ਮੁੱਖ ਮੰਤਰੀ ਦੀ ਸੰਗਰੂਰ ਕੋਠੀ ਦਾ 5 ਅਕਤੂਬਰ ਨੂੰ ਘਿਰਾਓ ਕਰਨ ਦਾ ਐਲਾਨ ਪੰਜਾਬ ਨੰਬਰਦਾਰ ਯੂਨੀਅਨ ਨੇ ਹੱਕੀ ਮੰਗਾਂ ਦੀ ਪੂਰਤੀ ਲਈ ਸੂਬਾ ਪੱਧਰੀ ਮੀਟਿੰਗ ਕੀਤੀ
Publish Date: Tue, 01 Sep 2026 05:14 PM (IST)
Updated Date: Tue, 01 Sep 2026 05:16 PM (IST)
ਪੰਜਾਬ ਨੰਬਰਦਾਰ ਯੂਨੀਅਨ ਨੇ ਹੱਕੀ ਮੰਗਾਂ ਦੀ ਪੂਰਤੀ ਲਈ ਸੂਬਾ ਪੱਧਰੀ ਮੀਟਿੰਗ ਕੁਲਦੀਪ ਸਿੰਘ ਮਾਨ, •ਪੰਜਾਬੀ ਜਾਗਰਣ ਖਡੂਰ ਸਾਹਿਬ : ਪੰਜਾਬ ਨੰਬਰਦਾਰ ਯੂਨੀਅਨ ਵੱਲੋਂ ਨੰਬਰਦਾਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ, ਜਿਨ੍ਹਾਂ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਸਮੇਂ 13 ਨੁਕਾਤੀ ਏਜੰਡੇ ਵਿਚ ਗਾਰੰਟੀ ਦਿੱਤੀ ਗਈ ਸੀ, ਨੂੰ ਲਾਗੂ ਕਰਵਾਉਣ ਲਈ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਦੇ ਬਾਵਜੂਦ ਮੰਗਾਂ ਲਾਗੂ ਨਾ ਹੋਣ ਕਾਰਨ ਪੰਜਾਬ ਦੇ ਸਮੁੱਚੇ ਨੰਬਰਦਾਰ ਭਾਈਚਾਰੇ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਯੂਨੀਅਨ ਨਾਲ ਕੀਤੀਆਂ ਚਾਰ-ਪੰਜ ਮੀਟਿੰਗਾਂ ਦੌਰਾਨ ਭਰੋਸਿਆਂ ਤੋਂ ਇਲਾਵਾ ਕੁਝ ਨਹੀਂ ਮਿਲਿਆ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹੁਣ ਤਕ ਭਰੋਸੇ ਦੇ ਕੇ ਮਾਮਲਾ ਟਾਲਦੇ ਆ ਰਹੇ ਹਨ। ਪੰਜਾਬ ਨੰਬਰਦਾਰ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੇ ਨਿਯਮਾਂ ਅਧੀਨ ਪ੍ਰੀਤ ਪੈਲੇਸ ਵਿਖੇ ਸੂਬਾ ਬਾਡੀ ਦੀ ਮੀਟਿੰਗ ਸੂਬਾ ਕਾਰਜਕਾਰੀ ਪ੍ਰਧਾਨ ਗੁਰਦਰਸ਼ਨ ਸਿੰਘ ਗਲੌਲੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਬਾਡੀ ਦੇ ਅਹੁਦੇਦਾਰਾਂ, ਜ਼ਿਲ੍ਹਿਆਂ ਅਤੇ ਤਹਿਸੀਲਾਂ ਦੇ ਅਹੁਦੇਦਾਰਾਂ ਨੇ ਇਕਸੁਰ ਹੁੰਦਿਆਂ ਫ਼ੈਸਲਾ ਕੀਤਾ ਕਿ ਹੁਣ ਸਰਕਾਰ ਨਾਲ ਆਰ-ਪਾਰ ਦੇ ਸੰਘਰਸ਼ ਤੋਂ ਬਿਨ੍ਹਾਂ ਕੋਈ ਹੱਲ ਨਜ਼ਰ ਨਹੀਂ ਆ ਰਿਹਾ। ਇਸ ਲਈ ਆਪਣੇ ਹੱਕਾਂ ਦੀ ਪ੍ਰਾਪਤੀ ਲਈ 5 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਸੂਬਾ ਕਾਰਜਕਾਰੀ ਪ੍ਰਧਾਨ ਗੁਰਦਰਸ਼ਨ ਸਿੰਘ ਗਲੌਲੀ, ਸੂਬਾ ਸਕੱਤਰ ਜਨਰਲ ਰਸ਼ਪਾਲ ਸਿੰਘ ਰਾਮਪੁਰ, ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਰੰਧਾਵਾ ਹੁਸ਼ਿਆਰਪੁਰ, ਸੀਨੀਅਰ ਮੀਤ ਪ੍ਰਧਾਨ ਹਰਕੰਵਲ ਸਿੰਘ ਮੁੰਧ ਜਲੰਧਰ, ਸੀਨੀਅਰ ਮੀਤ ਪ੍ਰਧਾਨ ਹੁਸ਼ਿਆਰ ਸਿੰਘ ਝੰਡੇਰ ਅੰਮ੍ਰਿਤਸਰ, ਖ਼ਜ਼ਾਨਚੀ ਦਰਸ਼ਨ ਸਿੰਘ ਮਾਲਵਾ ਬਠਿੰਡਾ, ਮੀਤ ਪ੍ਰਧਾਨ ਹਰਪਾਲ ਸਿੰਘ ਪੰਨੂੰ ਅੰਮ੍ਰਿਤਸਰ ਅਤੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਰਮਜੀਤ ਸਿੰਘ ਨਮੋਲ ਨੇ ਕਿਹਾ ਕਿ ਉਹ ਪਿਛਲੇ ਸਾਢੇ ਚਾਰ ਸਾਲਾਂ ਤੋਂ ਮੁੱਖ ਮੰਤਰੀ ਨਾਲ ਮੀਟਿੰਗ ਦੀ ਮੰਗ ਕਰ ਰਹੇ ਹਨ, ਪਰ ਅਜੇ ਤਕ ਉਨ੍ਹਾਂ ਨੂੰ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਲਾਰਿਆਂ ਵਿਚ ਰੱਖਿਆ ਗਿਆ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਨੰਬਰਦਾਰ ਭਾਈਚਾਰਾ ਵੀ ਆਮ ਆਦਮੀ ਪਾਰਟੀ ਨੂੰ ਇਸ ਦਾ ਜਵਾਬ ਦੇਵੇਗਾ ਅਤੇ ਦੱਸੇਗਾ ਕਿ ਝੂਠੇ ਵਾਅਦਿਆਂ ਦਾ ਸਿਲਾ ਕੀ ਹੁੰਦਾ ਹੈ। ਆਗੂਆਂ ਨੇ ਮੰਗ ਕੀਤੀ ਕਿ ਨੰਬਰਦਾਰਾਂ ਦਾ ਮਾਣ-ਭੱਤਾ ਤੁਰੰਤ ਵਧਾ ਕੇ ਦਸ ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਨੰਬਰਦਾਰੀ ਜੱਦੀ-ਪੁਸ਼ਤੀ ਕੀਤੀ ਜਾਵੇ ਅਤੇ ਨੰਬਰਦਾਰਾਂ ਲਈ ਬੱਸ ਕਿਰਾਇਆ ਤੇ ਟੋਲ ਪਲਾਜ਼ਾ ਫ਼ੀਸ ਮੁਆਫ਼ ਕੀਤੀ ਜਾਵੇ। ਇਹ ਅਹੁਦੇਦਾਰ ਵੀ ਮੀਟਿੰਗ ’ਚ ਹੋਏ ਸ਼ਾਮਲ ਮੌਕੇ ਮੁੱਖ ਬੁਲਾਰਾ ਚਰਨਜੀਤ ਸਿੰਘ ਕਰਤਾਰਪੁਰ, ਸੀਨੀਅਰ ਮੀਤ ਪ੍ਰਧਾਨ ਪਿਆਰਾ ਸਿੰਘ ਦਹੇੜਕਾ ਲੁਧਿਆਣਾ, ਵਰਿੰਦਰ ਕੁਮਾਰ ਚੌਧਰੀ ਜ਼ਿਲ੍ਹਾ ਪ੍ਰਧਾਨ ਰੋਪੜ, ਸ਼ਿੰਗਾਰਾ ਸਿੰਘ ਲਾਖਨਾ ਸੀਨੀਅਰ ਪ੍ਰਧਾਨ, ਹਰਭਜਨ ਸਿੰਘ ਬੋਦੇਵਾਲ ਜ਼ਿਲ੍ਹਾ ਪ੍ਰਧਾਨ ਤਰਨਤਾਰਨ, ਹਰਪਾਲ ਸਿੰਘ ਪੰਨੂੰ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ, ਯਾਦਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਪਟਿਆਲਾ, ਅੰਮ੍ਰਿਤਪਾਲ ਸਿੰਘ ਗੁਰਨੇ ਜ਼ਿਲ੍ਹਾ ਪ੍ਰਧਾਨ ਮਾਨਸਾ, ਕੁਲਵੰਤ ਸਿੰਘ ਜਾਂਗਲਾ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਸਾਹਿਬ ਸਿੰਘ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਗੁਰਮੁਖ ਸਿੰਘ ਤੱਖਤੂਚੱਕ ਤਹਿਸੀਲ ਪ੍ਰਧਾਨ ਖਡੂਰ ਸਾਹਿਬ, ਨਰਿੰਦਰ ਸਿੰਘ ਗੁਜਰਪੁਰਾ ਤਹਿਸੀਲ ਪ੍ਰਧਾਨ ਗੋਇੰਦਵਾਲ ਸਾਹਿਬ, ਕੁਲਵੰਤ ਸਿੰਘ ਮੁਖੀ ਤਹਿਸੀਲ ਪ੍ਰਧਾਨ ਪੱਟੀ, ਸੁਰਜੀਤ ਸਿੰਘ ਹੇਅਰ ਤਹਿਸੀਲ ਪ੍ਰਧਾਨ ਨਕੋਦਰ, ਗੁਰਸ਼ਰਨ ਸਿੰਘ ਭਗਵਾਨਪੁਰ ਤਹਿਸੀਲ ਪ੍ਰਧਾਨ ਖੇਮਕਰਨ, ਦਿਲਬਾਗ ਸਿੰਘ ਵਲਟੋਹਾ ਤਹਿਸੀਲ ਪ੍ਰਧਾਨ ਭਿੱਖੀਵਿੰਡ, ਰਣਜੀਤ ਸਿੰਘ ਸੰਧੂ ਚੋਹਲਾ ਸਾਹਿਬ, ਕ੍ਰਿਸ਼ਨ ਸਿੰਘ ਜ਼ਿਲ੍ਹਾ ਆਗੂ ਸੰਗਰੂਰ, ਰਣਜੀਤ ਸਿੰਘ ਰਾਜਾ ਮਜੀਠਾ ਆਦਿ ਹਾਜ਼ਰ ਸਨ।