ਪੰਚਾਇਤ ਨੇ ਗੁਰੂ ਘਰ ਨੂੰ ਦਾਨ ਕੀਤੇ ਇਕ ਲੱਖ ਰੁਪਏ ਪੰਚਾਇਤ ਨੇ ਗੁਰੂ ਘਰ ਨੂੰ ਦਾਨ ਕੀਤੇ ਇਕ ਲੱਖ ਰੁਪਏ
Publish Date: Fri, 11 Sep 2026 07:14 PM (IST)
Updated Date: Fri, 11 Sep 2026 07:16 PM (IST)
ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ’ਚ ਲਗਾਇਆ ਨਵਾਂ ਗੇਟ ਪ੍ਰਬੰਧਕ ਕਮੇਟੀ ਵੱਲੋਂ ਸਰਪੰਚ ਇਕਬਾਲ ਸਿੰਘ ਸਿੱਧੂ ਤੇ ਪੰਚਾਇਤ ਦਾ ਧੰਨਵਾਦ ਕਿਰਪਾਲ ਸਿੰਘ ਰੰਧਾਵਾ •ਪੰਜਾਬੀ ਜਾਗਰਣ ਹਰੀਕੇ ਪੱਤਣ : ਹਰੀਕੇ ਪੱਤਣ ਦੀ ਗ੍ਰਾਮ ਪੰਚਾਇਤ ਵੱਲੋਂ ਧਾਰਮਿਕ ਤੇ ਸਮਾਜਿਕ ਕਾਰਜਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਗੁਰਦੁਆਰਾ ਬਾਬਾ ਜੀਵਨ ਸਿੰਘ ਦੇ ਵਿਕਾਸ ਕਾਰਜਾਂ ਲਈ ਇਕ ਲੱਖ ਰੁਪਏ ਦੀ ਰਾਸ਼ੀ ਦਾਨ ਕੀਤੀ ਗਈ। ਇਸ ਦੇ ਨਾਲ ਹੀ ਪੰਚਾਇਤ ਮੈਂਬਰ ਹਰਦਿਆਲ ਸਿੰਘ ਦੀ ਪ੍ਰੇਰਨਾ ਤੇ ਸਮੂਹ ਪੰਚਾਇਤ ਤੇ ਸੰਗਤ ਦੇ ਸਹਿਯੋਗ ਨਾਲ ਗੁਰੂ ਘਰ ਵਿਖੇ ਨਵਾਂ ਸਟੀਲ ਗੇਟ ਵੀ ਲਗਵਾਇਆ ਗਿਆ। ਨਵੇਂ ਗੇਟ ਦੇ ਲੱਗਣ ਨਾਲ ਗੁਰਦੁਆਰਾ ਸਾਹਿਬ ਦੀ ਸੁੰਦਰਤਾ ਵਿਚ ਵਾਧਾ ਹੋਣ ਦੇ ਨਾਲ-ਨਾਲ ਪ੍ਰਬੰਧਾਂ ਵਿਚ ਵੀ ਸੁਧਾਰ ਹੋਇਆ ਹੈ। ਇਸ ਮੌਕੇ ਗੁਰਦੁਆਰਾ ਬਾਬਾ ਜੀਵਨ ਸਿੰਘ ਦੀ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਦੇ ਸਰਪੰਚ ਇਕਬਾਲ ਸਿੰਘ ਸਿੱਧੂ ਤੇ ਸਮੂਹ ਪੰਚਾਇਤ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਕਮੇਟੀ ਮੈਂਬਰਾਂ ਨੇ ਕਿਹਾ ਕਿ ਗੁਰੂ ਘਰ ਨਾਲ ਸਬੰਧਤ ਵਿਕਾਸ ਤੇ ਸੇਵਾ ਦੇ ਕਾਰਜ ਸੰਗਤ, ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਾਂਝੇ ਸਹਿਯੋਗ ਨਾਲ ਹੀ ਸਫਲਤਾ ਪੂਰਵਕ ਨੇਪਰੇ ਚੜ੍ਹਦੇ ਹਨ। ਉਨ੍ਹਾਂ ਕਿਹਾ ਕਿ ਸਰਪੰਚ ਇਕਬਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਚਾਇਤ ਵੱਲੋਂ ਗੁਰੂ ਘਰ ਦੇ ਵਿਕਾਸ ਲਈ ਦਿੱਤਾ ਗਿਆ ਇਕ ਲੱਖ ਰੁਪਏ ਦਾ ਯੋਗਦਾਨ ਸ਼ਲਾਘਾਯੋਗ ਹੈ। ਇਸ ਉਪਰਾਲੇ ਨਾਲ ਜਿਥੇ ਗੁਰਦੁਆਰਾ ਸਾਹਿਬ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਮਿਲੇਗਾ, ਉਥੇ ਹੀ ਪਿੰਡ ਵਿਚ ਧਾਰਮਿਕ ਸਥਾਨਾਂ ਦੀ ਸੰਭਾਲ ਤੇ ਵਿਕਾਸ ਪ੍ਰਤੀ ਵੀ ਚੰਗਾ ਸੰਦੇਸ਼ ਜਾਵੇਗਾ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਭਵਿੱਖ ਵਿਚ ਵੀ ਪੰਚਾਇਤ, ਸੰਗਤ ਤੇ ਪਿੰਡ ਵਾਸੀ ਗੁਰੂ ਘਰ ਦੇ ਵਿਕਾਸ ਕਾਰਜਾਂ ਵਿਚ ਇਸੇ ਤਰ੍ਹਾਂ ਆਪਣਾ ਸਹਿਯੋਗ ਜਾਰੀ ਰੱਖਣਗੇ। ਇਸ ਮੌਕੇ ਬਲਾਕ ਪ੍ਰਧਾਨ ਨਿਸ਼ਾਨ ਸਿੰਘ ਬੁੱਟਰ, ਕੁਲਦੀਪ ਸਿੰਘ, ਜੀਓਜੀ ਮੈਂਬਰ ਰੇਸ਼ਮ ਸਿੰਘ, ਬਲਵੀਰ ਸਿੰਘ ਵਿਜੀਲੈਂਸ, ਪੰਚ ਅਮਰੀਕ ਸਿੰਘ ਸੋਨੂੰ, ਸੀਨੀਅਰ ‘ਆਪ’ ਆਗੂ ਭੁਪਿੰਦਰ ਸਿੰਘ ਕੱਪੜਿਆਂ ਵਾਲੇ, ਪਰਮਜੀਤ ਸਿੰਘ ਕਰੀਰ, ਮੱਖਣ ਸਿੰਘ ਮੈਂਬਰ, ਕੁਲਵੰਤ ਸਿੰਘ ਸ਼ਾਹੂ, ਗੁਰਜੰਟ ਸਿੰਘ ਹਰੀਕੇ ਤੇ ਹੋਰ ਪਤਵੰਤੇ ਹਾਜ਼ਰ ਸਨ।