ਹੜ੍ਹ ਰਾਹਤ ਸੇਵਾ ਲਈ ਸੰਤ ਬਾਬਾ ਸੁੱਖਾ ਸਿੰਘ ਨੂੰ ਕੈਨੇਡਾ ’ਚ ਮਿਲਿਆ ਸੰਸਦੀ ਸਨਮਾਨ ਹੜ੍ਹ ਰਾਹਤ ਸੇਵਾ ਲਈ ਸੰਤ ਬਾਬਾ ਸੁੱਖਾ ਸਿੰਘ ਨੂੰ ਕੈਨੇਡਾ ’ਚ ਮਿਲਿਆ ਸੰਸਦੀ ਸਨਮਾਨ
Publish Date: Thu, 01 Oct 2026 06:10 PM (IST)
Updated Date: Fri, 02 Oct 2026 04:05 AM (IST)
* ਮੈਂਬਰ ਪਾਰਲੀਮੈਂਟ ਜਗਸ਼ਰਨ ਸਿੰਘ ਮਾਹਲ ਨੇ ਕੀਤਾ ਸਨਮਾਨਿਤ ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ’ਚ ਹੜ੍ਹਾਂ ਦੌਰਾਨ ਮਨੁੱਖਤਾ ਦੀ ਸੇਵਾ, ਰਾਹਤ ਤੇ ਬਚਾਅ ਕਾਰਜਾਂ ’ਚ ਪਾਏ ਯੋਗਦਾਨ ਦੀ ਮਾਨਤਾ ਵਜੋਂ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਨੂੰ ਕੈਨੇਡਾ ਦੇ ਐਡਮਿੰਟਨ ਸਾਊਥਈਸਟ ਤੋਂ ਸੰਸਦ ਮੈਂਬਰ ਜਗਸ਼ਰਨ ਸਿੰਘ ਮਾਹਲ ਵੱਲੋਂ ਵਿਸ਼ੇਸ਼ ਸੰਸਦੀ ਸਨਮਾਨ ਐੱਮਪੀ ਸਕਰੋਲ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਐਡਮਿੰਟਨ ਵਿਖੇ ਸੰਤ ਬਾਬਾ ਸੁੱਖਾ ਸਿੰਘ ਦੀ ਕੈਨੇਡਾ ਫੇਰੀ ਦੌਰਾਨ ਪ੍ਰਦਾਨ ਕੀਤਾ ਗਿਆ। ਸੰਸਦ ਮੈਂਬਰ ਜਗਸ਼ਰਨ ਸਿੰਘ ਮਾਹਲ ਵੱਲੋਂ ਭੇਟ ਕੀਤੇ ਗਏ ਇਸ ਵਿਸ਼ੇਸ਼ ਸੰਸਦੀ ਸਨਮਾਨ ’ਚ ਸੰਤ ਬਾਬਾ ਸੁੱਖਾ ਸਿੰਘ ਵੱਲੋਂ ਪੰਜਾਬ ’ਚ ਹੜ੍ਹਾਂ ਦੌਰਾਨ ਮੁੱਖ ਦਰਿਆਵਾਂ ਦੇ ਟੁੱਟੇ ਬੰਨ੍ਹਾਂ ਨੂੰ ਮੁੜ ਮਜ਼ਬੂਤ ਕਰਨ ਤੇ ਸੁਰੱਖਿਅਤ ਬਣਾਉਣ ਸਮੇਤ ਸਮਾਜਿਕ ਤੇ ਧਾਰਮਿਕ ਖੇਤਰ ’ਚ ਕੀਤੇ ਜਾ ਰਹੇ ਕਾਰਜਾਂ ਦੀ ਮਾਨਤਾ ਕੀਤੀ ਗਈ ਹੈ। ਸਨਮਾਨ ’ਚ ਉਨ੍ਹਾਂ ਦੀ ਭਾਈਚਾਰੇ ਪ੍ਰਤੀ ਵਚਨਬੱਧਤਾ, ਅਣਥੱਕ ਯਤਨਾਂ ਤੇ ਸਾਰਥਕ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਸੇਵਾ ਦੀ ਦਿਲੋਂ ਕਦਰ ਕੀਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਸਾਲ 2023 ਤੇ 2025 ’ਚ ਪੰਜਾਬ ਅੰਦਰ ਆਏ ਹੜ੍ਹਾਂ ਦੌਰਾਨ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵੱਲੋਂ ਕਈ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਵਿਆਪਕ ਰਾਹਤ ਕਾਰਜ ਕੀਤੇ ਗਏ। ਇਸ ਮੌਕੇ ਉਨ੍ਹਾਂ ਨਾਲ ਅਡਮਿੰਟਨ ਤੋਂ ਚਰਨਜੀਤ ਸਿੰਘ, ਪਰਮਿੰਦਰ ਸਿੰਘ ਸੰਧੂ, ਹਰਸ਼ਦੀਪ ਸਿੰਘ ਵਿਰਕ, ਬਨੀਸ਼ਾ ਕੌਰ ਸੰਧੂ, ਸੁਪਿੰਦਰ ਸਿੰਘ, ਹਰਸਿਮਰਨ ਸਿੰਘ ਰੰਧਾਵਾ, ਗੁਲਾਬ ਸਿੰਘ ਵਿਨੀਪੈੱਗ ਤੇ ਹੋਰ ਕਈ ਪਤਵੰਤੇ ਹਾਜ਼ਰ ਸਨ।