‘ਜਸ਼ਨ-ਏ-ਇਨਕਲਾਬ’ ਦੀ ਸਫਲਤਾ ਨੇ ਨੌਜਵਾਨਾਂ ਦੀ ਇਕਜੁੱਟਤਾ ਦਾ ਦਿੱਤਾ ਸੁਨੇਹਾ : ਵਿਧਾਇਕ ਲਾਲਪੁਰਾ ਜਸ਼ਨ-ਏ-ਇਨਕਲਾਬ’ ਦੀ ਸਫਲਤਾ ਨੇ ਨੌਜਵਾਨਾਂ ਦੀ ਇਕਜੁੱਟਤਾ ਦਾ ਦਿੱਤਾ ਸੁਨੇਹਾ : ਮਨਜਿੰਦਰ ਸਿੰਘ ਲਾਲਪੁਰਾ
Publish Date: Tue, 29 Sep 2026 06:57 PM (IST)
Updated Date: Tue, 29 Sep 2026 07:00 PM (IST)
ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋਂ ਕਰਵਾਏ ਗਏ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ ਨੇ ਸਮੂਹ ਯੂਥ ਵਿੰਗ ਦੇ ਆਗੂਆਂ, ਅਹੁਦੇਦਾਰਾਂ ਅਤੇ ਨੌਜਵਾਨ ਸਾਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ਹੀਦਾਂ ਦੀ ਸੋਚ ਤੇ ਵਿਰਾਸਤ ਨੂੰ ਨੌਜਵਾਨ ਪੀੜ੍ਹੀ ਤਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਅਜਿਹੇ ਸਮਾਗਮ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ‘ਜਸ਼ਨ-ਏ-ਇਨਕਲਾਬ’ ਦੀ ਸਫ਼ਲਤਾ ਵਿਚ ਪੰਜਾਬ ਭਰ ਦੇ ਨੌਜਵਾਨਾਂ ਵੱਲੋਂ ਦਿਖਾਈ ਗਈ ਮਿਹਨਤ, ਇਕਜੁੱਟਤਾ ਅਤੇ ਉਤਸ਼ਾਹ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੀ ਸੋਚ, ਦੇਸ਼ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਕੁਰਬਾਨੀ ਨੂੰ ਨੌਜਵਾਨਾਂ ਤਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਨੌਜਵਾਨਾਂ ਨੂੰ ਸ਼ਹੀਦਾਂ ਦੀ ਵਿਚਾਰਧਾਰਾ ਤੋਂ ਪ੍ਰੇਰਣਾ ਲੈ ਕੇ ਪੰਜਾਬ ਦੀ ਤਰੱਕੀ ਵਿਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸਾਰੇ ਜ਼ੋਨ ਪ੍ਰਧਾਨ, ਜ਼ਿਲ੍ਹਾ ਪ੍ਰਧਾਨ, ਹਲਕਾ ਪ੍ਰਧਾਨ, ਬਲਾਕ ਪ੍ਰਧਾਨ ਅਤੇ ਪਿੰਡ-ਪਿੰਡ ਵਿਚ ਯੂਥ ਕਲੱਬਾਂ ਦੀ ਅਗਵਾਈ ਕਰ ਰਹੇ ਸਾਰੇ ਪ੍ਰਧਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ-ਆਪਣੇ ਖੇਤਰਾਂ ਵਿਚ ਨੌਜਵਾਨਾਂ ਨੂੰ ਲਾਮਬੰਦ ਕਰਕੇ ਪ੍ਰੋਗਰਾਮ ਵਿਚ ਵੱਡੀ ਸ਼ਮੂਲੀਅਤ ਯਕੀਨੀ ਬਣਾਈ। ਇਸ ਦੇ ਨਾਲ ਹੀ ਉਨ੍ਹਾਂ ਹਰ ਉਸ ਨੌਜਵਾਨ ਸਾਥੀ ਦਾ ਵੀ ਧੰਨਵਾਦ ਕੀਤਾ, ਜਿਸ ਨੇ ਆਪਣਾ ਕੀਮਤੀ ਸਮਾਂ ਕੱਢ ਕੇ ‘ਜਸ਼ਨ-ਏ-ਇਨਕਲਾਬ’ ਨੂੰ ਸਫ਼ਲ ਬਣਾਉਣ ਵਿਚ ਯੋਗਦਾਨ ਪਾਇਆ। ਵਿਧਾਇਕ ਲਾਲਪੁਰਾ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ ਅਤੇ ਪੰਜਾਬ ਦੀ ਤਰੱਕੀ ਵਿਚ ਉਨ੍ਹਾਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ‘ਜਸ਼ਨ-ਏ-ਇਨਕਲਾਬ’ ਦੌਰਾਨ ਨੌਜਵਾਨਾਂ ਦੀ ਵੱਡੀ ਸ਼ਮੂਲੀਅਤ ਨੇ ਇਹ ਦਰਸਾਇਆ ਹੈ ਕਿ ਪੰਜਾਬ ਦਾ ਨੌਜਵਾਨ ਆਪਣੀ ਇਤਿਹਾਸਕ ਵਿਰਾਸਤ, ਸ਼ਹੀਦਾਂ ਦੀ ਕੁਰਬਾਨੀ ਅਤੇ ਪੰਜਾਬ ਦੀ ਤਰੱਕੀ ਨਾਲ ਜੁੜੇ ਮੁੱਦਿਆਂ ਪ੍ਰਤੀ ਜਾਗਰੂਕ ਹੈ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਨਾ ਸਿਰਫ਼ ਇਕ ਦਿਨ ਤਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਉਨ੍ਹਾਂ ਦੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਕੇ ਸਮਾਜ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਯੂਥ ਵਿੰਗ ਪੰਜਾਬ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਨੌਜਵਾਨਾਂ ਨੂੰ ਰਚਨਾਤਮਕ ਅਤੇ ਲੋਕ-ਹਿੱਤ ਵਾਲੀਆਂ ਗਤੀਵਿਧੀਆਂ ਨਾਲ ਜੋੜਨ ਲਈ ਮਿਲ ਕੇ ਕੰਮ ਕਰਨ ਦੀ ਲੋੜ ਹੈ। ਲੋਕ ਸੇਵਾ ਦੇ ਕਾਰਜਾਂ ’ਚ ਭੂਮਿਕਾ ਨਿਭਾਉਂਦੇ ਰਹਿਣਗੇ ਯੂਥ ਵਿੰਗ ਦੇ ਆਗੂ ਵਿਧਾਇਕ ਲਾਲਪੁਰਾ ਨੇ ਕਿਹਾ ਕਿ ਯੂਥ ਵਿੰਗ ਦੇ ਆਗੂ ਅਤੇ ਵਰਕਰ ਪਿੰਡ-ਪਿੰਡ ਤਕ ਨੌਜਵਾਨਾਂ ਨਾਲ ਸੰਪਰਕ ਬਣਾਉਂਦੇ ਹੋਏ ਲੋਕ ਸੇਵਾ ਦੇ ਕਾਰਜਾਂ ਵਿਚ ਆਪਣੀ ਭੂਮਿਕਾ ਨਿਭਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜਿਸ ਮਿਹਨਤ, ਇਕਜੁੱਟਤਾ ਅਤੇ ਜਜ਼ਬੇ ਨਾਲ ਸਾਰੇ ਸਾਥੀਆਂ ਨੇ ‘ਜਸ਼ਨ-ਏ-ਇਨਕਲਾਬ’ ਨੂੰ ਸਫ਼ਲ ਬਣਾਇਆ ਹੈ, ਉਹ ਕਾਬਿਲ-ਏ-ਤਾਰੀਫ਼ ਹੈ। ਮੈਂ ਪੰਜਾਬ ਦੇ ਸਮੂਹ ਯੂਥ ਵਿੰਗ ਆਗੂਆਂ, ਅਹੁਦੇਦਾਰਾਂ, ਯੂਥ ਕਲੱਬਾਂ ਦੇ ਪ੍ਰਧਾਨਾਂ ਅਤੇ ਨੌਜਵਾਨ ਸਾਥੀਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ। ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅਸੀਂ ਇਸੇ ਜਜ਼ਬੇ ਤੇ ਇਕਜੁੱਟਤਾ ਨਾਲ ਅੱਗੇ ਵੀ ਲੋਕਾਂ ਦੀ ਸੇਵਾ ਲਈ ਮਿਲ ਕੇ ਕੰਮ ਕਰਦੇ ਰਹਾਂਗੇ।