ਪਿੰਡ ਚੱਕ ਸਿਕੰਦਰ ਦੇ ਸੈਂਕੜੇ ਪਰਿਵਾਰ ਭਾਜਪਾ ‘ਚ ਸ਼ਾਮਲ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਪ੍ਰੇਰਣਾ ਸਦਕਾ ਪਿੰਡ ਚੱਕ ਸਿਕੰਦਰ ਦੇ ਸੈਂਕੜੇ ਪਰਿਵਾਰ ਭਾਜਪਾ ‘ਚ ਸ਼ਾਮਿਲ
Publish Date: Sun, 13 Sep 2026 07:22 PM (IST)
Updated Date: Mon, 14 Sep 2026 04:05 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਹਲਕਾ ਤਰਨਤਾਰਨ ਦੇ ਇੰਚਾਰਜ, ਸਾਬਕਾ ਜ਼ਿਲ੍ਹਾ ਪ੍ਰਧਾਨ ਤਰਨਤਾਰਨ ਹਰਜੀਤ ਸਿੰਘ ਸੰਧੂ ਦੀ ਪ੍ਰੇਰਣਾਦਾਇਕ ਅਗਵਾਈ ਅਤੇ ਮਜ਼ਬੂਤ ਸੰਗਠਨਾਤਮਕ ਲੀਡਰਸ਼ਿਪ ਸਦਕਾ ਐਤਵਾਰ ਨੂੰ ਪਿੰਡ ਚੱਕ ਸਿਕੰਦਰ ਵਿਖੇ ਇਕ ਵਿਸ਼ਾਲ ਸ਼ਮੂਲੀਅਤ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਪਿੰਡ ਦੇ ਨੰਬਰਦਾਰ, ਸਾਬਕਾ ਪੰਚਾਇਤ ਮੈਂਬਰਾਂ ਅਤੇ ਵੱਖ-ਵੱਖ ਪਾਰਟੀਆਂ ਨਾਲ ਜੁੜੇ ਸੈਂਕੜੇ ਪਰਿਵਾਰਾਂ ਅਤੇ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਰਜੀਤ ਸਿੰਘ ਸੰਧੂ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਨੰਬਰਦਾਰ ਜਗਜੀਤ ਸਿੰਘ, ਸਾਬਕਾ ਪੰਚਾਇਤ ਮੈਂਬਰ ਨਿਰਮਲ ਸਿੰਘ, ਸਰਗਰਮ ਆਗੂ ਗੁਰਭੇਜ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਏ। ਇਸ ਤੋਂ ਇਲਾਵਾ ਸ਼ਮੂਲੀਅਤ ਕਰਨ ਵਾਲਿਆਂ ਵਿਚ ਸਰਵਣ ਸਿੰਘ, ਕਰਮ ਸਿੰਘ,ਦਰਸ਼ਨ ਸਿੰਘ, ਅੰਗਰੇਜ਼ ਸਿੰਘ, ਮਨਕੀਤ ਸਿੰਘ, ਜਗਤਾਰ ਸਿੰਘ, ਹੀਰਾ ਸਿੰਘ, ਕੁਲਵੰਤ ਸਿੰਘ ਅਤੇ ਹੋਰ ਅਨੇਕਾਂ ਸਾਥੀਆਂ ਨੇ ਵੀ ਭਾਜਪਾ ਦਾ ਦਾਮਨ ਥਾਮਿਆ। ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਨਵੇਂ ਸ਼ਾਮਿਲ ਹੋਏ ਸਾਰੇ ਸਾਥੀਆਂ ਨੂੰ ਭਾਰਤੀ ਜਨਤਾ ਪਾਰਟੀ ਦਾ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਪਾਰਟੀ ਪਰਿਵਾਰ ਵਿਚ ਨਿੱਘਾ ਸਵਾਗਤ ਕੀਤਾ। ਆਪਣੇ ਸੰਬੋਧਨ ਦੌਰਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅੱਜ ਦੇਸ਼ ਦੀ ਸਭ ਤੋਂ ਵੱਡੀ ਅਤੇ ਲੋਕਾਂ ਦੇ ਵਿਸ਼ਵਾਸ ਦੀ ਪਾਰਟੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਕਾਸ, ਸੁਸ਼ਾਸਨ ਅਤੇ ਲੋਕ-ਭਲਾਈ ਦੇ ਰਾਹ ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਪੰਜਾਬ ਵਿਚ ਵੀ ਭਾਜਪਾ ਲੋਕਾਂ ਦੀ ਪਹਿਲੀ ਪਸੰਦ ਬਣਦੀ ਜਾ ਰਹੀ ਹੈ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪਿੰਡ ਚੱਕ ਸਿਕੰਦਰ ਤੋਂ ਸੈਂਕੜੇ ਪਰਿਵਾਰਾਂ ਦਾ ਭਾਜਪਾ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਹੁਣ ਰਵਾਇਤੀ ਰਾਜਨੀਤੀ ਤੋਂ ਉੱਪਰ ਉੱਠ ਕੇ ਵਿਕਾਸ ਅਤੇ ਇਮਾਨਦਾਰ ਲੀਡਰਸ਼ਿਪ ਨੂੰ ਚੁਣ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਲਕਾ ਤਰਨਤਾਰਨ ਦੇ ਹਰ ਪਿੰਡ ਵਿਚ ਲੋਕਾਂ ਦਾ ਭਰੋਸਾ ਭਾਜਪਾ ਪ੍ਰਤੀ ਦਿਨੋਂ-ਦਿਨ ਵਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਹ ਜਨ ਸਮਰਥਨ ਹੋਰ ਵੀ ਮਜ਼ਬੂਤ ਹੋਵੇਗਾ। ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਨਵੇਂ ਸ਼ਾਮਿਲ ਹੋਏ ਸਾਥੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਭਾਰਤੀ ਜਨਤਾ ਪਾਰਟੀ ਹਰ ਵਰਗ ਦੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ, ਨੌਜਵਾਨਾਂ ਲਈ ਰੋਜ਼ਗਾਰ, ਕਿਸਾਨਾਂ ਦੇ ਹੱਕਾਂ ਦੀ ਰੱਖਿਆ, ਮਹਿਲਾਵਾਂ ਦੀ ਸੁਰੱਖਿਆ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣਾ ਭਾਜਪਾ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਸਾਰੇ ਨਵੇਂ ਮੈਂਬਰਾਂ ਨੂੰ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਵੀ ਦਿੱਤਾ। ਇਸ ਮੌਕੇ ਨਵੇਂ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਹ ਹਰਜੀਤ ਸਿੰਘ ਸੰਧੂ ਦੀ ਲੋਕਾਂ ਨਾਲ ਜੁੜੀ ਸਾਦਗੀ, ਨਿਰੰਤਰ ਸਰਗਰਮੀ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਤੋਂ ਪ੍ਰਭਾਵਿਤ ਹੋ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸੰਧੂ ਦੀ ਅਗਵਾਈ ਹੇਠ ਹਲਕਾ ਤਰਨਤਾਰਨ ਵਿਚ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ ਦੀਆਂ ਉਮੀਦਾਂ ਤੇ ਪੂਰੀ ਤਰ੍ਹਾਂ ਖਰੀ ਉਤਰੇਗੀ। ਸਮਾਗਮ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਨੇ ਵੀ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸ਼ਮੂਲੀਅਤ ਹਲਕਾ ਤਰਨਤਾਰਨ ਵਿਚ ਭਾਜਪਾ ਦੀ ਵਧਦੀ ਲੋਕਪ੍ਰਿਯਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸੰਧੂ ਦੀ ਅਗਵਾਈ ਹੇਠ ਸੰਗਠਨ ਪਿੰਡ-ਪਿੰਡ ਤਕ ਪਹੁੰਚ ਰਿਹਾ ਹੈ ਅਤੇ ਹਰ ਵਰਗ ਨੂੰ ਭਾਜਪਾ ਨਾਲ ਜੋੜਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਸਰਕਲ ਪ੍ਰਧਾਨ ਸੁਖਵੰਤ ਸਿੰਘ, ਐੱਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ, ਸਾਬਕਾ ਸਰਪੰਚ ਡਾ. ਸੁਖਦੇਵ ਸਿੰਘ, ਸਾਬਕਾ ਸਰਪੰਚ ਮਨਜਿੰਦਰ ਸਿੰਘ ਵਿਰਕ, ਬਲਜਿੰਦਰ ਸਿੰਘ, ਪ੍ਰਧਾਨ ਹਰਪਾਲ ਸਿੰਘ, ਗੁਰਵੇਲ ਸਿੰਘ ਸਮੇਤ ਭਾਜਪਾ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਰਹੇ। ਅੰਤ ਵਿਚ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਸਾਰੇ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਕ ਪਰਿਵਾਰ ਹੈ ਅਤੇ ਇਸ ਪਰਿਵਾਰ ਵਿਚ ਸ਼ਾਮਿਲ ਹੋਣ ਵਾਲੇ ਹਰ ਮੈਂਬਰ ਨੂੰ ਪੂਰਾ ਸਨਮਾਨ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਿੰਡ ਚੱਕ ਸਿਕੰਦਰ ਤੋਂ ਸ਼ੁਰੂ ਹੋਇਆ ਇਹ ਜਨ ਸਮਰਥਨ ਦਾ ਕਾਰਵਾਂ ਆਉਣ ਵਾਲੇ ਦਿਨਾਂ ਵਿਚ ਹਲਕਾ ਤਰਨਤਾਰਨ ਦੇ ਹਰ ਪਿੰਡ ਤਕ ਪਹੁੰਚੇਗਾ ਅਤੇ ਭਾਜਪਾ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ।