ਭਿੰਦਾ ਸਰਪੰਚ ਤੇ ਬਿੱਲਾ ਸ਼ੇਰੋਂ ਨੇ ਸੁਖਬੀਰ ਬਾਦਲ ਦਾ ਕੀਤਾ ਭਰਵਾਂ ਸਵਾਗਤ ਭਿੰਦਾ ਸਰਪੰਚ ਤੇ ਬਿੱਲਾ ਸ਼ੇਰੋਂ ਨੇ ਸੁਖਬੀਰ ਬਾਦਲ ਦਾ ਭਰਵਾਂ ਸਵਾਗਤ ਕੀਤਾ
Publish Date: Mon, 14 Sep 2026 07:16 PM (IST)
Updated Date: Tue, 15 Sep 2026 04:06 AM (IST)
ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ‘ਪੰਜਾਬ ਬਚਾਓ ਰੈਲੀ’ ਵਿਚ ਸ਼ਾਮਿਲ ਹੋਣ ਲਈ ਸ੍ਰੀ ਗੋਇੰਦਵਾਲ ਸਾਹਿਬ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਫਤਿਆਬਾਦ ਤੋਂ ਪੁੱਜੇ ਬੀਸੀ ਵਿੰਗ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੌਰ ਸ਼ੇਰੋਂ ਦੇ ਪਤੀ ਸੀਨੀਅਰ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਸੁਖਬੀਰ ਸਿੰਘ ਬਾਦਲ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਪਰੋਕਤ ਆਗੂਆਂ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾ ਸਬੰਧੀ ਸੁਖਬੀਰ ਬਾਦਲ ਨੂੰ ਜਾਣੂੰ ਕਰਵਾਇਆ। ਆਗੂਆਂ ਨੇ ਕਿਹਾ ਕਿ ‘ਪੰਜਾਬ ਬਚਾਓ ਰੈਲੀ’ ਪ੍ਰਤੀ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ ਸੰਗਤ ਤੇ ਪਾਰਟੀ ਵਰਕਰ ਰੈਲੀ ਵਿਚ ਪੁੱਜੇ ਹਨ। ਸੁਖਬੀਰ ਸਿੰਘ ਬਾਦਲ ਨੇ ਰੈਲੀ ਵਿਚ ਹੋਏ ਵਿਸ਼ਾਲ ਇਕੱਠ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਇਕੱਠ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਵੱਲੋਂ ਕੀਤੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਇਕਜੁੱਟਤਾ ਅਤੇ ਸਮਰਪਣ ਸਭ ਤੋਂ ਵੱਡੀ ਤਾਕਤ ਹੈ। ਇਸ ਮੌਕੇ ਭਿੰਦਾ ਅਤੇ ਬਿੱਲਾ ਸ਼ੇਰੋਂ ਸਮੇਤ ਮੌਜੂਦ ਅਕਾਲੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਪ੍ਰਧਾਨ ਨੂੰ ਰੈਲੀ ਦੀ ਸਫਲਤਾ ਲਈ ਵਧਾਈ ਦਿੱਤੀ। ਇਸ ਮੌਕੇ ਬੀਬੀ ਰਮਨਦੀਪ ਕੌਰ ਸ਼ੇਰੋਂ, ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ, ਭੁਪਿੰਦਰ ਸਿੰਘ ਭਿੰਦਾ ਫਤਿਆਬਾਦ, ਜਥੇਦਾਰ ਦਲਬੀਰ ਸਿੰਘ ਜਹਾਂਗੀਰ, ਕੁਲਦੀਪ ਸਿੰਘ ਔਲਖ, ਤਜਿੰਦਰ ਸਿੰਘ ਪ੍ਰਿੰਸ, ਕਸ਼ਮੀਰ ਸਿੰਘ ਸਹੋਤਾ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।