ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ੍ਹ ਸੰਕਲਪ : ਹਰਭਜਨ ਸਿੰਘ ਈਟੀਓ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ ਸੰਕਲਪ - ਹਰਭਜਨ ਸਿੰਘ ਈਟੀਓ
Publish Date: Wed, 02 Sep 2026 08:06 PM (IST)
Updated Date: Wed, 02 Sep 2026 08:07 PM (IST)
ਕਿਹਾ, ਨਸ਼ਿਆਂ ਖ਼ਿਲਾਫ਼ ਲੜਾਈ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਕੈਬਨਿਟ ਮੰਤਰੀ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕੀਤੀ ਸਮੀਖਿਆ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਕੀਤੀ ਤਾਕੀਦ ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸਮੀਖਿਆ ਕਰਨ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬੁੱਧਵਾਰ ਨੂੰ ਤਰਨਤਾਰਨ ਪਹੁੰਚੇ। ਇਸ ਮੌਕੇ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਐੱਸਐੱਸਪੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਆਦਿੱਤਿਆ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸੰਜੀਵ ਕੁਮਾਰ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਮਾਝਾ ਜ਼ੋਨ ਦੇ ਇੰਚਾਰਜ ਦੀਕਸ਼ਤ ਧਵਨ, ਜ਼ਿਲ੍ਹਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ ਸਮੇਤ ਜ਼ਿਲ੍ਹੇ ਦੀ ਨਸ਼ਾ ਮੁਕਤੀ ਮੋਰਚਾ ਦੀ ਸਮੁੱਚੀ ਟੀਮ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਿੱਥੇ ਵੱਡੀ ਗਿਣਤੀ ’ਚ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਹੈ, ਉੱਥੇ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਦੇ ਮੁੜ-ਵਸੇਬੇ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ, ਖ਼ਾਸ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਨਸ਼ਾ ਮੁਕਤੀ ਮੋਰਚਾ ਦੀ ਟੀਮ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਆਪਸੀ ਤਾਲਮੇਲ ਅਤੇ ਸੰਜੀਦਗੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਮਿਲੇ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਜਲਦ ਹਾਸਲ ਕੀਤਾ ਜਾ ਸਕਦਾ ਹੈ। ਇਸ ਮੌਕੇ ਐੱਸਐੱਸਪੀ ਸੁਰੇਂਦਰ ਲਾਂਬਾ, ਏਡੀਸੀ ਆਦਿੱਤਿਆ ਸ਼ਰਮਾ ਅਤੇ ਹੋਰਨਾਂ ਬੁਲਾਰਿਆਂ ਨੇ ਵੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਕਾਰਵਾਈਆਂ ਅਤੇ ਜਾਗਰੂਕਤਾ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਐੱਸਡੀਐੱਮ ਤਰਨਤਾਰਨ ਡਾ. ਕਰਨਵੀਰ ਸਿੰਘ, ਐੱਸਪੀ ਸੁਖਨਿੰਦਰ ਸਿੰਘ, ਐੱਸਪੀ ਡਾ. ਰਿਪੁਤਾਮਨ ਸਿੰਘ, ਤਹਿਸੀਲਦਾਰ ਅਰਚਨਾ ਸ਼ਰਮਾ, ਨਾਇਬ ਤਹਿਸੀਲਦਾਰ ਕਰਨਵੀਰ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਵਾਈਸ ਜ਼ਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ ਢਿੱਲੋ, ਅਸੰਬਲੀ ਕੋਆਰਡੀਨੇਟਰ ਤਰਨਤਾਰਨ ਆਲਮਬੀਰ ਸਿੰਘ ਰੰਧਾਵਾ, ਅਸੰਬਲੀ ਕੋਆਰਡੀਨੇਟਰ ਖੇਮਕਰਨ ਜੋਗਿੰਦਰ ਸਿੰਘ ਸੰਧੂ, ਅਸੰਬਲੀ ਕੋਆਰਡੀਨੇਟਰ ਪੱਟੀ ਪਰਮਜੀਤ ਸਿੰਘ ਚੰਬਲ ਅਤੇ ਅਸੰਬਲੀ ਕੋਆਰਡੀਨੇਟਰ ਖਡੂਰ ਸਾਹਿਬ ਜਸਕਰਨ ਸਿੰਘ ਲਾਡੀ, ਵਾਈਸ ਕੋਆਰਡੀਨੇਟਰ ਸਰਬਜੀਤ ਸਿੰਘ, ਰਣਜੀਤ ਸਿੰਘ ਧੂੰਦਾ, ਮਲਕੀਤ ਸਿੰਘ, ਗੁਰਵੰਤ ਸਿੰਘ ਰੋੜਾਂਵਾਲੀ, ਸੁਖਵਿੰਦਰ ਸਿੰਘ ਹੁੰਦਲ, ਬਲਜਿੰਦਰ ਸਿੰਘ ਚੂਸਲੇਵੜ ਅਤੇ ਸੋਨਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰ ਅਤੇ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।