ਇਨਲਿਸਟਮੈਂਟ ਤੇ ਆਊਟਸੋਰਸ ਕਾਮਿਆਂ ਦੇ ਹੱਕਾਂ ਲਈ 19 ਸਤੰਬਰ ਨੂੰ ਧੂਰੀ ’ਚ ਸੂਬਾ ਪੱਧਰੀ ਧਰਨਾ ਇਨਲਿਸਟਮੈਂਟ ਤੇ ਆਊਟਸੋਰਸ ਕਾਮਿਆਂ ਦੇ ਹੱਕਾਂ ਲਈ 19 ਸਤੰਬਰ ਨੂੰ ਧੂਰੀ ’ਚ ਸੂਬਾ ਪੱਧਰੀ ਧਰਨਾ
Publish Date: Wed, 16 Sep 2026 06:24 PM (IST)
Updated Date: Wed, 16 Sep 2026 06:26 PM (IST)
ਤਰਨਤਾਰਨ ਤੋਂ ਵੱਡਾ ਕਾਫ਼ਲਾ ਪੁੱਜੇਗਾ ਧੂਰੀ ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਤਰਨਤਾਰਨ ਤੇ ਸੂਬਾ ਆਗੂ ਗੁਰਵਿੰਦਰ ਸਿੰਘ ਬਾਠ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਦਬੁਰਜੀ, ਜ਼ਿਲਾ ਆਗੂ ਸੁਖਬੀਰ ਸਿੰਘ ਭਿੱਖੀਵਿੰਡ, ਦਿਲਬਾਗ ਸਿੰਘ ਕੰਗ, ਦੇਸ ਰਾਜ ਰੰਧਾਵਾ ਫਤਿਆਬਾਦ, ਹਰ ਨੰਦ ਸਿੰਘ, ਗੁਰਵਿੰਦਰ ਸਿੰਘ, ਕੇਵਲ ਸਿੰਘ ਦਾਸੂਵਾਲ, ਗੁਰਜੀਤ ਸਿੰਘ ਦੋਦੇ ਆਦਿ ਨੇ ਦੱਸਿਆ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੂੰ ਵਿਭਾਗਾਂ ਵਿਚ ਸਿੱਧੇ ਸ਼ਾਮਲ ਕਰਨ ਸਮੇਤ ਵੱਖ-ਵੱਖ ਮੰਗਾਂ ਦੀ ਪੂਰਤੀ ਲਈ 19 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਹਲਕੇ ਧੂਰੀ ਵਿਖੇ ਸੂਬਾ ਪੱਧਰੀ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਹੈ। ਦੇਸ ਰਾਜ ਰੰਧਾਵਾ ਫਤਿਆਬਾਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੀ ਅਗਵਾਈ ਹੇਠ ਇਹ ਸੰਘਰਸ਼ ਕੀਤਾ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰ ਰਹੀਆਂ ਇਨਲਿਸਟਮੈਂਟ ਅਤੇ ਆਊਟਸੋਰਸ ਕੈਟਾਗਰੀਆਂ ਨੂੰ ‘ਪੰਜਾਬ ਰਾਜ ਆਊਟਸੋਰਸ ਪਰਸੋਨਲ ਕੰਟਰੈਕਚੁਅਲ ਇੰਗੇਜਮੈਂਟ ਵਿਚ ਤਬਦੀਲੀ ਬਿੱਲ-2026’ ਵਿਚ ਸ਼ਾਮਲ ਕਰਕੇ ਤੁਰੰਤ ਲਾਗੂ ਕੀਤਾ ਜਾਵੇ। ਠੇਕਾ ਕਾਮਿਆਂ ਦੀ ਤਨਖਾਹ ਘੱਟੋਂ-ਘੱਟ ਉਜਰਤ ਕਾਨੂੰਨ-1948 ਅਨੁਸਾਰ ਨਿਰਧਾਰਤ ਕਰਨ, ਪੈਨਸ਼ਨ ਤੇ ਗਰੈਚੁਟੀ ਦੇ ਲਾਭ, ਈਪੀਐੱਫ ਅਤੇ ਈਐੱਸਆਈ ਲਾਗੂ ਕਰਨ, 8.33 ਤੋਂ 20 ਫੀਸਦੀ ਬੋਨਸ ਦੇਣ ਅਤੇ ਡਿਊਟੀ ਦੌਰਾਨ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਕਾਮਿਆਂ ਨੂੰ ਪੂਰੀ ਭਰਪਾਈ ਦੇਣ ਦੀ ਮੰਗ ਵੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਧਰਨੇ ਵਿਚ ਜ਼ਿਲ੍ਹਾ ਤਰਨਤਾਰਨ ਦੇ ਵਰਕਰ ਵੱਡੇ ਕਾਫਲੇ ਸਮੇਤ ਸ਼ਮੂਲੀਅਤ ਕਰਨਗੇ।