ਮਿਲੇਨੀਅਮ ਵਰਲਡ ਦੀਆਂ ਵਿਦਿਆਰਥਣਾਂ ਹੈਂਡਬਾਲ ’ਚ ਛਾਈਆਂ ਮਿਲੇਨੀਅਮ ਵਰਲਡ ਸਕੂਲ ਕੈਰੋਂ ਦੀਆਂ ਵਿਦਿਆਰਥਣਾਂ ਨੇ ਹੈਂਡਬਾਲ ਅੰਡਰ-17 ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ’ਚ ਹਾਸਿਲ ਕੀਤਾ ਦੂਜਾ ਸਥਾਨ
Publish Date: Fri, 11 Sep 2026 06:22 PM (IST)
Updated Date: Fri, 11 Sep 2026 06:25 PM (IST)
ਹੈਂਡਬਾਲ ਅੰਡਰ-17 ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ’ਚ ਹਾਸਲ ਕੀਤਾ ਦੂਜਾ ਸਥਾਨ ਬੱਲੂ ਮਹਿਤਾ• ਪੰਜਾਬੀ ਜਾਗਰਣ ਪੱਟੀ : ਮਿਲੇਨੀਅਮ ਵਰਲਡ ਸਕੂਲ ਕੈਰੋਂ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਅੰਡਰ-17 ਹੈਂਡਬਾਲ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਡੀਏਵੀ ਸਕੂਲ਼ ਭਿੱਖੀਵਿੰਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਨਵਰੀਤ ਕੌਰ, ਪ੍ਰਭਕਿਰਤ ਕੌਰ, ਸੁਖਮਨਦੀਪ ਕੌਰ ਸੰਧੂ, ਮੁਸਕਾਨਪ੍ਰੀਤ ਕੌਰ, ਰਾਜਵਿੰਦਰ ਕੌਰ, ਰਮਣੀਕ ਕੌਰ, ਐਸ਼ਲੀਨ ਕੌਰ, ਰਾਜਬੀਰ ਕੌਰ, ਸਿਮਰਜੋਤ ਕੌਰ ਨੇ ਹਿੱਸਾ ਲਿਆ। ਵਿਦਿਆਰਥਣਾਂ ਨੇ ਪੂਰੇ ਜੋਸ਼, ਅਨੁਸ਼ਾਸਨ ਤੇ ਟੀਮ ਭਾਵਨਾ ਨਾਲ ਮੁਕਾਬਲੇ ਵਿਚ ਭਾਗ ਲਿਆ ਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਇਸ ਉਪਲੱਬਧੀ ਨੇ ਸਕੂਲ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵੀ ਮਾਣ ਮਹਿਸੂਸ ਕਰਵਾਇਆ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ ਤੇ ਕੁਲਬੀਰ ਕੌਰ ਨੇ ਵਿਦਿਆਰਥਣਾਂ ਤੇ ਕੋਚ ਰਾਜਵੰਤ ਕੌਰ ਨੂੰ ਇਸ ਮੌਕੇ ’ਤੇ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪਵਨਦੀਪ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਵਰਕ ਤੇ ਲੀਡਰਸ਼ਿਪ ਦੇ ਗੁਣ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਹੋਰ ਮਿਹਨਤ ਕਰਕੇ ਨਵੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸਮੂਹ ਸਟਾਫ਼ ਨੇ ਵੀ ਜੇਤੂ ਵਿਦਿਆਰਥਣਾਂ ਤੇ ਉਨ੍ਹਾਂ ਦੇ ਕੋਚ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ।