ਜਥੇਦਾਰ ਗੁਰਮੀਤ ਸਿੰਘ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਨਤਮਸਤਕ ਅਕਾਲੀ ਦਲ ਦੇ ਨਵ-ਨਿਯੁਕਤ ਜਨਰਲ ਕੌਂਸਲ ਮੈਂਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਨਤਮਸਤਕ
Publish Date: Fri, 11 Sep 2026 07:36 PM (IST)
Updated Date: Fri, 11 Sep 2026 07:37 PM (IST)
ਦਿਲਬਾਗ ਸਿੰਘ ਝਬਾਲ• ਪੰਜਾਬੀ ਜਾਗਰਣ ਬੀੜ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਿਯੁਕਤ ਕੀਤੇ ਗਏ ਜਨਰਲ ਕੌਂਸਲ ਮੈਂਬਰ ਜਥੇਦਾਰ ਗੁਰਮੀਤ ਸਿੰਘ ਸਰਪੰਚ ਗੰਡੀਵਿੰਡ ਤੇ ਬਾਬਾ ਰਾਮ ਸਿੰਘ ਨਾਮਧਾਰੀ ‘ਵਾਹਿਗੁਰੂ’ ਜੀ ਦਾ ਸ਼ੁਕਰਾਨਾ ਕਰਨ ਲਈ ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਦੇ ਮੈਨੇਜਰ ਧਰਵਿੰਦਰ ਸਿੰਘ ਮਾਣੋਚਾਹਲ ਤੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਵੱਲੋਂ ਦੋਵਾਂ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਜਥੇਦਾਰ ਗੁਰਮੀਤ ਸਿੰਘ ਗੰਡੀਵਿੰਡ ਅਤੇ ਬਾਬਾ ਰਾਮ ਸਿੰਘ ਨਾਮਧਾਰੀ ਨੇ ‘ਵਾਹਿਗੁਰੂ’ ਜੀ ਦਾ ਸ਼ੁਕਰਾਨਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਲਕਾ ਇੰਚਾਰਜ ਬੀਬਾ ਕੰਚਨਪ੍ਰੀਤ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਗੱਗੋਬੂਹਾ, ਹਰੀ ਸਿੰਘ ਕਸੇਲ, ਨਵਦੀਪ ਸਿੰਘ ਸਰਪੰਚ ਗੱਗੋਬੂਹਾ, ਸਾਬਕਾ ਸਰਪੰਚ ਜਗਤਾਰ ਸਿੰਘ ਜੱਗਾ ਸਵਰਗਾਪੁਰੀ, ਸਰਪੰਚ ਹਰਪਾਲ ਸਿੰਘ ਐਮਾ, ਸਰਪੰਚ ਸੋਨੂੰ ਬਰਾੜ ਦੋਦੇ, ਅਮਰਿੰਦਰ ਸਿੰਘ ਮਾਣਕ ਬੰਬੇ, ਗੁਰਪ੍ਰੀਤ ਸਿੰਘ ਮੰਨਣ, ਸੁਖਚੈਨ ਸਿੰਘ ਚੱਕ ਸਕੰਦਰ ਬਲਾਕ ਸੰਮਤੀ ਮੈਂਬਰ, ਲਵਪ੍ਰੀਤ ਸਿੰਘ ਚੱਕ ਸਕੰਦਰ, ਬਾਊ ਰਾਮਰੌਣੀ, ਅਵਤਾਰ ਸਿੰਘ ਰਾਮਨੌਮੀ, ਵਿਰਸਾ ਸਿੰਘ ਮੂਸੇ, ਕਰਨਦੀਪ ਸਿੰਘ ਬਾਬਾ ਲੰਗਾਹ, ਬਲਜੀਤ ਸਿੰਘ ਸਾਬਕਾ ਸਰਪੰਚ ਛਿਛਰੇਵਾਲ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।