ਹਰਮਨ ਸੇਖੋਂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ ਹਰਮਨ ਸੇਖੋਂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ
Publish Date: Tue, 15 Sep 2026 05:16 PM (IST)
Updated Date: Tue, 15 Sep 2026 05:17 PM (IST)
ਬੱਲੂ ਮਹਿਤਾ, •ਪੰਜਾਬੀ ਜਾਗਰਣ, ਪੱਟੀ : ਮਰਹੂਮ ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਅੱਗੇ ਦਿੱਤੇ ਜਾਣ ਵਾਲੇ ਰੋਸ ਧਰਨੇ ਵਿਚ ਸ਼ਾਮਲ ਹੋਣ ਲਈ ਪੱਟੀ ਤੋਂ ਹਰਮਨ ਸੇਖੋਂ, ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਹਰਮਨ ਸੇਖੋਂ ਨੇ ਕਿਹਾ ਕਿ ਮਰਹੂਮ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦੀ ਆਵਾਜ਼ ਸਰਕਾਰ ਤਕ ਪਹੁੰਚਾਉਣ ਅਤੇ ਮਾਮਲੇ ਵਿਚ ਨਿਰਪੱਖ ਕਾਰਵਾਈ ਦੀ ਮੰਗ ਨੂੰ ਲੈ ਕੇ ਕਾਂਗਰਸ ਵੱਲੋਂ ਇਹ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪਰਿਵਾਰ ਨਾਲ ਵਾਪਰੀ ਦੁਖਦਾਈ ਘਟਨਾ ਦੇ ਮਾਮਲੇ ਵਿਚ ਸਰਕਾਰ ਨੂੰ ਸੰਵੇਦਨਸ਼ੀਲਤਾ ਨਾਲ ਕਾਰਵਾਈ ਕਰਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ। ਹਰਮਨ ਸੇਖੋਂ ਨੇ ਕਿਹਾ ਕਿ ਯੂਥ ਕਾਂਗਰਸ ਦੇ ਵਰਕਰ ਇਸ ਸੰਘਰਸ਼ ਵਿਚ ਪਾਰਟੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਖੇ ਹੋਣ ਵਾਲੇ ਰੋਸ ਧਰਨੇ ਰਾਹੀਂ ਸਰਕਾਰ ਤੋਂ ਮਰਹੂਮ ਗੁਲਜ਼ਾਰ ਸਿੰਘ ਦੇ ਮਾਮਲੇ ਵਿਚ ਇਨਸਾਫ਼ ਯਕੀਨੀ ਬਣਾਉਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਅਤੇ ਹੱਕਾਂ ਨੂੰ ਲੈ ਕੇ ਲਗਾਤਾਰ ਆਪਣੀ ਆਵਾਜ਼ ਉਠਾ ਰਹੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਨਿਆਂ ਮਿਲਣ ਤਕ ਕਾਂਗਰਸ ਵੱਲੋਂ ਆਪਣਾ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਕੌਂਸਲਰ ਕਰਨ ਧਾਰੀਵਾਲ, ਅਮਨਦੀਪ ਸਿੰਘ ਲਵਲੀ ਭੁੱਲਰ, ਸੁਖਦੀਪ ਸਿੰਘ, ਦਵਿੰਦਰਜੀਤ ਸਿੰਘ ਲਾਲੀ ਮੰਡ, ਸੁਖਦੀਪ ਗਿੱਲ, ਯਾਦਵਿੰਦਰ ਧਾਰੀਵਾਲ, ਗੁਰਿੰਦਰ, ਨਿਸ਼ਾਨ ਨੱਥੂਚੱਕ, ਗੁਰਸਾਹਿਬ ਨੱਥੂਚੱਕ, ਅਜੈ ਆਸਲ, ਦਲਬੀਰ ਮੋਟਾ, ਅਮਨ ਸੰਧੂ, ਗੈਮੀ, ਕਰਨਬੀਰ, ਅਮਨ, ਅੰਕੁਸ਼ ਅਤੇ ਕਵਲਜੀਤ ਮਰਾੜ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।