ਗੁਰਦੁਆਰਾ ਬਾਬੇ ਸ਼ਹੀਦ ਸਿੰਘ ਦੋਦੇ ’ਚ ਸਾਲਾਨਾ ਜੋੜ ਮੇਲਾ ਮਨਾਇਆ ਗੁਰਦੁਆਰਾ ਬਾਬੇ ਸ਼ਹੀਦ ਸਿੰਘ ਦੋਦੇ ’ਚ ਸਾਲਾਨਾ ਜੋੜ ਮੇਲਾ ਮਨਾਇਆ
Publish Date: Wed, 23 Sep 2026 06:11 PM (IST)
Updated Date: Wed, 23 Sep 2026 06:12 PM (IST)
ਨਰਿੰਦਰ ਸਿੰਘ ਦੋਦੇ•, ਪੰਜਾਬੀ ਜਾਗਰਣ ਸਰਾਏ ਅਮਾਨਤ ਖਾਂ : ਗੁਰਦੁਆਰਾ ਬਾਬੇ ਸ਼ਹੀਦ ਸਿੰਘ ਦੋਦੇ ਵਿਖੇ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਲਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਲਾਕੇ ਭਰ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਮੇਲੇ ਵਿਚ ਸ਼ਿਰਕਤ ਕੀਤੀ। ਸਾਲਾਨਾ ਜੋੜ ਮੇਲੇ ਸਬੰਧੀ 50 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦੀਵਾਨ ਹਾਲ ਦੀ ਇਮਾਰਤ ਵਿਚ ਕੀਤਾ ਗਿਆ। ਇਸ ਮੌਕੇ ਢਾਡੀ ਭਾਈ ਮਨਬੀਰ ਸਿੰਘ ਪਹੂਵਿੰਡ ਅਤੇ ਕਵੀਸ਼ਰੀ ਜਥਾ ਭਾਈ ਮਨਜੀਤ ਸਿੰਘ ਸੋਹੀ, ਬਲਵਿੰਦਰ ਸਿੰਘ ਗਹਿਰੀ ਅਤੇ ਮੰਗਲ ਸਿੰਘ ਨਾਰਲੀ ਵੱਲੋਂ ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਿਤ ਵਾਰਾਂ ਅਤੇ ਗਾਥਾਵਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਮੇਲੇ ਵਿਚ ਪਹੁੰਚੀਆਂ ਸੰਗਤਾਂ ਲਈ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ਸਰਪੰਚ ਸੋਨੂੰ ਬਰਾੜ ਦੋਦੇ, ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਵਾਨ ਸਿੰਘ ਗੰਡੀਵਿੰਡ, ਜਸਪ੍ਰੀਤ ਸਿੰਘ, ਨਿਰਮਲ ਸਿੰਘ ਬਰਾੜ, ਜਰਨੈਲ ਸਿੰਘ ਬਰਾੜ, ਸਤਨਾਮ ਸਿੰਘ ਦਰਦੀ, ਪਲਵਿੰਦਰ ਸਿੰਘ, ਮੈਂਬਰ ਭੁਪਿੰਦਰ ਸਿੰਘ, ਕੈਪਟਨ ਸਿੰਘ ਬਘਿਆੜੀ ਅਤੇ ਬਲਕਾਰ ਸਿੰਘ ਬਘਿਆੜੀ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਸਮਾਗਮ ਦੌਰਾਨ ਸੇਵਾਵਾਂ ਨਿਭਾਉਣ ਵਾਲਿਆਂ ਵਿਚ ਗ੍ਰੰਥੀ ਭਾਈ ਰਾਜ ਪ੍ਰਤਾਪ ਸਿੰਘ, ਭਾਈ ਹਰਪ੍ਰੀਤ ਸਿੰਘ ਹੈਪੀ, ਭਾਈ ਗੁਰਭੇਜ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਮੇਜਰ ਸਿੰਘ ਡੀਪੂ ਵਾਲੇ, ਭਾਈ ਜਗਰੂਪ ਸਿੰਘ, ਭਾਈ ਮਨਜੀਤ ਸਿੰਘ ਮੰਨਾ ਮੈਂਬਰ, ਹਲਵਾਈ ਵਿਜੇ ਕੁਮਾਰ, ਬਾਊ ਚੱਕੀ ਵਾਲਾ, ਗਗਨ ਦੋਧੀ, ਇੰਦਰ ਸਿੰਘ ਫੌਜੀ, ਮੁਖਤਾਰ ਸਿੰਘ, ਭਾਈ ਸ਼ਮਸ਼ੇਰ ਸਿੰਘ ਬਰਾੜ, ਭਾਈ ਲਖਵਿੰਦਰ ਸਿੰਘ ਲਾਡੀ, ਸੁਖਵਿੰਦਰ ਸਿੰਘ, ਭਾਈ ਮੇਜਰ ਸਿੰਘ, ਭਾਈ ਕੁਲਵਿੰਦਰ ਸਿੰਘ ਕਿੰਦਾ, ਭਾਈ ਸੁਰਜੀਤ ਸਿੰਘ ਖੰਡਾ, ਭਾਈ ਹਰਦੀਪ ਸਿੰਘ, ਲੱਕੀ ਬਰਾੜ, ਭੋਲਾ ਦੋਦੇ, ਟੋਨੀ ਦੋਦੇ, ਲਵਪ੍ਰੀਤ ਸਿੰਘ ਸਮੇਤ ਹੋਰ ਬੇਅੰਤ ਸੰਗਤਾਂ ਨੇ ਆਪਣੀਆਂ ਸੇਵਾਵਾਂ ਨਿਭਾਈਆਂ।