ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਬਰਾਮਦ ਕੀਤੀ ਹੈਰੋਇਨ, 10 ਕਾਬੂ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਬਰਾਮਦ ਕੀਤੀ ਹੈਰੋਇਨ, ਦਸ ਕਾਬੂ
Publish Date: Sun, 06 Sep 2026 07:43 PM (IST)
Updated Date: Sun, 06 Sep 2026 07:46 PM (IST)
ਸਟਾਫ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤੇ ਆਪ੍ਰੇਸ਼ਨ ਪ੍ਰਹਾਰ ਤਹਿਤ ਨਸ਼ੇ ਦਾ ਧੰਦਾ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਦਿਆਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਬਰਾਮਦ ਕਰ ਕੇ 10 ਲੋਕਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆ ਕੇ ਪੁਲਿਸ ਅਗਲੀ ਜਾਂਚ ਵਿਚ ਲੱਗੀ ਹੋਈ ਹੈ। ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਸਬ-ਇਸੰਪੈਕਟਰ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਕੁਲਦੀਪ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਹਵੇਲੀਆਂ ਨੂੰ 4.60 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕੀਤਾ। ਜਦੋਂਕਿ ਥਾਣਾ ਝਬਾਲ ਦੀ ਪੁਲਿਸ ਨੇ ਸਬ-ਇੰਸਪੈਕਟਰ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਗਸ਼ਤ ਕਰਦਿਆਂ ਗੁਰਜੰਟ ਸਿੰਘ ਜੰਟਾ ਪੁੱਤਰ ਨਛੱਤਰ ਸਿੰਘ ਵਾਸੀ ਸੋਹਲ ਨੂੰ 5 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਚੋਹਲ ਸਾਹਿਬ ਦੀ ਪੁਲਿਸ ਪਾਰਟੀ ਨੇ ਲਵਪ੍ਰੀਤ ਸਿੰਘ ਲਵ ਪੁੱਤਰ ਜੋਗਿੰਦਰ ਸਿੰਘ ਤੇ ਜਸਮੀਤ ਕੌਰ ਪੁੱਤਰੀ ਜੋਗਿੰਦਰ ਸਿੰਘ ਵਾਸੀ ਤਰਨਤਾਰਨ ਨੂੰ ਪਿੰਡ ਚੰਬਾ ਕਲਾਂ ਦੇ ਸੂਏ ਕੋਲੋਂ 20 ਗ੍ਰਾਮ ਹੈਰੋਇਨ ਤੇ ਇਕ ਇਲੈਕਟ੍ਰਾਨਿਕ ਕੰਡਾ ਬਰਾਮਦ ਕਰਕੇ ਕਾਬੂ ਕੀਤਾ। ਇਸੇ ਤਰ੍ਹਾਂ ਥਾਣਾ ਵਲਟੋਹਾ ਦੀ ਪੁਲਿਸ ਨੇ ਏਐੱਸਆਈ ਵਰਿਆਮ ਸਿੰਘ ਦੀ ਅਗਵਾਈ ਹੇਠ ਸਤਨਾਮ ਸਿੰਘ ਪੁੱਤਰ ਅਜੀਤ ਸੰਘ ਵਾਸੀ ਵਲਟੋਹਾ, ਦਵਿੰਦਰ ਸਿੰਘ ਕਾਕਾ ਪੁੱਤਰ ਬਚਨ ਸਿੰਘ ਵਾਸੀ ਚੀਮਾ ਖੁਰਦ ਅਤੇ ਜਸਕਰਨ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਸੁਰਸਿੰਘ ਨੂੰ 7 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਐੱਸਐੱਸਪੀ ਨੇ ਦੱਸਿਆ ਕਿ ਥਾਣਾ ਸਰਹਾਲੀ ਦੇ ਸਬ-ਇੰਸਪੈਕਟਰ ਰੋਹਾਨ ਸਿੰਘ ਸੋਢੀ ਨੇ ਗੁਰਦਿਆਲ ਸਿੰਘ ਬੱਗੋ ਪੁੱਤਰ ਜੋਗਿੰਦਰ ਸਿੰਘ ਵਾਸੀ ਨੌਸ਼ਹਿਰਾ ਪਨੂੰਆਂ ਅਤੇ ਟਹਿਲ ਸਿੰਘ ਟਹਿਲਾ ਪੁੱਤਰ ਬੂਟਾ ਸਿੰਘ ਵਾਸੀ ਬਨਵਾਲੀਪੁਰ ਨੂੰ 8 ਗ੍ਰਾਮ ਹੈਰੋਇਨ ਤੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਸਬ-ਇੰਸਪੈਟਰ ਵਰਿੰਦਰ ਸਿੰਘ ਦੀ ਅਗਵਾਈ ਹੇਠ ਅਰਜਨ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪੱਟੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ 10 ਲੋਕਾਂ ਖਿਲਾਫ ਸਬੰਧਤ ਥਾਣਿਆਂ ਵਿਚ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਅਧਿਕਾਰੀਆਂ ਵੱਲੋਂ ਅਗਲੀ ਜਾਂਚ ਕੀਤੀ ਜਾ ਰਹੀ ਹੈ।