ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਸਬ-ਡਵੀਜ਼ਨ ਝਬਾਲ ਅੱਗੇ ਕੀਤਾ ਰੋਸ ਮੁਜ਼ਾਹਰਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਬਡਵੀਜ਼ਨ ਝਬਾਲ ਅੱਗੇ ਕੀਤਾ ਰੋਸ ਮੁਜ਼ਾਹਰਾ
Publish Date: Fri, 04 Sep 2026 07:05 PM (IST)
Updated Date: Fri, 04 Sep 2026 07:07 PM (IST)
ਤੇਜਿੰਦਰ ਸਿੰਘ ਬੱਬੂ•, ਪੰਜਾਬੀ ਜਾਗਰਣ ਝਬਾਲ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬੀੜ ਬਾਬਾ ਬੁੱਢਾ ਸਾਹਿਬ ਜੀ ਵੱਲੋਂ ਸਬ-ਡਵੀਜ਼ਨ ਝਬਾਲ ਦੇ ਅੱਗੇ ਜ਼ੋਨ ਪ੍ਰਧਾਨ ਕੁਲਵਿੰਦਰ ਸਿੰਘ ਕੈਰੋਂ ਵਾਲ, ਜ਼ੋਨ ਸਕੱਤਰ ਬਲਜੀਤ ਸਿੰਘ ਝਬਾਲ ਦੀ ਅਗਵਾਈ ’ਚ ਰੋਸ ਮੁਜ਼ਾਹਰਾ ਕੀਤਾ ਗਿਆ। ਕਿਸਾਨ ਆਗੂਆਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਬਿਜਲੀ ਅੱਠ ਘੰਟੇ ਦੇਣ ਦੇ ਝੂਠੇ ਵਾਅਦੇ ਕਰ ਰਹੀ ਹੈ ਪਰ ਬਿਜਲੀ ਸਪਲਾਈ ਚਾਰ ਘੰਟੇ ਵੀ ਨਹੀਂ ਮਿਲ ਰਹੀ। ਇਸ ਦੇ ਵਿਰੋਧ ਵਜੋਂ ਕਿਸਾਨਾਂ ਨੇ ਬਿਜਲੀ ਘਰ ਘੇਰ ਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਦੇ ਵਿਰੋਧ ਨੂੰ ਵੇਖਦੇ ਹੋਏ ਐੱਸਡੀਓ ਵੱਲੋਂ ਪਹੁੰਚੇ ਜੇਈ ਮਨਦੀਪ ਸਿੰਘ ਨੇ ਭਰੋਸਾ ਦਿਵਾਇਆ ਕਿ ਬਿਜਲੀ ਸਪਲਾਈ ਸਹੀ ਕੀਤੀ ਜਾਵੇਗੀ। ਭਰੋਸਾ ਦਿੱਤੇ ਜਾਣ ਉਪਰੰਤ ਕਿਸਾਨਾਂ ਨੇ ਧਰਨਾ ਮੁਲਤਵੀਂ ਕੀਤਾ ਤੇ ਨਾਲ ਬਿਜਲੀ ਬੋਰਡ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਦੋਹਾਂ ਦਿਨਾਂ ਵਿਚ ਬਿਜਲੀ ਸਪਲਾਈ ਠੀਕ ਨਾ ਹੋਈ ਤਾਂ ਵੱਡਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਹਾਜ਼ਰ ਕਿਸਾਨ ਆਗੂ ਵੀਰ ਸਿੰਘ, ਰਾਮ ਸਿੰਘ, ਕਰਮਜੀਤ ਸਿੰਘ ਕੋਟ, ਗੁਰਮੀਤ ਸਿੰਘ, ਗੁਰਬੀਰ ਸਿੰਘ ਮੀਰਪੁਰ, ਮਹਿੰਦਰ ਸਿੰਘ, ਪ੍ਰਮਜੀਤ ਸਿੰਘ ਭੋਜੀਆ, ਜਸਬੀਰ ਸਿੰਘ, ਗੁਰਭੇਜ ਸਿੰਘ, ਹਰਿੰਦਰਪਾਲ ਸਿੰਘ ਨਿੱਕਾ ਕੋਟ, ਨਿਰਵੈਲ ਸਿੰਘ, ਸਰਵਣ ਸਿੰਘ ਪੰਜਵੜ੍ਹ, ਕੁਲਦੀਪ ਸਿੰਘ ਮੱਤੇਵਾਲ, ਮਨਜਿੰਦਰ ਸਿੰਘ, ਪ੍ਰਤਾਪ ਸਿੰਘ ਲਾਲੂ ਘੁੰਮਣ, ਗੁਰਸੇਵਕ ਸਿੰਘ, ਅਮਰੀਕ ਸਿੰਘ, ਮੇਜਰ ਸਿੰਘ, ਗੁਰਭੇਜ ਸਿੰਘ, ਜਸਕਰਨ ਸਿੰਘ ਝਬਾਲ, ਜਸਬੀਰ ਸਿੰਘ ਨਿੱਕਾ ਕੋਟ ਆਦਿ ਹਾਜ਼ਰ ਸਨ।