ਚੋਹਲਾ ਸਾਹਿਬ ਪੁਲਿਸ ਨੇ ਵਿਸ਼ੇਸ਼ ਨਾਕਾਬੰਦੀ ਤੇ ਵਾਹਨਾਂ ਦੀ ਕੀਤੀ ਜਾਂਚ ਚੋਹਲਾ ਸਾਹਿਬ ਪੁਲਿਸ ਨੇ ਵਿਸ਼ੇਸ਼ ਨਾਕਾਬੰਦੀ ਤੇ ਵਾਹਨਾਂ ਦੀ ਬਰੀਕੀ ਨਾਲ ਕੀਤੀ ਜਾਂਚ
Publish Date: Tue, 15 Sep 2026 05:15 PM (IST)
Updated Date: Tue, 15 Sep 2026 05:17 PM (IST)
ਇਲਾਕੇ ’ਚ ਕਾਨੂੰਨ ਵਿਵਸਥਾ ਨੂੰ ਹਰ ਹਾਲਤ ’ਚ ਕਾਇਮ ਰੱਖਿਆ ਜਾਵੇਗਾ : ਐੱਸਐੱਚਓ ਰਣਜੀਤ ਸਿੰਘ ਰਾਕੇਸ਼ ਨਈਅਰ•, ਪੰਜਾਬੀ ਜਾਗਰਣ ਚੋਹਲਾ ਸਾਹਿਬ : ਪੁਲਿਸ ਥਾਣਾ ਚੋਹਲਾ ਸਾਹਿਬ ਦੇ ਐੱਸਐੱਚਓ ਸਬ-ਇੰਸਪੈਕਟਰ ਰਣਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਵੱਲੋਂ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਹ ਕਾਰਵਾਈ ਐੱਸਐੱਸਪੀ ਤਰਨਤਾਰਨ ਸੁਰੇਂਦਰ ਲਾਂਬਾ ਦੀਆਂ ਹਦਾਇਤਾਂ ’ਤੇ ਅਤੇ ਡੀਐੱਸਪੀ ਸਬ-ਡਵੀਜ਼ਨ ਗੋਇੰਦਵਾਲ ਸਾਹਿਬ ਹਰਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਵਿਸ਼ੇਸ਼ ਨਾਕਾਬੰਦੀ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਆਉਣ-ਜਾਣ ਵਾਲੇ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਵਾਹਨਾਂ ਦੇ ਦਸਤਾਵੇਜ਼ਾਂ ਸਮੇਤ ਚਾਲਕਾਂ ਦੀ ਵੀ ਜਾਂਚ ਕੀਤੀ ਗਈ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲੋੜੀਂਦੇ ਆਦੇਸ਼ ਦਿੱਤੇ ਗਏ। ਐੱਸਐੱਚਓ ਸਬ-ਇੰਸਪੈਕਟਰ ਰਣਜੀਤ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਕਾਨੂੰਨ ਵਿਵਸਥਾ ਨੂੰ ਹਰ ਹਾਲਤ ਵਿਚ ਕਾਇਮ ਰੱਖਿਆ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਮੇਂ-ਸਮੇਂ ’ਤੇ ਅਜਿਹੀਆਂ ਨਾਕਾਬੰਦੀਆਂ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਸ਼ਰਾਰਤੀ ਅਨਸਰਾਂ ’ਤੇ ਸ਼ਿਕੰਜਾ ਕੱਸਿਆ ਜਾ ਸਕੇ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸਹਿਯੋਗ ਦੇਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।