ਬਾਵਾ ਕੌਮਾਂਤਰੀ ਮਨੁੱਖੀ ਅਧਿਕਾਰ ਸੰਘਰਸ਼ ਕਮੇਟੀ ਦੇ ਸੂਬਾ ਚੇਅਰਮੈਨ ਬਣੇ ਮਨਜੀਤ ਸਿੰਘ ਬਾਵਾ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਘਰਸ਼ ਕਮੇਟੀ ਦੇ ਸੂਬਾ ਚੇਅਰਮੈਨ ਬਣੇ
Publish Date: Tue, 08 Sep 2026 04:44 PM (IST)
Updated Date: Tue, 08 Sep 2026 04:46 PM (IST)
ਪਰਮਜੀਤ ਸਿੰਘ ਲੱਖਾ ਨੂੰ ਮਿਲੀ ਪੰਜਾਬ ਯੂਥ ਐੱਸਸੀ ਸੈੱਲ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਸਮਾਜ ਸੇਵਾ ਦੇ ਖੇਤਰ ਵਿਚ ਸਰਗਰਮ ਮਨਜੀਤ ਸਿੰਘ ਬਾਵਾ ਦੀਆਂ ਸੇਵਾਵਾਂ ਨੂੰ ਦੇਖਦਿਆਂ ਕੌਮਾਂਤਰੀ ਮਨੁੱਖੀ ਅਧਿਕਾਰ ਸੰਘਰਸ਼ ਕਮੇਟੀ ਵੱਲੋਂ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਸੰਸਥਾ ਨੇ ਬਾਵਾ ਨੂੰ ਪੰਜਾਬ ਦਾ ਚੇਅਰਮੈਨ ਨਿਯੁਕਤ ਕਰਦਿਆਂ ਬਕਾਇਦਾ ਨਿਯੁਕਤੀ ਪੱਤਰ ਵੀ ਸੌਂਪਿਆ ਤੇ ਸੰਸਥਾ ਵਿਚ ਕਾਰਜ ਕਰਨ ਲਈ ਥਾਪੜਾ ਦਿੱਤਾ। ਇਸ ਮੌਕੇ ਪਰਮਜੀਤ ਸਿੰਘ ਲੱਖਾ ਨੂੰ ਪੰਜਾਬ ਚੇਅਰਮੈਨ ਯੂਥ ਐੱਸਸੀ ਸੈੱਲ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ। ਇਨ੍ਹਾਂ ਨਿਯੁਕਤੀਆਂ ਸਬੰਧੀ ਸੂਬਾ ਯੂਥ ਚੇਅਰਮੈਨ ਸੁਖਜਿੰਦਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾ. ਹਰੀਸ਼ ਸ਼ਰਮਾ ਅਤੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਇੰਚਾਰਜ ਟੋਡਰਮਲ ਮੱਟੂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਸੰਸਥਾ ਵਿਚ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਵਾਲੇ ਮਨਜੀਤ ਸਿੰਘ ਬਾਵਾ ਅਤੇ ਪਰਮਜੀਤ ਸਿੰਘ ਲੱਖਾ ਦਾ ਆਗੂਆਂ ਅਤੇ ਅਹੁਦੇਦਾਰਾਂ ਵੱਲੋਂ ਸਵਾਗਤ ਕੀਤਾ ਗਿਆ। ਕੌਮੀ ਪ੍ਰਧਾਨ ਡਾ. ਹਰੀਸ਼ ਸ਼ਰਮਾ ਨੇ ਦੋਵਾਂ ਨਵ-ਨਿਯੁਕਤ ਅਹੁਦੇਦਾਰਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਸੰਸਥਾ ਦੀਆਂ ਗਤੀਵਿਧੀਆਂ ਨੂੰ ਪੰਜਾਬ ਵਿਚ ਹੋਰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸੰਸਥਾ ਦੀਆਂ ਕਮੇਟੀਆਂ ਦੇ ਗਠਨ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇਗਾ ਅਤੇ ਛੇ ਮਹੀਨਿਆਂ ਦੇ ਅੰਦਰ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ ਕਰਕੇ ਇਸ ਸਬੰਧੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਡਾ. ਹਰੀਸ਼ ਸ਼ਰਮਾ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕਰਨਾ ਸੰਸਥਾ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਸੰਸਥਾ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ। ਇਸ ਮੌਕੇ ਮਨਜੀਤ ਸਿੰਘ ਬਾਵਾ ਅਤੇ ਪਰਮਜੀਤ ਸਿੰਘ ਲੱਖਾ ਨੇ ਸੰਸਥਾ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸੰਸਥਾ ਦੇ ਉਦੇਸ਼ਾਂ ਨੂੰ ਲੋਕਾਂ ਤਕ ਪਹੁੰਚਾਉਣ ਅਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮਾਮਲਿਆਂ ਵਿਚ ਲੋਕਾਂ ਦੀ ਮਦਦ ਕਰਨ ਲਈ ਉਹ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਪ੍ਰਿੰਸੀਪਲ ਬਲਦੇਵ ਸਿੰਘ ਮੰਡ, ਕਰਮ ਸਿੰਘ ਸਾਬਕਾ ਫੌਜੀ, ਪਵਨ ਕੁਮਾਰ ਸੇਵਾ ਮੁਕਤ ਜੇਈ, ਰਾਜ ਕੁਮਾਰ ਪੰਡਤ, ਨਿਸ਼ਾਨ ਸਿੰਘ ਗਿਆਨ ਢਾਬੇ ਵਾਲੇ, ਇੰਦੂ ਸ਼ਰਮਾ, ਮਨਜਿੰਦਰ ਸਿੰਘ ਪ੍ਰਿੰਸ, ਭੁਪਿੰਦਰ ਸਿੰਘ, ਐਡਵੋਕੇਟ ਅੰਮ੍ਰਿਤਪ੍ਰਤਾਪ ਸਿੰਘ, ਹਰਜੀਤ ਸਿੰਘ, ਤਜਿੰਦਰ ਸਿੰਘ ਭੀਮਾ ਅਤ ਸਮਾਗਮ ਦੌਰਾਨ ਹਾਜ਼ਰ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ ਅਤੇ ਸੰਸਥਾ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਗਿਆ।