ਆਪ ਤੇ ਕਾਂਗਰਸ ਛੱਡ ਫਤਿਆਬਾਦ ਦੇ ਕਈ ਆਗੂ ਅਕਾਲੀ ਦਲ ’ਚ ਸ਼ਾਮਲ ਆਪ ਤੇ ਕਾਂਗਰਸ ਛੱਡ ਫਤਿਆਬਾਦ ਦੇ ਕਈ ਆਗੂ ਅਕਾਲੀ ਦਲ ’ਚ ਸ਼ਾਮਿਲ
Publish Date: Tue, 01 Sep 2026 07:52 PM (IST)
Updated Date: Tue, 01 Sep 2026 07:55 PM (IST)
ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕੀਤਾ ਸਨਮਾਨਿਤ ਨਵੇਂ ਸ਼ਾਮਿਲ ਆਗੂਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦਾ ਦਿੱਤਾ ਭਰੋਸਾ ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਕਸਬਾ ਫਤਿਆਬਾਦ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਆਮ ਆਦਮੀ ਪਾਰਟੀ ਤੇ ਕਾਂਗਰਸ ਨਾਲ ਸਬੰਧਤ ਕਈ ਆਗੂਆਂ ਤੇ ਵਰਕਰਾਂ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ। ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ, ਜਿਸ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲ ਰਹੀ ਹੈ। ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਆਮ ਆਦਮੀ ਪਾਰਟੀ ਦੀ ਮੌਜੂਦਾ ਮੈਂਬਰ ਪੰਚਾਇਤ ਸੁਰਜੀਤ ਕੌਰ ਦੇ ਪਤੀ ਪ੍ਰਮਜੀਤ ਸਿੰਘ ਬੱਬੂ, ਜਤਿੰਦਰ ਸਿੰਘ ਕਾਕਾ, ਕਾਰਜ ਸਿੰਘ, ਸੁਖਵਿੰਦਰ ਕੌਰ ਪ੍ਰਧਾਨ, ਗੁਰਮੇਜ ਸਿੰਘ ਗੇਜਾ ਠੇਕੇਦਾਰ, ਇੰਦਰਜੀਤ ਸਿੰਘ, ਬਾਬਾ ਰਮੇਸ਼ ਸਿੰਘ ਮੁਹੱਲਾ ਚੰਡੀਗੜ੍ਹ, ਦੀਪੂ ਮੁਹੱਲਾ ਵਾਲਮੀਕਿ, ਕਵਜੀਤ ਸਿੰਘ ਮੁਹੱਲਾ ਵਾਲਮੀਕਿ, ਗੁਰਜੰਟ ਸਿੰਘ, ਦੀਪਕ ਕੁਮਾਰ, ਬਾਬਾ ਗੁਰਪ੍ਰੀਤ ਸਿੰਘ ਟੈਣੀ, ਗੁਰਪਾਲ ਸਿੰਘ, ਸੁਖਦੇਵ ਸਿੰਘ ਸੁੱਖਾ, ਦਲਜੀਤ ਸਿੰਘ, ਸੁੱਚਾ ਸਿੰਘ, ਕਸ਼ਮੀਰ ਸਿੰਘ ਝਿਲੂ, ਰਤਨ ਸਿੰਘ ਮੁਹੱਲਾ ਚੰਡੀਗੜ੍ਹ, ਸੁਖਵਿੰਦਰ ਸਿੰਘ ਗੁਲੂ, ਰੂਪਾ, ਬਾਬਾ ਬਿੱਟੂ ਅਤੇ ਟਿੰਕੂ ਮੁਹੱਲਾ ਬਰੜ ਸ਼ਾਮਿਲ ਹਨ। ਇਸ ਮੌਕੇ ਅਕਾਲੀ ਆਗੂਆਂ ਨੇ ਨਵੇਂ ਸ਼ਾਮਿਲ ਹੋਏ ਵਰਕਰਾਂ ਦਾ ਸਵਾਗਤ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਹਲਕਾ ਇੰਚਾਰਜ ਰਮਨਦੀਪ ਕੌਰ ਸ਼ੇਰੋਂ, ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਪੀਸੀਏ ਮੈਂਬਰ ਸਿਕੰਦਰ ਸਿੰਘ ਵਰਾਣਾ, ਸੀਨੀਅਰ ਆਗੂ ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ, ਨਿੰਦਰ ਸਿੰਘ ਭੈਲ, ਬੀਸੀ ਵਿੰਗ ਹਲਕਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਐੱਸਸੀ ਵਿੰਗ ਪ੍ਰਧਾਨ ਕਸ਼ਮੀਰ ਸਿੰਘ ਸਹੋਤਾ, ਤਜਿੰਦਰ ਸਿੰਘ ਪ੍ਰਿੰਸ, ਸੁਰਿੰਦਰ ਸਿੰਘ ਸ਼ਿੰਦਾ ਮੈਂਬਰ ਬਲਾਕ ਸੰਮਤੀ, ਮਲਕੀਅਤ ਸਿੰਘ ਮੁਤੀ, ਜਸਬੀਰ ਸਿੰਘ ਸਾਬੀ ਮੈਂਬਰ, ਬਲਵਿੰਦਰ ਸਿੰਘ ਸਾਬੀ ਠੇਕੇਦਾਰ, ਪ੍ਰਧਾਨ ਰਤਨ ਸਿੰਘ ਦਿਉਲ, ਇਕਬਾਲ ਸਿੰਘ ਅਫਰੀਦੀ, ਚਰਨਜੀਤ ਸਿੰਘ ਦਿਉਲ, ਬਲਪ੍ਰੀਤ ਸਿੰਘ ਵਿਰਕ, ਜਸਬੀਰ ਸਿੰਘ ਬਿੱਲਾ ਪ੍ਰਧਾਨ, ਬਲਦੇਵ ਸਿੰਘ ਸ਼ੈਲਰ ਵਾਲੇ, ਨੰਬਰਦਾਰ ਸੰਤੋਖ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਦਲ ਨਾਲ ਸਬੰਧਤ ਆਗ ਤੇ ਵਰਕਰ ਹਾਜ਼ਰ ਸਨ।