ਸ੍ਰੀ ਗੁਰੂ ਅੰਗਦ ਦੇਵ ਕਾਲਜ ’ਚ ਲਾਈ 7 ਰੋਜ਼ਾ ਵਰਕਸ਼ਾਪ ਸ੍ਰੀ ਗੁਰੂ ਅੰਗਦ ਦੇਵ ਕਾਲਜ ’ਚ ਲਗਾਈ ਸੱਤ ਰੋਜ਼ਾ ਵਰਕਸ਼ਾਪ
Publish Date: Mon, 14 Sep 2026 05:10 PM (IST)
Updated Date: Tue, 15 Sep 2026 04:03 AM (IST)
ਕੁਲਦੀਪ ਸਿੰਘ ਮਾਨ, •ਪੰਜਾਬੀ ਜਾਗਰਣ, ਖਡੂਰ ਸਾਹਿਬ : ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਸੱਤ-ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਦਾ ਮੁੱਖ ਵਿਸ਼ਾ ਡਿਜੀਟਲ ਤਕਨਾਲੋਜੀ ਦੀ ਮਹੱਤਤਾ ਸੀ। ਜਿਸ ਨਾਲ ਕੰਪਿਊਟਰ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਤੋਂ ਇਲਾਵਾ ਅਰਥਸ਼ਾਸਤਰ ਅਤੇ ਹੋਰ ਵਿਭਾਗਾਂ ਤੋਂ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਵਰਕਸ਼ਾਪ ਵਿਚ ਵਿਦਿਆਰਥੀਆਂ ਨੂੰ ਡਿਜੀਟਲ ਤਕਨਾਲੋਜੀ ਦੇ ਮਹੱਤਵ, ਇਸ ਦੀ ਸਹੀ ਵਰਤੋਂ ਅਤੇ ਡਿਜੀਟਲ ਸੁਰੱਖਿਆ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਡਿਜੀਟਲ ਦੁਨੀਆ ਦੀ ਮਹੱਤਤਾ’ ਵਿਸ਼ੇ ’’ਤੇ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਵਰਕਸ਼ਾਪ ਦੇ ਅੰਤਲੇ ਦਿਨ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋਫੈਸਰ ਰੋਹਿਤ ਸ਼ਰਮਾ ਨੇ ਡਿਜੀਟਲ ਦੁਨੀਆ ਦੇ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇੰਟਰਨੈੱਟ, ਸੋਸ਼ਲ ਮੀਡੀਆ, ਆਨਲਾਈਨ ਸਿੱਖਿਆ ਅਤੇ ਡਿਜੀਟਲ ਸਾਧਨਾਂ ਨੇ ਗਿਆਨ ਅਤੇ ਜਾਣਕਾਰੀ ਤਕ ਪਹੁੰਚ ਨੂੰ ਬਹੁਤ ਆਸਾਨ ਬਣਾ ਦਿੱਤਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਡਿਜੀਟਲ ਸਰੋਤਾਂ ਦੀ ਰਚਨਾਤਮਕ ਅਤੇ ਸਿੱਖਿਆਤਮਕ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਦੱਸਿਆ ਕਿ ਸਾਈਬਰ ਸੁਰੱਖਿਆ, ਐੱਸਐੱਮਐੱਸ ਪਾਸਵਰਡ, ਫ਼ਰਜ਼ੀ ਖ਼ਬਰਾਂ ਅਤੇ ਆਨਲਾਈਨ ਧੋਖਾਧੜੀ ਤੋਂ ਸੁਚੇਤ ਰਹਿਣ ਲਈ ਮਹੱਤਵਪੂਰਨ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਜੀਟਲ ਦੁਨੀਆ ਉੱਪਰ ਇਹ ਮਹੱਤਵਪੂਰਨ ਵਰਕਸ਼ਾਪ ਕਰਵਾਉਣ ਲਈ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋਫੈਸਰ ਰੋਹਿਤ ਸ਼ਰਮਾ ਅਤੇ ਸਮੂਹ ਵਿਭਾਗ ਦਾ ਧੰਨਵਾਦ ਕੀਤਾ। ਇਸ ਵਰਕਸ਼ਾਪ ਦੇ ਅੰਤ ਵਿਚ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨਿਤ ਕਰਨ ਦੇ ਮੌਕੇ ਡਾ. ਰਮਨਦੀਪ ਕੌਰ, ਪ੍ਰੋਫੈਸਰ ਰੂਥਪਾਲ, ਪ੍ਰੋਫੈਸਰ ਲਵਪ੍ਰੀਤ ਸਿੰਘ, ਪ੍ਰੋਫੈਸਰ ਨਵਪ੍ਰੀਤ ਕੌਰ, ਪ੍ਰੋਫੈਸਰ ਸ਼ੁਭਪ੍ਰੀਤ ਕੌਰ, ਲਵਪ੍ਰੀਤ ਕੌਰ ਆਦਿ ਹਾਜ਼ਰ ਸਨ।