ਗੰਡੀਵਿੰਡ ’ਚ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ
ਗੰਡੀਵਿੰਡ ’ਚ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ
Publish Date: Thu, 24 Sep 2026 04:34 PM (IST)
Updated Date: Thu, 24 Sep 2026 04:36 PM (IST)
ਨਰਿੰਦਰ ਸਿੰਘ ਦੋਦੇ, •ਪੰਜਾਬੀ ਜਾਗਰਣ, ਸਰਾਏ ਅਮਾਨਤ ਖਾਂ : ਸੀਐੱਚਸੀ ਕਸੇਲ ਅਧੀਨ ਆਉਂਦੇ ਪਿੰਡ ਗੰਡੀਵਿੰਡ ’ਚ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ ਗਏ। ਇਸ ਮੌਕੇ ਆਸ਼ਾ ਵਰਕਰਾਂ ਵੱਲੋਂ ਲਾਭਪਾਤਰੀਆਂ ਨੂੰ ਕਾਰਡ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਕਾਰਡ ਆਨਲਾਈਨ ਕਰਨ ਸਬੰਧੀ ਸਿਖਲਾਈ ਵੀ ਦਿੱਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਹਲਕਾ ਪ੍ਰਧਾਨ ਅਮਨ ਢਿੱਲੋਂ ਗੰਡੀਵਿੰਡ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਸਿਹਤ ਸਬੰਧੀ ਯੋਜਨਾਵਾਂ ਦਾ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਯੋਗ ਲਾਭਪਾਤਰੀਆਂ ਤਕ ਪਹੁੰਚਾਉਣਾ ਜ਼ਰੂਰੀ ਹੈ। ਇਸ ਮੌਕੇ ਡਾ. ਜਤਿੰਦਰ ਕੌਰ, ਡਾ. ਪ੍ਰਭਜੋਤ ਕੌਰ, ਰਮਨ ਕੁਮਾਰ, ਤੇਜਿੰਦਰ ਸਿੰਘ ਮੀਆਂਪੁਰ, ਜਗਰੂਪ ਸਿੰਘ, ਸਪਿੰਦਰ ਕਸੇਲ, ਅਮਰ ਕਸੇਲ, ਗੁਰਸੇਵਕ ਕਸੇਲ, ਮਖ਼ਤੂਲ ਕਸੇਲ, ਬਲਾਕ ਸੰਮਤੀ ਮੈਂਬਰ ਕਾਬਲ ਸਿੰਘ, ਸੰਦੀਪ ਸਿੰਘ, ਗੁਰਬੀਰ ਸਿੰਘ, ਜਗਰੂਪ ਸਿੰਘ, ਲਵਪ੍ਰੀਤ ਸਿੰਘ ਤੋਂ ਇਲਾਵਾ ਆਸ਼ਾ ਵਰਕਰ ਅਤੇ ਸਿਹਤ ਵਿਭਾਗ ਦਾ ਸਟਾਫ਼ ਹਾਜ਼ਰ ਸੀ।