ਕਿੜੀਆ ’ਚ ਕਾਂਗਰਸ ਨੂੰ ਬਲ, 36 ਪਰਿਵਾਰ ‘ਆਪ’ ਛੱਡ ਕੇ ਕਾਂਗਰਸ ’ਚ ਸ਼ਾਮਲ ਕਿੜੀਆ ’ਚ ਕਾਂਗਰਸ ਨੂੰ ਬਲ, 36 ਪਰਿਵਾਰ ‘ਆਪ’ ਛੱਡ ਕੇ ਕਾਂਗਰਸ ’ਚ ਸ਼ਾਮਿਲ
Publish Date: Fri, 02 Oct 2026 05:43 PM (IST)
Updated Date: Fri, 02 Oct 2026 05:46 PM (IST)
ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕੀਤਾ ਸਵਾਗਤ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਪੱਟੀ ਹਲਕੇ ਦੇ ਪਿੰਡ ਕਿੜੀਆ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਸਿਆਸੀ ਬਲ ਮਿਲਿਆ, ਜਦੋਂ ਮਨਜੀਤ ਸਿੰਘ ਕਿੜੀਆ ਦੀ ਪ੍ਰੇਰਣਾ ਨਾਲ 36 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਹੋਏ ਇਕੱਠ ਦੌਰਾਨ ਕਾਂਗਰਸ ਆਗੂਆਂ ਵੱਲੋਂ ਕਿਹਾ ਗਿਆ ਕਿ ਵੱਡੀ ਗਿਣਤੀ ਵਿਚ ਪਰਿਵਾਰਾਂ ਦਾ ਕਾਂਗਰਸ ਨਾਲ ਜੁੜਨਾ ਪਾਰਟੀ ਦੀ ਪਿੰਡ ਪੱਧਰ ’ਤੇ ਮਜ਼ਬੂਤੀ ਨੂੰ ਦਰਸਾਉਂਦਾ ਹੈ। ਮਨਜੀਤ ਸਿੰਘ ਕਿੜੀਆ ਦੀ ਪ੍ਰੇਰਣਾ ਨਾਲ ਕਾਂਗਰਸ ਵਿਚ ਸ਼ਾਮਲ ਹੋਏ ਪਰਿਵਾਰਾਂ ਨੇ ਪਾਰਟੀ ਦੀਆਂ ਨੀਤੀਆਂ ਨਾਲ ਜੁੜ ਕੇ ਕੰਮ ਕਰਨ ਦੀ ਗੱਲ ਕਹੀ। ਕਾਂਗਰਸ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਨਿਸ਼ਾਨ ਸਿੰਘ, ਹਰਪਾਲ ਸਿੰਘ, ਘੁੱਲਾ ਸਿੰਘ, ਗੇਜਾ ਸਿੰਘ, ਦਲਜੀਤ ਸਿੰਘ, ਮੰਗਲ ਸਿੰਘ, ਬੂਟਾ ਸਿੰਘ, ਮਨਪ੍ਰੀਤ ਸਿੰਘ, ਸ਼ਿੰਗਾਰਾ ਸਿੰਘ, ਦਲੇਰ ਸਿੰਘ, ਬਖਸ਼ੀਸ ਸਿੰਘ, ਗੋਰਾ ਸਿੰਘ, ਸ਼ਿੰਦਾ ਸਿੰਘ, ਅਜੈ ਸਿੰਘ, ਲਾਲੀ ਸਿੰਘ, ਅਕਾਸ਼ ਸਿੰਘ, ਹਰਪਾਲ ਸਿੰਘ, ਬੋਬੀ ਸਿੰਘ, ਹਰਭੇਜ ਸਿੰਘ, ਸ਼ਿੰਦਾ ਸਿੰਘ ਡਰਾਈਵਰ, ਸੰਦੀਪ ਸਿੰਘ, ਲੱਖਾ ਸਿੰਘ, ਜਰਨੈਲ ਸਿੰਘ, ਮਨਜੀਤ ਸਿੰਘ, ਭੋਲਾ ਸਿੰਘ, ਜੱਗਾ ਸਿੰਘ, ਮਨਜੀਤ ਕੌਰ, ਸੀਤੂ ਕੌਰ, ਮਹਿੰਦਰ ਕੌਰ ਅਤੇ ਸ਼ਿੰਦੋ ਕੌਰ ਦੇ ਨਾਂ ਵਰਨਣਯੋਗ ਹਨ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਦਰਿਆ ਦੇ ਢਾਹੇ ਕੰਢਿਆਂ ਵਾਲੇ ਪਿੰਡਾਂ ਵਿਚ ਵੀ ਸੀਵਰੇਜ ਦੀ ਸਹੂਲਤ ਮੁਹੱਈਆ ਕਰਵਾਈ ਗਈ ਸੀ। ਉਨ੍ਹਾਂ ਕਿਹਾ ਕਿ ਜਿਹੜੇ ਕੰਮ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਸ਼ੁਰੂ ਹੋਏ ਸਨ ਅਤੇ ਜਿਹੜੇ ਕੰਮ ਅਜੇ ਅਧੂਰੇ ਹਨ, ਉਨ੍ਹਾਂ ਨੂੰ ਅੱਗੇ ਵਧਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਇਨ੍ਹਾਂ ਇਲਾਕਿਆਂ ਦੇ ਵਿਕਾਸ ਕਾਰਜਾਂ ਵਿਚ ਰਹਿ ਗਈਆਂ ਕਮੀਆਂ ਨੂੰ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਖੇਤਰ ਦੇ ਲੋਕਾਂ ਨੂੰ ਦਰਪੇਸ਼ ਮੁੱਢਲੀਆਂ ਸਮੱਸਿਆਵਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਬੁਨਿਆਦੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਰਕਰ ਪਿੰਡ ਪੱਧਰ ’ਤੇ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਾਹਮਣੇ ਲਿਆਉਣ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ। ਇਸ ਮੌਕੇ ਦਲਬੀਰ ਸਿੰਘ ਸੇਖੋਂ, ਜਗਬੀਰ ਸਿੰਘ ਸੋਨੂੰ ਹਰੀਕੇ, ਜੋਗਿੰਦਰਪਾਲ ਵੇਦੀ ਹਰੀਕੇ, ਮੱਖਣ ਸਿੰਘ, ਸਰਪੰਚ ਮਨਜੀਤ ਸਿੰਘ ਮਰਹਾਣਾ, ਜਗਪ੍ਰੀਤ ਸਿੰਘ ਚੀਮਾ, ਰਣਬੀਰ ਸਿੰਘ, ਸਰਪੰਚ ਹਰਚੰਦ ਸਿੰਘ ਨਦੋਹਰ, ਸਰਪੰਚ ਰਣਜੀਤ ਸਿੰਘ, ਸਰਪੰਚ ਬਲਬੀਰ ਸਿੰਘ ਠੱਠਾ, ਮਨਦੀਪ ਸਿੰਘ ਮੱਤਾ, ਸਰਪੰਚ ਕੁਲਦੀਪ ਸਿੰਘ ਬੂਹ, ਤੀਰਥ ਬੂਹ, ਸਰਪੰਚ ਲੱਖਾ ਸਿੰਘ ਕੁਤੀਵਾਲਾ, ਸਰਪੰਚ ਗੁਰਨਾਮ ਸਿੰਘ ਬਾਠ, ਅਮਰਜੀਤ ਸਿੰਘ ਸਰਹਾਲੀ ਕਲਾਂ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।