ਪਿੰਡ ਰਾਮਰੌਣੀ ਦੇ ਮੌਜੂਦਾ ਤੇ ਸਾਬਕਾ ਪੰਚਾਇਤ ਮੈਂਬਰਾਂ ਸਣੇ ਕਈ ਭਾਜਪਾ ’ਚ ਸ਼ਾਮਲ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਰਾਮਰੌਣੀ ਦੇ ਮੌਜੂਦਾ, ਸਾਬਕਾ ਪੰਚਾਇਤ ਮੈਂਬਰਾਂ ਸਣੇ ਕਈ ਭਾਜਪਾ ’ਚ ਸ਼ਾਮਿਲ
Publish Date: Thu, 03 Sep 2026 06:46 PM (IST)
Updated Date: Thu, 03 Sep 2026 06:49 PM (IST)
ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਵਿਧਾਨ ਸਭਾ ਹਲਕਾ ਤਰਨਤਾਰਨ ਪਿੰਡ ਰਾਮਰੌਣੀ ’ਚ ਭਾਜਪਾ ਨੂੰ ਇਕ ਹੋਰ ਵੱਡੀ ਸਿਆਸੀ ਮਜ਼ਬੂਤੀ ਉਸ ਸਮੇਂ ਮਿਲੀ ਜਦੋਂ ਪਿੰਡ ਰਾਮਰੌਣੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂਆਂ, ਮੌਜੂਦਾ ਪੰਚਾਇਤ ਮੈਂਬਰਾਂ, ਸਾਬਕਾ ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਵਿਸ਼ਵਾਸ ਪ੍ਰਗਟਾਇਆ। ਇਹ ਸ਼ਮੂਲੀਅਤ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਇੰਚਾਰਜ, ਸਾਬਕਾ ਜ਼ਿਲ੍ਹਾ ਪ੍ਰਧਾਨ ਤਰਨਤਾਰਨ ਅਤੇ ਜ਼ਿਲ੍ਹਾ ਸਹਿ-ਇੰਚਾਰਜ ਜਲੰਧਰ ਅਰਬਨ ਹਰਜੀਤ ਸਿੰਘ ਸੰਧੂ ਦੀ ਪ੍ਰੇਰਣਾ ਅਤੇ ਮਜ਼ਬੂਤ ਅਗਵਾਈ ਹੇਠ ਹੋਈ। ਪਿੰਡ ਰਾਮਰੌਣੀ ਵਿਚ ਹੋਏ ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਭਾਜਪਾ ਦੇ ਹੱਕ ਵਿਚ ਲੋਕਾਂ ਦਾ ਉਤਸ਼ਾਹ ਅਤੇ ਭਰੋਸਾ ਸਪੱਸ਼ਟ ਤੌਰ ’ਤੇ ਵੇਖਣ ਨੂੰ ਮਿਲਿਆ। ਪਿੰਡ ਦੇ ਕਈ ਪਰਿਵਾਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਲੋਕਾਂ ਨੇ ਭਾਜਪਾ ਦੀ ਮੈਂਬਰਸ਼ਿਪ ਹਾਸਿਲ ਕਰਕੇ ਇਹ ਸੰਦੇਸ਼ ਦਿੱਤਾ ਕਿ ਉਹ ਵਿਕਾਸ, ਰਾਸ਼ਟਰਵਾਦ ਅਤੇ ਲੋਕ-ਹਿਤੈਸ਼ੀ ਸੋਚ ਨੂੰ ਅੱਗੇ ਵਧਾਉਣ ਲਈ ਭਾਰਤੀ ਜਨਤਾ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ। ਭਾਜਪਾ ਵਿਚ ਸ਼ਮੂਲੀਅਤ ਕਰਨ ਵਾਲਿਆਂ ’ਚ ਮੌਜੂਦਾ ਪੰਚਾਇਤ ਮੈਂਬਰ ਅਮਰੀਕ ਸਿੰਘ, ਮੌਜੂਦਾ ਪੰਚਾਇਤ ਮੈਂਬਰ ਗੁਰਸੇਵਕ ਸਿੰਘ ਅਤੇ ਸਾਬਕਾ ਪੰਚਾਇਤ ਮੈਂਬਰ ਹਰਜੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਿਲ ਹੋ ਕੇ ਵਿਸ਼ੇਸ਼ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਨਿਸ਼ਾਨ ਸਿੰਘ, ਬਾਬਾ ਗੁਰਨਾਮ ਸਿੰਘ, ਅਮਰਜੀਤ ਸਿੰਘ, ਕਰਨੈਲ ਸਿੰਘ, ਤਰਸੇਮ ਸਿੰਘ, ਮੰਨਾ ਸਿੰਘ, ਮੁਖਤਾਰ ਸਿੰਘ, ਪ੍ਰਭਜੀਤ ਸਿੰਘ, ਕਰਮਜੀਤ ਸਿੰਘ, ਸ਼ਿੰਦਾ ਸਿੰਘ, ਸਾਹਿਬ ਸਿੰਘ, ਕੁਲਵਿੰਦਰ ਸਿੰਘ, ਬਾਬਾ ਦੀਦਾਰ ਸਿੰਘ, ਰਾਜਨਦੀਪ ਸਿੰਘ ਸਮੇਤ ਹੋਰ ਅਨੇਕਾਂ ਸਾਥੀਆਂ ਨੇ ਭਾਰਤੀ ਜਨਤਾ ਪਾਰਟੀ ਦਾ ਦਾਮਨ ਥਾਮਿਆ। ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਨਵੇਂ ਸ਼ਾਮਲ ਹੋਏ ਸਾਰੇ ਸਾਥੀਆਂ ਨੂੰ ਭਾਰਤੀ ਜਨਤਾ ਪਾਰਟੀ ਦਾ ਪਟਕਾ ਪਹਿਨਾ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਪਰਿਵਾਰ ਵਿਚ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਵਿਚ ਸ਼ਾਮਿਲ ਹੋਣ ਵਾਲਾ ਹਰ ਨਵਾਂ ਸਾਥੀ ਪਾਰਟੀ ਲਈ ਇਕ ਨਵੀਂ ਤਾਕਤ ਹੈ ਅਤੇ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਹਰਜੀਤ ਸਿੰਘ ਸੰਧੂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅੱਜ ਪੰਜਾਬ ਦੀ ਰਾਜਨੀਤੀ ਇਕ ਨਵੇਂ ਦੌਰ ’ਚ ਦਾਖਲ ਹੋ ਰਹੀ ਹੈ। ਲੋਕ ਹੁਣ ਜਾਤ-ਪਾਤ, ਪਰਿਵਾਰਵਾਦ ਅਤੇ ਝੂਠੇ ਵਾਅਦਿਆਂ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਵਿਕਾਸ, ਪਾਰਦਰਸ਼ਤਾ ਅਤੇ ਰਾਸ਼ਟਰ ਹਿੱਤ ਦੀ ਰਾਜਨੀਤੀ ਨੂੰ ਚੁਣ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ ਅਤੇ ਉਨ੍ਹਾਂ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਭਾਰਤੀ ਜਨਤਾ ਪਾਰਟੀ ਦਾ ਸੰਗਠਨ ਬੂਥ ਪੱਧਰ ਤਕ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਪਿੰਡ-ਪਿੰਡ ਲੋਕ ਭਾਜਪਾ ਨਾਲ ਜੁੜ ਰਹੇ ਹਨ। ਹਰ ਦਿਨ ਨਵੇਂ ਪਰਿਵਾਰਾਂ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਭਾਜਪਾ ਦੀਆਂ ਨੀਤੀਆਂ ਅਤੇ ਅਗਵਾਈ ’ਤੇ ਪੂਰਾ ਭਰੋਸਾ ਕਰ ਰਹੇ ਹਨ। ਸੰਧੂ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀ ਦੇਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਪੰਜਾਬ ਦੇ ਕਿਸਾਨਾਂ, ਨੌਜਵਾਨਾਂ, ਮਹਿਲਾਵਾਂ, ਮਜ਼ਦੂਰਾਂ, ਵਪਾਰੀਆਂ ਅਤੇ ਹਰ ਵਰਗ ਦੇ ਹਿੱਤਾਂ ਲਈ ਸੰਘਰਸ਼ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਤਰਨਤਾਰਨ ਹਲਕੇ ਦੇ ਵਿਕਾਸ, ਰੋਜ਼ਗਾਰ, ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਲਈ ਭਾਜਪਾ ਲਗਾਤਾਰ ਕੰਮ ਕਰੇਗੀ। ਨਵੇਂ ਸ਼ਾਮਲ ਹੋਏ ਆਗੂਆਂ ਨੇ ਵੀ ਇਸ ਮੌਕੇ ਕਿਹਾ ਕਿ ਉਹ ਭਾਜਪਾ ਦੀ ਵਿਚਾਰਧਾਰਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਮਾਡਲ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਭਾਜਪਾ ਹੋਰ ਵੀ ਮਜ਼ਬੂਤ ਹੋਵੇਗੀ ਅਤੇ ਪਿੰਡ-ਪਿੰਡ ਸੰਗਠਨ ਦਾ ਵਿਸਥਾਰ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਸਰਕਲ ਪ੍ਰਧਾਨ ਸੁਖਵੰਤ ਸਿੰਘ, ਐੱਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ, ਸਾਬਕਾ ਸਰਪੰਚ ਡਾ. ਸੁਖਦੇਵ ਸਿੰਘ, ਜੋਗਾ ਸਿੰਘ, ਗੁਰਭੇਜ ਸਿੰਘ ਅਤੇ ਭਾਜਪਾ ਦੇ ਹੋਰ ਸੀਨੀਅਰ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ। ਸਮਾਗਮ ਦੌਰਾਨ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਨਵੇਂ ਸਾਥੀਆਂ ਨੇ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ। ਸਮਾਗਮ ਦੇ ਅੰਤ ਵਿਚ ਸਾਰੇ ਨਵੇਂ ਸ਼ਾਮਿਲ ਹੋਏ ਸਾਥੀਆਂ ਨੇ ਭਾਜਪਾ ਦੀ ਵਿਚਾਰਧਾਰਾ ਨੂੰ ਘਰ-ਘਰ ਤਕ ਪਹੁੰਚਾਉਣ ਅਤੇ ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਦਾ ਵਿਸ਼ਵਾਸ ਦਿਵਾਇਆ।