- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਟੈਨਿਸ ਬਾਲ ਕ੍ਰਿਕਟ ਦੇ ਹੋਏ ਬਲਾਕ ਪੱਧਰੀ ਮੁਕਾਬਲੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਟੈਨਿਸ ਬਾਲ ਕ੍ਰਿਕਟ ਦੇ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਹੋ ਗਏ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਦੱਸਿਆ ਕਿ ਬਲਾਕ ਪੱਟੀ ਦਾ ਟੂਰਨਾਮੈਂਟ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਕਰਵਾਇਆ ਗਿਆ। ਇਸ ਵਿਚ ਗਰੇਜਰ ਅਕੈਡਮੀ ਪੱਟੀ ਨੂੰ ਪਹਿਲਾ, ਸੰਗਵਾਂ ਨੂੰ ਦੂਸਰਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਨੂੰ ਤੀਸਰਾ ਸਥਾਨ ਹਾਸਲ ਹੋਇਆ। ਉਨ੍ਹਾਂ ਦੱਸਿਆ ਕਿ ਬਲਾਕ ਖਡੂਰ ਸਾਹਿਬ ਦਾ ਟੂਰਨਾਮੈਂਟ ਸ੍ਰੀ ਗੁਰੂ ਅੰਗਦ ਦੇਵ ਖੇਡ ਸਟੇਡੀਅਮ, ਖਡੂਰ ਸਾਹਿਬ, ਗੋਇੰਦਵਾਲ ਰੋਡ ਅਤੇ ਗੰਡੀਵਿੰਡ ਬਲਾਕ ਦਾ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਬਾਬਾ ਬੁੱਢਾ ਸਾਹਿਬ ਕਾਲਜ ਬੀੜ ਸਾਹਿਬ ਵਿਖੇ ਕਰਵਾਇਆ ਗਿਆ।