ਵਿਧਾਇਕ ਲਾਲਪੁਰਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ
Publish Date: Tue, 15 Sep 2026 08:19 PM (IST)
Updated Date: Tue, 15 Sep 2026 08:20 PM (IST)
ਕੁਲਦੀਪ ਸਿੰਘ ਮਾਨ•, ਪੰਜਾਬੀ ਜਾਗਰਣ ਖਡੂਰ ਸਾਹਿਬ : ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪੰਜਾਬ ਵਾਸੀਆਂ ਨੂੰ ਫ੍ਰੀ ਗੁਰਧਾਮਾਂ ਦੇ ਦਰਸ਼ਨ ਕਰਵਾਏ ਜਾਣ ਦੇ ਸਿਲਸਿਲੇ ਤਹਿਤ ਮੰਗਲਵਾਰ ਨੂੰ ਇਤਿਹਾਸਕ ਨਗਰ ਸ੍ਰੀ ਖਡੂਰ ਸਾਹਿਬ ਦੀ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਮੰਦਰ ਦੇ ਦਰਸ਼ਨ ਕਰਾਉਣ ਲਈ 45 ਯਾਤਰੀਆਂ ਵਾਲੀ ਬੱਸ ਨੂੰ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਬੱਸ ਰਵਾਨਾ ਹੋਣ ਤੋਂ ਪਹਿਲਾਂ ਸੰਗਤ ਨੂੰ ਸੰਬੋਧਨ ਕਰਦਿਆਂ ਵਿਧਾਇਕ ਲਾਲਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਪੰਜਾਬ ਵਾਸੀਆਂ ਨਾਲ ਜੋ ਵਾਅਦੇ ਕੀਤੇ ਸਨ, ਉਹ ਲਗਭਗ ਪੂਰੇ ਕਰ ਦਿੱਤੇ ਗਏ ਹਨ ਅਤੇ ਅੱਗੇ ਹੁਣ ਪੰਜਾਬ ਦੇ ਨਵੇਂ ਸਿਰਿਓ ਵਿਕਾਸ ਦੇ ਕੰਮਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ ਤਾਂ ਜੋ ਪੰਜਾਬ ਦੀ ਜਨਤਾ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪ ਮੁਹਾਰੇ ਹੀ ਆਮ ਆਦਮੀ ਪਾਰਟੀ ਦੇ ਸਾਰੇ ਹੀ ਵਿਧਾਇਕਾਂ ਨੂੰ ਵੱਡੀਆਂ ਜਿੱਤਾਂ ਦਿਵਾਉਣ ਤੇ ਦੁਬਾਰਾ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਾਉਣ ਲਈ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਕਿਸੇ ਵੀ ਫਿਰਕੇ ਨਾਲ ਵਿਤਕਰਾ ਨਹੀਂ ਕਰਦੀ। ਜਿਥੇ ਸਿੱਖ ਭਾਈਚਾਰੇ ਵੱਲੋਂ ਗੁਰਦੁਆਰਿਆਂ ਦੇ ਦਰਸ਼ਨ ਕੀਤੇ ਜਾਣਗੇ। ਉਥੇ ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਵੀ ਨਾਲ ਦੀ ਨਾਲ ਮੰਦਰਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਬਾਬਾ ਗੁਰਿੰਦਰ ਸਿੰਘ ਗੋਰਾ ਹਲਕਾ ਖਡੂਰ ਸਾਹਿਬ, ਮਲਕੀਤ ਸਿੰਘ ਪ੍ਰਧਾਨ ਬਾਜ਼ਾਰ ਯੂਨੀਅਨ, ਇੰਦਰਜੀਤ ਸਿੰਘ ਹੈਰੀ ਗਿੱਲ, ਸਰਪੰਚ ਪ੍ਰਤਾਪ ਸਿੰਘ ਖਡੂਰ ਸਾਹਿਬ, ਠੇਕੇਦਾਰ ਹਰਜੀਤ ਸਿੰਘ, ਭੁਪਿੰਦਰ ਸਿੰਘ ਭਿੰਦਾ ਪੰਚ ਮਾਂਹਣਾ ਹਲਵਾਈ, ਗੁਰਦੇਵ ਸਿੰਘ ਬਿੱਲਾ ਪੰਚ ਆਦਿ ਸਮੂਹ ਪੰਚਾਇਤ ਮੈਂਬਰਾਂ ਤੋਂ ਇਲਾਵਾ ਪਿੰਡ ਦੇ ਹੋਰ ਮੋਹਤਬਰ ਵਿਅਕਤੀ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।