ਸੇਵਕਪਾਲ ਸਿੰਘ ਨੇ ਚਤਰਥ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਸੇਵਕਪਾਲ ਸਿੰਘ ਨੇ ਚਤਰਥ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
Publish Date: Mon, 14 Sep 2026 08:02 PM (IST)
Updated Date: Tue, 15 Sep 2026 04:08 AM (IST)
ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਮਾਸਟਰ ਲਖਵਿੰਦਰ ਸਿੰਘ ਪੀਟੀ ਦੇ ਪਿਤਾ ਮਾਸਟਰ ਸੋਹਣ ਸਿੰਘ ਚਤਰਥ ਦੇ ਅਕਾਲ ਚਲਾਣੇ ’ਤੇ ਦੁੱਖ ਸਾਂਝਾ ਕਰਨ ਲਈ ਸੇਵਕਪਾਲ ਸਿੰਘ ਝੰਡੇਰ ਮਹਾਪੁਰਖਾਂ ਡਾਇਰੈਕਟਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ, ਚਤਰਥ ਪਰਿਵਾਰ ਦੇ ਗ੍ਰਹਿ ਫਤਿਆਬਾਦ ਵਿਖੇ ਪਹੁੰਚੇ। ਉਨ੍ਹਾਂ ਨੇ ਲਖਵਿੰਦਰ ਸਿੰਘ ਪੀਟੀ, ਸੇਵਾਮੁਕਤ ਅਧਿਆਪਕਾਂ ਬਲਜਿੰਦਰ ਕੌਰ, ਭੁਪਿੰਦਰ ਸਿੰਘ ਟੀਟੂ ਅਤੇ ਬਲਵਿੰਦਰ ਸਿੰਘ ਕਾਨੂੰਗੋ ਸਮੇਤ ਸਮੂਹ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਮਾਸਟਰ ਸੋਹਣ ਸਿੰਘ ਦੇ ਵਿਛੋੜੇ ਨੂੰ ਪਰਿਵਾਰ ਅਤੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ। ਸੇਵਕਪਾਲ ਸਿੰਘ ਨੇ ਕਿਹਾ ਕਿ ਮਾਸਟਰ ਸੋਹਣ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਪਣਾ ਜੀਵਨ ਸਿੱਖਿਆ ਅਤੇ ਸਮਾਜ ਸੇਵਾ ਨੂੰ ਸਮਰਪਿਤ ਕਰਕੇ ਸਮਾਜ ਵਿਚ ਵਿਲੱਖਣ ਪਛਾਣ ਬਣਾਈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰੇ। ਇਸ ਮੌਕੇ ਸਰਪੰਚ ਗੁਰਪ੍ਰਤਾਪ ਸਿੰਘ ਚੰਬਾ, ਮੈਂਬਰ ਹਰਜੀਤ ਸਿੰਘ, ਅਮ੍ਰਿਤਪਾਲ ਸਿੰਘ ਧੂੰਦਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।