- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੈਨੇਟ ਚੋਣਾਂ ਸਬੰਧੀ ਗੌਰਿਮੰਟ ਟੀਚਰਜ਼ ਯੂਨੀਅਨ ਨੇ ਕੀਤੀ ਅਹਿਮ ਮੀਟਿੰਗ

ਪੱਤਰ ਪ੍ਰੇਰਕ •ਪੰਜਾਬੀ ਜਾਗਰਣ
ਤਰਨਤਾਰਨ : ਸੈਨੇਟ ਚੋਣਾਂ ਦੇ ਮੱਦੇਨਜ਼ਰ ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਵਰਿਆ ਤੇ ਪੀਐੱਸਐੱਸਐੱਫ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ, ਤਰਨਤਾਰਨ ਵਿਖੇ ਮੀਟਿੰਗ ਹੋਈ। ਮੀਟਿੰਗ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਤੇ ਸੈਨੇਟ ਚੋਣ ਦੇ ਉਮੀਦਵਾਰ ਸੁਰਜੀਤ ਸਿੰਘ ਮੋਹਾਲੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਸਾਥੀ ਮੰਗਲ ਸਿੰਘ ਟਾਂਡਾ ਤੇ ਨਿਰਮਲ ਸਿੰਘ ਭੋਮਾ ਸਮੇਤ ਉਨ੍ਹਾਂ ਦੀ ਟੀਮ ਵੀ ਮੀਟਿੰਗ ਵਿਚ ਸ਼ਾਮਲ ਹੋਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਵਰਿਆ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਥਿਤ ਭਗਵਾਕਰਨ ਨੀਤੀਆਂ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਸੈਨੇਟ ਚੋਣਾਂ ਵਿਚ ਸੁਰਜੀਤ ਸਿੰਘ ਮੋਹਾਲੀ ਦੀ ਉਮੀਦਵਾਰੀ ਦਾ ਸਮਰਥਨ ਕੀਤਾ ਜਾਵੇਗਾ ਤੇ ਉਨ੍ਹਾਂ ਦੀ ਜਿੱਤ ਲਈ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾਵੇਗਾ। ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਸਾਥੀਆਂ ਨੂੰ ਸੈਨੇਟ ਚੋਣਾਂ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।
ਸੈਨੇਟ ਚੋਣ ਦੇ ਉਮੀਦਵਾਰ ਸੁਰਜੀਤ ਸਿੰਘ ਮੋਹਾਲੀ ਨੇ ਕਿਹਾ ਕਿ ਸਰਕਾਰਾਂ ਵੱਲੋਂ ਪਬਲਿਕ ਸੈਕਟਰ ਨੂੰ ਕਮਜ਼ੋਰ ਕਰਨ ਤੇ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਡਟ ਕੇ ਵਿਰੋਧ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਬਲਿਕ ਸੈਕਟਰ ਤੇ ਲੋਕ ਹਿੱਤਾਂ ਦੀ ਰੱਖਿਆ ਲਈ ਸੈਨੇਟ ਵਿਚ ਮਜ਼ਬੂਤ ਆਵਾਜ਼ ਦੀ ਲੋੜ ਹੈ। ਇਸ ਮੌਕੇ ਦਿਲਬਾਗ ਸਿੰਘ ਤੁੜ, ਬਖ਼ਸ਼ੀਸ ਸਿੰਘ ਜਵੰਦਾ, ਗੁਰਦੀਪ ਸਿੰਘ ਜਨਰਲ ਸਕੱਤਰ, ਸਰਬਜੀਤ ਸਿੰਘ ਪੱਟੀ, ਧਰਮਿੰਦਰ ਸਿੰਘ ਰਟੌਲ, ਜਗਤਾਰ ਸਿੰਘ ਆਸਲ, ਨਛੱਤਰ ਸਿੰਘ, ਰਣਜੀਤ ਸਿੰਘ, ਜਗਰੂਪ ਸਿੰਘ, ਜਸਬੀਰ ਸਿੰਘ ਨੂਰਦੀ, ਜਤਿੰਦਰ ਸਿੰਘ, ਸਰਵਣ ਸਿੰਘ ਖਡੂਰ ਸਾਹਿਬ, ਕੁਲਜੀਤ ਸਿੰਘ ਪੱਟੀ, ਬਲਜਿੰਦਰ ਸਿੰਘ ਨੰਦਪੁਰ, ਤਜਿੰਦਰ ਸਿੰਘ ਕਲ੍ਹਾ, ਸ਼ਿੰਗਾਰਾ ਸਿੰਘ ਘੜਕਾ, ਬਲਜਿੰਦਰ ਸਿੰਘ, ਗੁਰਪ੍ਰਤਾਪ ਸਿੰਘ ਚੁਤਾਲਾ, ਸੁਰਜੀਤ ਸਿੰਘ ਅਤੇ ਜਸਬੀਰ ਸਿੰਘ ਰਟੌਲ ਦੋਬਲੀਆ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
ਇਸ ਮੌਕੇ ਹਾਜ਼ਰ ਆਗੂਆਂ ਤੇ ਸਾਥੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਸੈਨੇਟ ਚੋਣਾਂ ਵਿਚ ਸਰਗਰਮ ਭੂਮਿਕਾ ਨਿਭਾਉਣਗੇ ਤੇ ਪੰਜਾਬ ਸਰਕਾਰ ਵਿਰੁੱਧ ਚੱਲ ਰਹੇ ਸੰਘਰਸ਼ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਗੇ।