ਰੈਲੀ ਦੀ ਸਫ਼ਲਤਾ ਲਈ ਕੀਤਾ ਸੰਗਤ ਦਾ ਧੰਨਵਾਦ ਰੈਲੀ ਦੀ ਸਫ਼ਲਤਾ ਲਈ ਰਮਨਦੀਪ ਕੌਰ ਤੇ ਅਵਤਾਰ ਸਿੰਘ ਬਿੱਲਾ ਨੇ ਕੀਤਾ ਸੰਗਤ ਦਾ ਧੰਨਵਾਦ
Publish Date: Sun, 13 Sep 2026 07:18 PM (IST)
Updated Date: Mon, 14 Sep 2026 04:05 AM (IST)
ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਕਸਬਾ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਗਈ ‘ਪੰਜਾਬ ਬਚਾਓ ਰੈਲੀ’ ਦੀ ਸਫਲਤਾ ਲਈ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਰੈਲੀ ਵਿਚ ਆਏ ਪਾਰਟੀ ਦੇ ਸੀਨੀਅਰ ਆਗੂਆਂ ਸਮੂਹ ਹਲਕਾ ਖਡੂਰ ਸਾਹਿਬ ਦੀ ਸੰਗਤ, ਪਾਰਟੀ ਵਰਕਰਾਂ ਅਤੇ ਸਮੱਰਥਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਸੰਗਤ ਅਤੇ ਵਰਕਰਾਂ ਨੇ ਰੈਲੀ ਵਿਚ ਪਹੁੰਚ ਕੇ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਹੱਕ-ਸੱਚ ਦੀ ਆਵਾਜ਼ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਗਤ ਵੱਲੋਂ ਦਿਖਾਇਆ ਗਿਆ ਉਤਸ਼ਾਹ ਅਤੇ ਭਰਵਾਂ ਸਮਰਥਨ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਪ੍ਰਤੀ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਰੈਲੀ ਨੂੰ ਸਫਲ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਸਮੂਹ ਅਕਾਲੀ ਆਗੂਆਂ, ਵਰਕਰਾਂ, ਨੌਜਵਾਨਾਂ, ਮਹਿਲਾਵਾਂ ਅਤੇ ਸਮੁੱਚੀ ਸੰਗਤ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਹੈ। ਹਲਕਾ ਸ੍ਰੀ ਖਡੂਰ ਸਾਹਿਬ ਦੀ ਸੰਗਤ ਵੱਲੋਂ ਮਿਲਿਆ ਇਹ ਪਿਆਰ ਅਤੇ ਸਹਿਯੋਗ ਆਉਣ ਵਾਲੇ ਸਮੇਂ ਵਿਚ ਵੀ ਪੰਜਾਬ ਅਤੇ ਪੰਥ ਦੇ ਹੱਕਾਂ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਣਾ ਦਿੰਦਾ ਰਹੇਗਾ।