ਨਸ਼ਿਆਂ ਨੂੰ ਠੱਲ੍ਹ ਪਾਉਣ ’ਚ ਪੰਜਾਬ ਸਰਕਾਰ ਫੇਲ੍ਹ : ਔਲਖ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਪੰਜਾਬ ਸਰਕਾਰ ਫੇਲ੍ਹ : ਬਲਦੇਵ ਸਿੰਘ ਔਲਖ
Publish Date: Sun, 27 Sep 2026 04:58 PM (IST)
Updated Date: Sun, 27 Sep 2026 05:00 PM (IST)
‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਪੱਟੀ ’ਚ ਭਰਵਾਂ ਸਵਾਗਤ ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਭਾਜਪਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਪੱਟੀ ਪਹੁੰਚਣ ’ਤੇ ਭਾਜਪਾ ਪੱਟੀ ਸਰਕਲ ਪ੍ਰਧਾਨ ਡਾ. ਵਿਜੇ ਵਿਨਾਇਕ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉੱਤਰ ਪ੍ਰਦੇਸ਼ ਸਰਕਾਰ ਦੇ ਕੈਬਨਿਟ ਮੰਤਰੀ ਬਲਦੇਵ ਸਿੰਘ ਔਲਖ ਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਮਾਗਮ ਨੂੰ ਸੰਬੋਧਨ ਕਰਦਿਆਂ ਬਲਦੇਵ ਸਿੰਘ ਔਲਖ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦਿਆਂ ਦੋਸ਼ ਲਗਾਇਆ ਕਿ ਸਰਕਾਰ ਪੰਜਾਬ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣ ’ਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਪੰਜਾਬ ਦੇ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਨਾਲ ਨਜਿੱਠਣ ਲਈ ਸਖ਼ਤ ਕਦਮਾਂ ਦੇ ਨਾਲ ਲੋਕਾਂ ਦੀ ਭਾਗੀਦਾਰੀ ਵੀ ਜ਼ਰੂਰੀ ਹੈ। ਔਲਖ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਸਰਕਾਰੀ ਕਾਰਵਾਈ ਨਾਲ ਨਸ਼ਿਆਂ ਦੀ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ, ਸਗੋਂ ਪਰਿਵਾਰਾਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਨਾ ਪਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਉਹ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਮੁੱਖ ਮਕਸਦ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ। ਯਾਤਰਾ ਦੌਰਾਨ ਵੱਖ-ਵੱਖ ਥਾਵਾਂ ’ਤੇ ਲੋਕਾਂ ਨਾਲ ਸੰਪਰਕ ਕਰਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨਾਲ ਜੋੜ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਸਮਾਗਮ ਦੌਰਾਨ ਕਲਾਕਾਰਾਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦਾ ਨਾਟਕ ਵੀ ਪੇਸ਼ ਕੀਤਾ ਗਿਆ। ਨਾਟਕ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਕਲਾਕਾਰਾਂ ਦੀ ਪੇਸ਼ਕਾਰੀ ਨੇ ਹਾਜ਼ਰ ਲੋਕਾਂ ਦਾ ਧਿਆਨ ਖਿੱਚਿਆ। ਇਸ ਮੌਕੇ ਡਾ. ਵਿਜੇ ਵਿਨਾਇਕ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਬਲਦੇਵ ਸਿੰਘ ਔਲਖ ਅਤੇ ਸੁਰਜੀਤ ਕੁਮਾਰ ਜਿਆਣੀ ਨੂੰ ਸਨਮਾਨਿਤ ਕੀਤਾ ਗਿਆ। ਡਾ. ਵਿਨਾਇਕ ਨੇ ਕਿਹਾ ਕਿ ਪੱਟੀ ਵਿਚ ਯਾਤਰਾ ਦਾ ਸਵਾਗਤ ਕਰਨਾ ਨਸ਼ਿਆਂ ਵਿਰੁੱਧ ਜਾਗਰੂਕਤਾ ਦੇ ਸੰਦੇਸ਼ ਨੂੰ ਅੱਗੇ ਲਿਜਾਣ ਲਈ ਕੀਤਾ ਗਿਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਹਰ ਵਰਗ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਰਵੀਸ਼ੇਰ ਸਿੰਘ ਕਾਹਲੋ ਮੀਤ ਪ੍ਰਧਾਨ ਪੰਜਾਬ, ਮੀਨਾ ਪ੍ਰਦੇਸ਼ ਸਕੱਤਰ ਨਰੇਸ਼ ਸ਼ਰਮਾ ਜ਼ਿਲ੍ਹਾ ਇੰਚਾਰਜ, ਸਤਨਾਮ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ, ਹਰਜੀਤ ਸਿੰਘ ਸੰਧੂ ਹਲਕਾ ਇੰਚਾਰਜ ਤਰਨਤਾਰਨ, ਸ਼ਿਵ ਕੁਮਾਰ ਸੋਨੀ ਜ਼ਿਲ੍ਹਾ ਜਰਨਲ ਸਕੱਤਰ, ਸੁਰਜੀਤ ਸਾਗਰ ਜ਼ਿਲ੍ਹਾ ਜਰਨਲ ਸੈਕਟਰੀ, ਹਰਪ੍ਰੀਤ ਸਿੰਘ ਸਿੰਦਬਾਦ ਜ਼ਿਲ੍ਹਾ ਜਰਨਲ ਸਕੱਤਰ, ਰਮਨਦੀਪ ਸਿੰਘ ਭਰੋਵਾਲ, ਰੋਹਿਤ ਕੁਮਾਰ ਵੇਦੀ, ਕਾਰਜ਼ ਸਿੰਘ ਸ਼ਾਹ ਕੈਰੋਂ ਮੰਡਲ ਪ੍ਰਧਾਨ ਦਿਹਾਤੀ, ਹਰਪਾਲ ਸੋਨੀ ਹਰੀਕੇ ਮੰਡਲ ਪ੍ਰਧਾਨ, ਗੋਰਵ ਦੀਵਾਨ ਮੰਡਲ ਪ੍ਰਧਾਨ ਸਰਹਾਲੀ ਕਲਾਂ, ਜਸਬੀਰ ਸਿੰਘ ਮੰਡਲ ਪ੍ਰਧਾਨ ਸਭਰਾ, ਰਾਜਿੰਦਰ ਕੁਮਾਰ ਸੋਨਾ, ਡਿੰਪਲ ਕੁਮਾਰ, ਸੰਜੀਵ ਕੁਮਾਰ ਪ੍ਰਧਾਨ, ਜਸਵਿੰਦਰ ਸਿੰਘ ਵਾਇਸ ਪ੍ਰਧਾਨ ਪੱਟੀ, ਸੰਜੀਵ ਮਹਿਤਾ, ਧੀਰਜ ਕੁਮਾਰ, ਰਜੇਸ਼ ਸ਼ਰਮਾ, ਯੋਧਬੀਰ ਸ਼ਰਮਾ, ਸਮਸ਼ੇਰ ਸਿੰਘ ਸ਼ੇਰਾ, ਰਕੇਸ਼ ਸ਼ਰਮਾ, ਪਦਮ ਕੁਮਾਰ, ਸੰਨੀ ਸ਼ਰਮਾ, ਗੋਰਵ ਧਵਨ, ਹੀਰਾ ਬੁੱਟਰ, ਸਤਨਾਮ ਸਿੰਘ, ਵਿਜੇ ਮੋਗਾ, ਰਕੇਸ਼ ਪਾਠਕ, ਮਨਪ੍ਰੀਤ ਸਿੰਘ ਸਭਰਾਂ, ਗੁਰਵਿੰਦਰ ਸਿੰਘ, ਤਰਸੇਮ ਸਿੰਘ, ਰੋਹਿਤ ਕੁਮਾਰ ਵੇਦੀ, ਭਾਜਪਾ ਦੇ ਸਥਾਨਕ ਆਗੂਆਂ, ਵਰਕਰਾਂ ਅਤੇ ਸਮਰਥਕਾਂ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।