ਡਾ. ਜੱਜ ਕੁਮਾਰ ਕੋਟ ਨੇ ਕੀਤੀ ਸੁਖਬੀਰ ਬਾਦਲ ਨਾਲ ਮੁਲਾਕਾਤ ਡਾ. ਜੱਜ ਕੁਮਾਰ ਕੋਟ ਦੀ ਸੁਖਬੀਰ ਬਾਦਲ ਨਾਲ ਮੁਲਾਕਾਤ ਹੋਈ
Publish Date: Mon, 14 Sep 2026 07:02 PM (IST)
Updated Date: Tue, 15 Sep 2026 04:06 AM (IST)
ਖਡੂਰ ਸਾਹਿਬ ਦੀ ਸਿਆਸੀ ਸਥਿਤੀ ’ਤੇ ਹੋਈ ਵਿਚਾਰ-ਚਰਚਾ ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਏ ਕਾਂਗਰਸੀ ਆਗੂ ਡਾ. ਜੱਜ ਕੁਮਾਰ ਕੋਟ ਮੁਹੰਮਦ ਨੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਹਾਜ਼ਰੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਹਲਕਾ ਖਡੂਰ ਸਾਹਿਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਡਾ. ਜੱਜ ਕੁਮਾਰ ਨੇ ਦੱਸਿਆ ਕਿ ਸੁਖਬੀਰ ਬਾਦਲ ਨਾਲ ਮੁਲਾਕਾਤ ਦੌਰਾਨ ਹਲਕਾ ਖਡੂਰ ਸਾਹਿਬ ਵਿਚ ਬੀਬੀ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੇ ਪਰਿਵਾਰ ਦੀ ਹਰਮਨ ਪਿਆਰਤਾ ਅਤੇ ਲੋਕਾਂ ਨਾਲ ਮਜ਼ਬੂਤ ਨਿੱਜੀ ਮੇਲ ਮਿਲਾਪ ਬਾਰੇ ਵੀ ਚਰਚਾ ਹੋਈ। ਡਾ. ਜੱਜ ਕੁਮਾਰ ਕੋਟ ਮੁਹੰਮਦ ਨੇ ਕਿਹਾ ਕਿ ਇਲਾਕੇ ਵਿਚ ਸ਼ੇਰੋਂ ਪਰਿਵਾਰ ਦੀ ਸਰਗਰਮੀ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਦੇ ਰਿਹਾ ਹੈ, ਜਿਸ ਦਾ ਪ੍ਰਮਾਣ ਸ੍ਰੀ ਗੋਇੰਦਵਾਲ ਸਾਹਿਬ ਦੀ ਰੈਲੀ ਵਿਚ ਹੋਏ ਇਕੱਠ ਤੋਂ ਮਿਲਦਾ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦਾ ਡੱਟ ਕੇ ਸਾਥ ਦੇਣ ਦੀ ਤਾਕੀਦ ਕੀਤੀ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਦੀ ਸੋਚ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਵੀ ਕੀਤੀ। ਮੁਲਾਕਾਤ ਉਪਰੰਤ ਡਾ. ਜੱਜ ਕੁਮਾਰ ਕੋਟ ਮੁਹੰਮਦ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਯਕੀਨੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤ ਜਥੇਬੰਦੀ, ਵਰਕਰਾਂ ਦੀ ਇਕਜੁੱਟਤਾ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਇਸ ਜਿੱਤ ਦਾ ਆਧਾਰ ਬਣੇਗਾ।