ਗੋਇੰਦਵਾਲ ਸਾਹਿਬ ਦੀ ਜੇਲ੍ਹ ’ਚ ਤਲਾਸ਼ੀ ਦੌਰਾਨ ਫੋਨ ਤੇ ਤੰਬਾਕੂ ਪਦਾਰਥ ਬਰਾਮਦ ਗੋਇੰਦਵਾਲ ਸਾਹਿਬ ਦੀ ਜੇਲ੍ਹ ’ਚ ਤਲਾਸ਼ੀ ਦੌਰਾਨ ਫੋਨ ਤੇ ਤੰਬਾਕੂ ਪਦਾਰਥ ਬਰਾਮਦ
Publish Date: Thu, 03 Sep 2026 08:52 PM (IST)
Updated Date: Thu, 03 Sep 2026 08:55 PM (IST)
ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਵੱਡੇ ਪੱਧਰ ’ਤੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਭਾਰੀ ਮਾਤਰਾ ਵਿਚ ਤੰਬਾਕੂ ਪਦਾਰਥ ਅਤੇ ਵੱਖ-ਵੱਖ ਤਰ੍ਹਾਂ ਦੇ ਮੋਬਾਈਲ ਫੋਨ ਬਰਾਮਦ ਹੋਏ ਹਨ। ਬਰਾਮਦ ਹੋਇਆ ਸਾਮਾਨ ਜੇਲ੍ਹ ਅਧਿਕਾਰੀਆਂ ਨੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਹਵਾਲੇ ਕਰ ਦਿੱਤਾ ਹੈ ਜਿੱਥੇ ਪੁਲਿਸ ਨੇ ਜੇਲ੍ਹ ਨਿਯਮਾਂ ਦੀ ਉਲੰਘਣਾ ਸਬੰਧੀ ਬਣਦੀਆਂ ਧਾਰਾਵਾਂ ਤਹਿਤ ਤਿੰਨ ਮੁਕੱਦਮੇ ਦਰਜ ਕੀਤੇ ਗਏ ਹਨ। ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਹਵਾਲਾਤੀ ਚੰਦਨ ਪੁੱਤਰ ਦਸਤਰ ਮਾਹਤੋ ਵਾਸੀ ਵਰਿਆਮ ਨੰਗਲ ਕੋਲੋਂ ਤੰਬਾਕੂ ਦੀ ਪੁੜੀ ਬਰਾਮਦ ਹੋਈ। ਇਸੇ ਤਰ੍ਹਾਂ ਹਵਾਲਾਤੀ ਕਰਨਦੀਪ ਸਿੰਘ ਕਰਨ ਪੁੱਤਰ ਸਤਨਾਮ ਸਿੰਘ ਵਾਸੀ ਅੰਮ੍ਰਿਤਸਰ ਕੋਲੋਂ ਸਮਾਰਟ ਫੋਨ ਬਰਾਮਦ ਹੋਇਆ। ਇਸ ਤੋਂ ਇਲਾਵਾ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਦੱਸਿਆ ਕਿ ਜਦੋਂ ਕਰਮਚਾਰੀਆਂ ਦੀ ਟੀਮ ਨੇ ਜੇਲ੍ਹ ਅੰਦਰ ਚੈਕਿੰਗ ਸ਼ੁਰੂ ਕੀਤੀ ਤਾਂ ਵੱਖ-ਵੱਖ ਬੈਰਕਾਂ ਵਿੱਚੋਂ ਚਾਰ ਸਮਾਰਟ ਫੋਨ, ਦੋ ਕੀਪੈਡ ਵਾਲੇ ਫੋਨ, 61 ਤੰਬਾਕੂ ਦੀਆਂ ਪੁੜੀਆਂ, 346 ਬੀੜੀਆਂ ਦੇ ਬੰਡਲ 33 ਸਿਗਰਟਾਂ ਦੀਆਂ ਡੱਬੀਆਂ, 93 ਕੂਲਲਿਪ ਪੈਕੇਟ ਅਤੇ 7 ਲਾਈਟਰ ਬਰਾਮਦ ਹੋਏ। ਉੱਧਰ ਥਾਣਾ ਮੁਖੀ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਵਲੋਂ ਜਾਰੀ ਸ਼ਿਕਾਇਤਾਂ ਦੇ ਆਧਾਰ ’ਤੇ ਦਰਜ ਕੀਤੇ ਗਏ ਤਿੰਨ ਕੇਸਾਂ ਦੀ ਜਾਂਚ ਲਈ ਏਐੱਸਆਈ ਪ੍ਰਗਟ ਸਿੰਘ, ਏਐੱਸਆਈ ਅਰਜਨ ਸਿੰਘ ਅਤੇ ਸਬ-ਇੰਸਪੈਕਟਰ ਰਾਜੀਵ ਕੁਮਾਰ ਦੀ ਡਿਊਟੀ ਲਗਾਈ ਗਈ ਹੈ।