ਵਿਧਾਇਕ ਲਾਲਪੁਰਾ ਦੀ ਅਗਵਾਈ ਹੇਠ ਅਨੇਕਾਂ ਪਰਿਵਾਰ ਆਪ ’ਚ ਹੋਏ ਸ਼ਾਮਲ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਅਨੇਕਾਂ ਪਰਿਵਾਰ ਆਪ ਵਿਚ ਸ਼ਾਮਲ
Publish Date: Wed, 16 Sep 2026 08:34 PM (IST)
Updated Date: Wed, 16 Sep 2026 08:35 PM (IST)
ਹਲਕਾ ਖਡੂਰ ਸਾਹਿਬ ਦੇ ਪਿੰਡ ਬੱਚੜੇ ’ਚ ਪਾਰਟੀ ਨੂੰ ਮਿਲੀ ਮਜ਼ਬੂਤੀ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਹਲਕਾ ਖਡੂਰ ਸਾਹਿਬ ਦੇ ਪਿੰਡ ਬੱਚੜੇ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜਬੂਤੀ ਮਿਲੀ, ਜਦੋਂ ਰਵਾਇਤੀ ਪਾਰਟੀਆਂ ਨਾਲ ਜੁੜੇ ਅਨੇਕਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਹ ਸ਼ਮੂਲੀਅਤ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤੀ ਗਈ। ਪਿੰਡ ਬੱਚੜੇ ਦੇ ਮੋਹਤਬਰ ਆਗੂ ਮੇਜਰ ਸਿੰਘ ਕੰਗ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਕਰਵਾਈ ਗਈ। ਇਸ ਮੌਕੇ ਪਿੰਡ ਦੇ ਮੌਜੂਦਾ ਸਰਪੰਚ, ਪੰਚਾਇਤ ਮੈਂਬਰਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਸਮੇਤ ਕਈ ਪਰਿਵਾਰਾਂ ਨੇ ਪਾਰਟੀ ਵਿਚ ਸ਼ਾਮਲ ਹੋ ਕੇ ਆਪਣਾ ਸਮਰਥਨ ਪ੍ਰਗਟ ਕੀਤਾ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋਣ ਦੀ ਗੱਲ ਕਹੀ। ਇਸ ਮੌਕੇ ਪਾਰਟੀ ਆਗੂਆਂ ਵੱਲੋਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ। ਇਹ ਸ਼ਮੂਲੀਅਤ ਕੁਲਬੀਰ ਸਿੰਘ ਤੁੜ ਵੱਲੋਂ ਕੀਤੇ ਗਏ ਯਤਨਾਂ ਸਦਕਾ ਸੰਭਵ ਹੋਈ । ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਵੱਖ-ਵੱਖ ਵਰਗਾਂ ਦੇ ਲੋਕ ਲਗਾਤਾਰ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਸਥਾਨਕ ਪੱਧਰ ’ਤੇ ਵਿਕਾਸ ਅਤੇ ਲੋਕ ਭਲਾਈ ਨਾਲ ਸਬੰਧਤ ਕੰਮਾਂ ਨੂੰ ਮਹੱਤਵ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰੇਕ ਨਵੇਂ ਸਾਥੀ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਹਲਕੇ ਦੀ ਤਰੱਕੀ ਲਈ ਕੰਮ ਕੀਤਾ ਜਾਵੇਗਾ। ਮੀਟਿੰਗ ਦੌਰਾਨ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਪਾਰਟੀ ਆਗੂਆਂ ਨੇ ਕਿਹਾ ਕਿ ਪਿੰਡ ਪੱਧਰ ’ਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਾਣਨ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸਰਪੰਚ ਰਾਜਬੀਰ ਸਿੰਘ ਰਾਜੂ, ਦਲਬੀਰ ਸਿੰਘ ਜੱਜ, ਮਨਪ੍ਰੀਤ ਸਿੰਘ ਲਹੌਰੀਆ, ਰਸ਼ਪਾਲ ਸਿੰਘ ਲਾਡਾ, ਪ੍ਰਗਟ ਸਿੰਘ ਬੱਬੂ ਅਤੇ ਸੇਵਕ ਸਿੰਘ ਆਦਿ ਸ਼ਾਮਲ ਸਨ। ਇਸ ਮੌਕੇ ਜੋਗਿੰਦਰ ਸਿੰਘ, ਸੁਰਿੰਦਰ ਸਿੰਘ ਨੀਟਾ, ਲੱਖਾ ਸਿੰਘ, ਬਲਜੀਤ ਸਿੰਘ, ਕੁਲਬੀਰ ਸਿੰਘ ਤੁੜ, ਬਲਾਕ ਪ੍ਰਧਾਨ ਪਰਮਵੀਰ ਸਿੰਘ ਹੈਪੀ ਪੰਡੋਰੀ ਗੋਲਾ, ਦਫਤਰ ਸਕੱਤਰ ਕੁਲਦੀਪ ਸਿੰਘ ਫੇਲੋਕੇ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਰਹੇ।