ਵਿਧਾਇਕ ਲਾਲਪੁਰਾ ਨੇ ਆਪਣੀ ਰਿਹਾਇਸ਼ ’ਤੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਵਿਧਾਇਕ ਲਾਲਪੁਰਾ ਨੇ ਆਪਣੀ ਰਿਹਾਇਸ਼ ’ਤੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Publish Date: Thu, 24 Sep 2026 07:55 PM (IST)
Updated Date: Thu, 24 Sep 2026 07:57 PM (IST)
ਮੌਕੇ ’ਤੇ ਅਧਿਕਾਰੀਆਂ ਨਾਲ ਰਾਬਤਾ ਕਰਕੇ ਕਈ ਮਸਲਿਆਂ ਦਾ ਕਰਵਾਇਆ ਹੱਲ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਮੇਰੀ ਪਹਿਲੀ ਤਰਜ਼ੀਹ : ਲਾਲਪੁਰਾ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਹਰ ਯੋਗ ਵਿਅਕਤੀ ਤਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣਾ ਮੇਰੀ ਮੁੱਖ ਤਰਜ਼ੀਹ ਹੈ। ਲੋਕਾਂ ਨੂੰ ਆਪਣੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ, ਇਸ ਲਈ ਉਨ੍ਹਾਂ ਨਾਲ ਸਿੱਧਾ ਸੰਪਰਕ ਬਣਾਈ ਰੱਖ ਕੇ ਮਸਲੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦੇ ਜਾ ਰਹੇ ਹਨ। ਇਹ ਪ੍ਰਗਟਾਵਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਆਪਣੀ ਰਿਹਾਇਸ਼ ’ਤੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕੀਤਾ। ਵਿਧਾਇਕ ਲਾਲਪੁਰਾ ਨੇ ਕਿਹਾ ਕਿ ਵੀਰਵਾਰ ਨੂੰ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਤੋਂ ਆਏ ਲੋਕਾਂ ਨੇ ਆਪਣੇ ਨਿੱਜੀ ਅਤੇ ਸਾਂਝੇ ਮਸਲੇ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ। ਇਨ੍ਹਾਂ ਵਿਚ ਬੁਨਿਆਦੀ ਸਹੂਲਤਾਂ, ਸੜਕਾਂ, ਪਾਣੀ, ਬਿਜਲੀ, ਗਲੀਆਂ-ਨਾਲੀਆਂ, ਪੈਨਸ਼ਨ, ਰਾਸ਼ਨ, ਮਾਲ ਵਿਭਾਗ ਅਤੇ ਹੋਰ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਮਾਮਲੇ ਸ਼ਾਮਿਲ ਸਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ’ਤੇ ਹੀ ਸਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜਿਹੜੇ ਮਾਮਲੇ ਤੁਰੰਤ ਹੱਲ ਹੋ ਸਕਦੇ ਸਨ, ਉਨ੍ਹਾਂ ਸਬੰਧੀ ਕਾਰਵਾਈ ਕਰਵਾਈ ਗਈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਕਾਰ ਦਾ ਅਸਲ ਮਤਲਬ ਹੀ ਇਹ ਹੈ ਕਿ ਸਰਕਾਰੀ ਸਹੂਲਤਾਂ ਅਤੇ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤਕ ਪਹੁੰਚੇ। ਸਰਕਾਰ ਵੱਲੋਂ ਸਿਹਤ, ਸਿੱਖਿਆ, ਬਿਜਲੀ, ਪਾਣੀ, ਸਮਾਜਿਕ ਸੁਰੱਖਿਆ ਅਤੇ ਹੋਰ ਲੋਕ ਭਲਾਈ ਦੇ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ ਬਾਰੇ ਵੀ ਲੋਕਾਂ ਨਾਲ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਸਹੂਲਤ ਤੋਂ ਵਾਂਝਾ ਨਾ ਰਹੇ। ਵਿਧਾਇਕ ਲਾਲਪੁਰਾ ਨੇ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਨੂੰ ਸਿਰਫ਼ ਵੱਡੇ ਪ੍ਰੋਜੈਕਟਾਂ ਨਾਲ ਨਹੀਂ, ਸਗੋਂ ਆਮ ਨਾਗਰਿਕ ਦੀ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਨਾਲ ਵੀ ਮਾਪਿਆ ਜਾਂਦਾ ਹੈ। ਇਸ ਲਈ ਲੋਕਾਂ ਦੀਆਂ ਛੋਟੀਆਂ ਤੋਂ ਛੋਟੀਆਂ ਜਾਇਜ਼ ਮੁਸ਼ਕਿਲਾਂ ਨੂੰ ਵੀ ਗੰਭੀਰਤਾ ਨਾਲ ਲੈ ਕੇ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਹਲਕੇ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਇਸ ਮਕਸਦ ਲਈ ਪਿੰਡ-ਪਿੰਡ ਲੋਕਾਂ ਦੀਆਂ ਲੋੜਾਂ ਅਨੁਸਾਰ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਜਿਥੇ ਬੁਨਿਆਦੀ ਸਹੂਲਤਾਂ ਦੀ ਘਾਟ ਹੈ, ਉਥੇ ਸਬੰਧਿਤ ਵਿਭਾਗਾਂ ਨਾਲ ਗੱਲਬਾਤ ਕਰਕੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਹਲਕਾ ਵਾਸੀ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ’ਤੇ ਉਨ੍ਹਾਂ ਦੇ ਧਿਆਨ ਵਿਚ ਲਿਆ ਸਕਦੇ ਹਨ ਅਤੇ ਜਾਇਜ਼ ਮਾਮਲਿਆਂ ਨੂੰ ਸਬੰਧਿਤ ਅਧਿਕਾਰੀਆਂ ਤਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਵਿਧਾਇਕ ਲਾਲਪੁਰਾ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਸੁਣਨ ਅਤੇ ਨਿਯਮਾਂ ਅਨੁਸਾਰ ਸਮੇਂ ਸਿਰ ਕਾਰਵਾਈ ਕਰਨ ਲਈ ਕਿਹਾ। ਅੰਤ ਵਿਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ‘ਮੈਂ ਹਲਕੇ ਦੇ ਲੋਕਾਂ ਦਾ ਨੁਮਾਇੰਦਾ ਹੋਣ ਦੇ ਨਾਤੇ ਉਨ੍ਹਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਵਾਉਣ ਲਈ ਵਚਨਬੱਧ ਹਾਂ’।