ਜ਼ਿਲ੍ਹਾ ਪੱਧਰੀ ਧਰਨਿਆਂ ਲਈ ਹਰੀਕੇ ਜ਼ੋਨ ਦੀ ਭਰਵੀਂ ਸ਼ਮੂਲੀਅਤ ਜ਼ਿਲ੍ਹਾ ਪੱਧਰੀ ਧਰਨਿਆਂ ਲਈ ਹਰੀਕੇ ਜ਼ੋਨ ਦੀ ਭਰਵੀਂ ਸ਼ਮੂਲੀਅਤ
Publish Date: Tue, 01 Sep 2026 04:44 PM (IST)
Updated Date: Tue, 01 Sep 2026 04:46 PM (IST)
ਕਿਸਾਨੀ ਸੰਘਰਸ਼ ’ਚ ਹਰ ਵਰਗ ਦੀ ਸ਼ਮੂਲੀਅਤ ਲਾਜ਼ਮੀ : ਸਭਰਾ ਕਿਰਪਾਲ ਸਿੰਘ ਰੰਧਾਵਾ•, ਪੰਜਾਬੀ ਜਾਗਰਣ ਹਰੀਕੇ ਪੱਤਣ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠ ਹਰੀਕੇ ਜ਼ੋਨ ਦੇ ਪਿੰਡਾਂ ਦੇ ਆਗੂਆਂ ਅਤੇ ਵਰਕਰਾਂ ਦੀ ਅਹਿਮ ਇਕੱਤਰਤਾ ਹੋਈ, ਜਿਸ ਵਿਚ ਜ਼ਿਲ੍ਹਾ ਪੱਧਰੀ ਧਰਨਿਆਂ ਨੂੰ ਲੈ ਕੇ ਤਿੱਖੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਕੱਤਰਤਾ ਦੌਰਾਨ ਖਨੌਰੀ ਅਤੇ ਸ਼ੰਭੂ ਮੋਰਚਿਆਂ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਆਗੂਆਂ ਨੇ ਸਰਕਾਰ ਪ੍ਰਤੀ ਆਪਣਾ ਭਾਰੀ ਰੋਸ ਜ਼ਾਹਿਰ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਆਗੂ ਜੁਗਰਾਜ ਸਿੰਘ ਸਭਰਾ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੀ ਲੜਾਈ ਨੂੰ ਕਮਜ਼ੋਰ ਕਰਨ ਵਾਲੀਆਂ ਹਰ ਕੋਸ਼ਿਸ਼ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਕਿਸਾਨਾਂ ਦੀ ਨਹੀਂ, ਬਲਕਿ ਖੇਤ ਮਜ਼ਦੂਰਾਂ, ਦੁਕਾਨਦਾਰਾਂ, ਛੋਟੇ ਕਾਰੋਬਾਰੀਆਂ ਅਤੇ ਸਮੁੱਚੇ ਲੋਕਾਂ ਦੇ ਹੱਕਾਂ ਦੀ ਲੜਾਈ ਹੈ। ਇਸ ਲਈ ਸੰਘਰਸ਼ ਵਿਚ ਹਰੇਕ ਵਰਗ ਦੀ ਸ਼ਮੂਲੀਅਤ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਆਗੂਆਂ ਨੇ ਕਿਹਾ ਕਿ ਖਨੌਰੀ-ਸ਼ੰਭੂ ਦੇ ਘਟਨਾਕ੍ਰਮ ਨੇ ਪਿੰਡਾਂ ਦੇ ਲੋਕਾਂ ਅੰਦਰ ਸਰਕਾਰ ਪ੍ਰਤੀ ਗੁੱਸਾ ਹੋਰ ਭੜਕਾ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਦਬਾਉਣ ਜਾਂ ਸੰਘਰਸ਼ ਨੂੰ ਅਣਗੌਲਿਆ ਕਰਨ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਕੱਤਰਤਾ ਵਿਚ ਫੈਸਲਾ ਕੀਤਾ ਗਿਆ ਕਿ ਹਰੀਕੇ ਜ਼ੋਨ ਦੇ ਹਰ ਪਿੰਡ ’ਚ ਲੋਕਾਂ ਨੂੰ ਲਾਮਬੰਦ ਕਰਕੇ ਜ਼ਿਲ੍ਹਾ ਪੱਧਰੀ ਧਰਨਿਆਂ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਵਾਈ ਜਾਵੇਗੀ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਆਵਾਜ਼ ਸੁਣਨੀ ਹੀ ਪਵੇਗੀ, ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜ਼ੋਨ ਆਗੂ ਸਵਰਨ ਸਿੰਘ ਖਹਿਰਾ, ਸਤਨਾਮ ਸਿੰਘ ਹਰੀਕੇ, ਬਾਬਾ ਬਲਵਿੰਦਰ ਸਿੰਘ, ਕਿਰਪਾਲ ਸਿੰਘ ਬੁਰਜ਼ ਪੂਹਲਾ, ਗੁਰਵਿੰਦਰ ਸਿੰਘ ਸਭਰਾ, ਹੀਰਾ ਸਿੰਘ ਚੂਸਲੇਵੜ੍ਹ, ਸਰਵਣ ਸਿੰਘ ਸੀਤੋ ਆਗੂ ਨਾਲ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।