਨਣ ਦੀ ਬਜਾਏ ਝਾੜੂ ਸਰਕਾਰ ਮੁਲਾਜ਼ਮਾਂ ’ਤੇ ਕਰ ਰਹੀ ਹੈ ਤਸ਼ੱਦਦ
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਅਤੇ ਡੀਏ ਮਹਿੰਗਾਈ ਭੱਤੇ ਦੀ ਅਦਾਇਗੀ ਨੂੰ ਲੈ ਕੇ ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਿੱਦੀ ਤਰਨਤਾਰਨ ਵਿਖੇ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਯਮਾਂ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਸੈਂਕੜੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਮੁਲਾਜ਼ਮਾਂ ਦੇ ਸੰਘਰਸ਼ ਨੂੰ ਪੂਰਨ ਸਮਰਥਨ ਦਿੱਤਾ।
ਇਸ ਮੌਕੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੇ ਆਪਣੀਆਂ ਸੇਵਾਵਾਂ ਰਾਹੀਂ ਸੂਬੇ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾਇਆ ਹੈ। ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰਨਾ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਡੀਏ ਮੁਲਾਜ਼ਮਾਂ ਦਾ ਹੱਕ ਹੈ, ਪਰ ਝਾੜੂ ਸਰਕਾਰ ਮੁਲਾਜ਼ਮਾਂ ਦੀਆਂ ਹੱਕੀਂ ਮੰਗਾਂ ’ਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਿਹਾ ਹੈ, ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਸੂਬੇ ਦਾ ਮੁਲਾਜ਼ਮ ਵਰਗ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਤੰਗ ਹੈ ਅਤੇ ਪੰਜਾਬ ਦਾ ਹਰ ਵਰਗ ਆਪਣੇ ਹੱਕਾਂ ਲਈ ਆਵਾਜ਼ ਉਠਾ ਰਿਹਾ ਹੈ। ਉਨ੍ਹਾਂ ਤਿੱਖੇ ਸ਼ਬਦਾਂ ਵਿਚ ਕਿਹਾ ਕਿ ਝਾੜੂ ਦਾ ਤੀਲਾ-ਤੀਲਾ ਕਰਨ ਲਈ ਪੰਜਾਬ ਦਾ ਹਰੇਕ ਵਰਗ ਤਿਆਰ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਝਾੜੂ ਸਰਕਾਰ ਦਾ ਬਿਸਤਰਾ ਗੋਲ ਕਰ ਦੇਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਮੁਲਾਜ਼ਮਾਂ ਦੇ ਹੱਕਾਂ ਦੀ ਇਸ ਲੜਾਈ ਵਿਚ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾਂ ਮੁਲਾਜ਼ਮ, ਕਿਸਾਨ, ਮਜ਼ਦੂਰ, ਵਪਾਰੀ ਅਤੇ ਸਮਾਜ ਦੇ ਹਰ ਵਰਗ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਰਹੀ ਹੈ ਅਤੇ ਭਵਿੱਖ ਵਿਚ ਵੀ ਮੁਲਾਜ਼ਮਾਂ ਦੇ ਹੱਕਾਂ ਦੀ ਗੱਲ ਕਰਦੀ ਰਹੇਗੀ।
ਇਸ ਮੌਕੇ ਪਰਦੀਪ ਸਿੰਘ ਕੋਟ ਦਸੰਧੀ ਮੱਲ ਬਲਾਕ ਪ੍ਰਧਾਨ ਤਰਨਤਾਰਨ, ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਗੁਰਮੁੱਖ ਸਿੰਘ ਸਾਂਢਪੁਰਾ ਬਲਾਕ ਪ੍ਰਧਾਨ ਭਿੱਖੀਵਿੰਡ, ਦਵਿੰਦਰ ਸਿੰਘ ਬਲਾਕ ਪ੍ਰਧਾਨ ਵਲਟੋਹਾ, ਹਰਮਨ ਸੇਖੋਂ, ਹਰਪ੍ਰੀਤ ਸਿੰਘ ਪੱਟੀ, ਅੰਮ੍ਰਿਤਬੀਰ ਸਿੰਘ ਬਿੱਟੂ ਆਸਲ, ਯੁਧਵੀਰ ਸਿੰਘ ਸਰਲੀ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਹੀਰਾ ਸਿੰਘ ਮੱਲ੍ਹੀ, ਅੰਗਰੇਜ਼ ਸਿੰਘ ਖੱਬੇ ਏਬੀਟੀਸੀ, ਬਲਜੀਤ ਸਿੰਘ ਸਰਪੰਚ, ਬਲਵਿੰਦਰ ਸਿੰਘ ਝਾਮਕਾ, ਗੁਰਭੇਜ ਸਿੰਘ ਝਾਮਕਾ, ਭੁਪਿੰਦਰ ਸਿੰਘ ਕੰਗ, ਕੁਲਦੀਪ ਸਿੰਘ ਸਰਪੰਚ ਬਾਲਾਚੱਕ, ਨਿਸ਼ਾਨ ਸਿੰਘ ਛੰਨਾ, ਬਾਜ ਸਿੰਘ ਬਾਹਮਣੀਵਾਲਾ, ਗੁਰਵਿੰਦਰ ਸਿੰਘ ਸਖੀਰਾ, ਬਲਜੀਤ ਸਿੰਘ ਮੱਲ੍ਹਾ, ਹਰਜਿੰਦਰ ਸਿੰਘ ਚੰਬਲ, ਸੁਖਜੀਤ ਸਿੰਘ ਸਪੋਕਸਪ੍ਰਸਨ, ਪ੍ਰਗਟ ਸਿੰਘ, ਗੌਰਵ ਵਰਮਾ, ਸੁਖਦੇਵ ਸਿੰਘ ਬੂੰਦੀ, ਚਾਨਣ ਸਿੰਘ ਸਰਪੰਚ ਪੰਡੋਰੀ ਹਸਣ, ਹੈਪੀ ਬਾਲਾਚੱਕ ਸਰਪੰਚ, ਸੁੱਖ ਸਰਪੰਚ ਨੂਰਦੀ, ਪਿੰਦਰ ਸਿੰਘ ਸਰਪੰਚ ਗੋਹਲਵੜ, ਲਾਡੀ ਜੌਹਲ ਸਰਪੰਚ, ਕਿਰਪਾਲ ਸਿੰਘ ਪੰਡੋਰੀ ਤਖਤਮੱਲ, ਬਲਰਾਜ ਸਿੰਘ ਬਿਹਾਰੀਪੁਰ, ਗੁਰਮੀਤ ਸਿੰਘ ਰਾਜਪੂਤ, ਡਾ. ਪ੍ਰਦੀਪ ਕੁਮਾਰ ਲਿਟਲ, ਲੱਕੀ ਭੁੱਲਰ, ਲਖਵਿੰਦਰ ਸਿੰਘ ਸਰਪੰਚ ਤਖਤੂਚੱਕ, ਅਮਰੀਕ ਸਿੰਘ, ਚਰਨਜੀਤ ਸਿੰਘ ਭੁੱਚਰ, ਬਘੇਲ ਸਿੰਘ ਬਲਾਕ ਪ੍ਰਧਾਨ, ਇੰਦਰਜੀਤ ਸਿੰਘ ਰਟੌਲ, ਬਲਜੀਤ ਸਿੰਘ ਰਟੌਲ, ਸਕੱਤਰ ਸਿੰਘ ਰਾਮਰੌਣੀ, ਬੰਟੀ ਦੋਬਲੀਆਂ, ਖੁਸ਼ਵੰਤ ਸਿੰਘ ਮੱਲੀ, ਸਾਹਿਲ ਮੱਝੂਪੁਰ, ਰਾਮ ਲਾਲ, ਅਮਨਪ੍ਰੀਤ ਸਿੰਘ, ਬਲਜੀਤ ਸਿੰਘ ਕੁੱਕੂ ਸ਼ਹੀਦ ਆਦਿ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ, ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।