ਜਸਕੰਵਰ ਸਿੰਘ ਜੱਸਾ ਨੇ ‘ਆਪ’ ਵਿਚ ਸ਼ਾਮਲ ਹੋਏ 10 ਵਿਅਕਤੀਆਂ ਦਾ ਕੀਤਾ ਸਨਮਾਨ ਜਸਕੰਵਰ ਸਿੰਘ ਜੱਸਾ ਨੇ ‘ਆਪ’ ਵਿਚ ਸ਼ਾਮਿਲ ਹੋਏ ਦਸ ਵਿਅਕਤੀਆਂ ਦਾ ਕੀਤਾ ਸਨਮਾਨ
Publish Date: Tue, 29 Sep 2026 06:44 PM (IST)
Updated Date: Tue, 29 Sep 2026 06:45 PM (IST)
ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਵਿਕਾਸ ਕਾਰਜਾਂ ਦੀ ਦਿੱਤੀ ਜਾਣਕਾਰੀ ਬੱਲੂ ਮਹਿਤਾ, •ਪੰਜਾਬੀ ਜਾਗਰਣ ਪੱਟੀ : ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਇਸ ਮੌਕੇ ਪੱਟੀ ਹਲਕੇ ਦੇ ਇੰਚਾਰਜ ਜਸਕੰਵਰ ਸਿੰਘ ਜੱਸਾ ਵੱਲੋਂ ‘ਆਪ’ ਵਿਚ ਸ਼ਾਮਲ ਹੋਏ ਸਾਰੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ’ਚ ਵਿਕਰਮਜੀਤ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਜੰਟ ਸਿੰਘ, ਸੁਖਦੇਵ ਸਿੰਘ, ਬਲਵੀਰ ਕੌਰ, ਸਿੰਦਰ ਕੌਰ, ਪਰਮਜੀਤ ਕੌਰ, ਹਰਜੀਤ ਕੌਰ ਅਤੇ ਗੁਰਵਿੰਦਰ ਕੌਰ ਸ਼ਾਮਿਲ ਹਨ। ਇਸ ਮੌਕੇ ਜਸਕੰਵਰ ਸਿੰਘ ਜੱਸਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ, ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਅਤੇ ਪੰਜਾਬ ਦੀ ਤਰੱਕੀ ਲਈ ਵੱਖ-ਵੱਖ ਖੇਤਰਾਂ ਵਿਚ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਲੋਕ-ਭਲਾਈ ਦੇ ਕੰਮਾਂ ਨਾਲ ਜੋੜਨ ਲਈ ਪਾਰਟੀ ਵਰਕਰਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਹਰ ਵਰਗ ਦੇ ਲੋਕਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਨਵੇਂ ਮੈਂਬਰਾਂ ਨੂੰ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਸਰਪੰਚ ਸਲਾਮਤ ਅਲੀ, ਮੈਂਬਰ ਝਿਰਮਿਲ ਸਿੰਘ, ਮੈਂਬਰ ਅਮਰੀਕ ਸਿੰਘ, ਮੈਂਬਰ ਸੁਰਜੀਤ ਸਿੰਘ, ਮੈਂਬਰ ਦਲਜੀਤ ਸਿੰਘ, ਮੈਂਬਰ ਪਰਮਾਤਮਾ ਸਿੰਘ ਅਤੇ ਮੈਂਬਰ ਪ੍ਰਗਟ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।