ਕਾਂਗਰਸ ਪਾਰਟੀ ਨੇ ਐੱਸਐੱਸਪੀ ਦੇ ਨਾਂ ਸੌਂਪਿਆ ਮੰਗ ਪੱਤਰ ਪੱਟੀ ਹਲਕੇ ’ਚ ਫ਼ਿਰੌਤੀ ਕਾਲਾਂ, ਗੋਲੀਆਂ, ਲੁੱਟਾਂ-ਖੋਹਾਂ ਤੇ ਚੋਰੀਆਂ ਨੂੰ ਠੱਲ ਪਾਉਣ ਦੀ ਮੰਗ
Publish Date: Fri, 02 Oct 2026 06:09 PM (IST)
Updated Date: Fri, 02 Oct 2026 06:10 PM (IST)
ਪੱਟੀ ਹਲਕੇ ’ਚ ਫਿਰੌਤੀ ਕਾਲਾਂ, ਗੋਲ਼ੀਆਂ, ਲੁੱਟਾਂ-ਖੋਹਾਂ ਤੇ ਚੋਰੀਆਂ ਨੂੰ ਠੱਲ ਪਾਉਣ ਦੀ ਮੰਗ ਫਿਰੌਤੀ ਦੀਆਂ ਕਾਲਾਂ ਤੋਂ ਪੱਟੀ ਵਾਸੀ ਸਹਿਮ ਦੇ ਮਾਹੌਲ ’ਚ : ਹਰਮਿੰਦਰ ਗਿੱਲ ਜਸਪਾਲ ਸਿੰਘ ਜੱਸੀ/ਕੇਪੀ ਗਿੱਲ, •ਪੰਜਾਬੀ ਜਾਗਰਣ ਤਰਨਤਾਰਨ/ਕੈਰੋਂ : ਪੱਟੀ ਹਲਕੇ ਵਿਚ ਕਾਨੂੰਨ-ਵਿਵਸਥਾ ਨਾਲ ਸਬੰਧਿਤ ਮੁੱਦਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਪੁਲਿਸ ਪ੍ਰਸ਼ਾਸਨ ਕੋਲ ਆਵਾਜ਼ ਉਠਾਈ ਗਈ ਹੈ। ਹਲਕਾ ਪੱਟੀ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਦੇ ਵਫ਼ਦ ਨੇ ਐੱਸਐੱਸਪੀ ਤਰਨਤਾਰਨ ਸੁਰਿੰਦਰ ਲਾਂਬਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੱਟੀ ਹਲਕੇ ਵਿਚ ਸਾਹਮਣੇ ਆ ਰਹੀਆਂ ਫਿਰੌਤੀ ਕਾਲਾਂ, ਗੋਲ਼ੀਬਾਰੀ ਦੀਆਂ ਘਟਨਾਵਾਂ, ਲੁੱਟਾਂ-ਖੋਹਾਂ ਅਤੇ ਚੋਰੀਆਂ ਸਮੇਤ ਕਾਨੂੰਨ-ਵਿਵਸਥਾ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਾਂਗਰਸ ਪਾਰਟੀ ਵੱਲੋਂ ਇਨ੍ਹਾਂ ਮਸਲਿਆਂ ਨੂੰ ਲੈ ਕੇ ਐੱਸਐੱਸਪੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਹਰਮਿੰਦਰ ਸਿੰਘ ਗਿੱਲ ਨੇ ਪੱਟੀ ਸ਼ਹਿਰ ਅਤੇ ਹਲਕੇ ਦੇ ਲੋਕਾਂ ਵੱਲੋਂ ਸੁਰੱਖਿਆ ਸਬੰਧੀ ਪ੍ਰਗਟ ਕੀਤੀਆਂ ਜਾ ਰਹੀਆਂ ਚਿੰਤਾਵਾਂ ਨੂੰ ਪੁਲਿਸ ਅਧਿਕਾਰੀ ਦੇ ਧਿਆਨ ਵਿਚ ਲਿਆਂਦਾ ਅਤੇ ਅਪਰਾਧਿਕ ਘਟਨਾਵਾਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੱਟੀ ਹਲਕੇ ਵਿਚ ਲੋਕਾਂ ਵੱਲੋਂ ਫਿਰੌਤੀ ਕਾਲਾਂ, ਲੁੱਟਾਂ-ਖੋਹਾਂ, ਚੋਰੀਆਂ ਅਤੇ ਗੋਲੀਬਾਰੀ ਵਰਗੀਆਂ ਘਟਨਾਵਾਂ ਸਬੰਧੀ ਚਿੰਤਾ ਪ੍ਰਗਟਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਵਪਾਰੀ, ਦੁਕਾਨਦਾਰ ਜਾਂ ਆਮ ਪਰਿਵਾਰ ਨੂੰ ਫਿਰੌਤੀ ਲਈ ਫੋਨ ਆਉਂਦਾ ਹੈ ਜਾਂ ਇਲਾਕੇ ਵਿਚ ਗੋਲ਼ੀ ਚੱਲਣ ਵਰਗੀ ਘਟਨਾ ਵਾਪਰਦੀ ਹੈ ਤਾਂ ਇਸ ਦਾ ਅਸਰ ਸਿਰਫ਼ ਇਕ ਵਿਅਕਤੀ ਤਕ ਸੀਮਤ ਨਹੀਂ ਰਹਿੰਦਾ, ਸਗੋਂ ਪੂਰੇ ਇਲਾਕੇ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੱਟੀ ਇਕ ਵੱਡਾ ਵਪਾਰਕ ਕੇਂਦਰ ਹੋਣ ਕਾਰਨ ਸ਼ਹਿਰ ਵਿਚ ਦਿਨ ਭਰ ਲੋਕਾਂ ਦੀ ਵੱਡੀ ਆਵਾਜਾਈ ਰਹਿੰਦੀ ਹੈ। ਦੁਕਾਨਦਾਰ, ਵਪਾਰੀ, ਕਾਰੋਬਾਰੀ, ਮੁਲਾਜ਼ਮ, ਵਿਦਿਆਰਥੀ ਅਤੇ ਆਮ ਲੋਕ ਰੋਜ਼ਾਨਾ ਆਪਣੇ ਕੰਮਾਂ ਲਈ ਸ਼ਹਿਰ ਵਿਚ ਆਉਂਦੇ ਹਨ। ਅਜਿਹੇ ਵਿਚ ਸ਼ਹਿਰ ਦੇ ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਹੋਣੇ ਜ਼ਰੂਰੀ ਹਨ। ਸਾਬਕਾ ਵਿਧਾਇਕ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਅਤੇ ਹਲਕੇ ਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਪੁਲਿਸ ਗਸ਼ਤ ਵਧਾਈ ਜਾਵੇ ਅਤੇ ਰਾਤ ਸਮੇਂ ਵੀ ਨਿਗਰਾਨੀ ਨੂੰ ਮਜ਼ਬੂਤ ਕੀਤਾ ਜਾਵੇ। ਇਸ ਦੇ ਨਾਲ ਹੀ ਜਿੱਥੇ ਅਪਰਾਧਿਕ ਘਟਨਾਵਾਂ ਸਬੰਧੀ ਮਾਮਲੇ ਦਰਜ ਹਨ, ਉਨ੍ਹਾਂ ਦੀ ਜਾਂਚ ਨੂੰ ਤੇਜ਼ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਲੋਕਾਂ ਵਿਚਕਾਰ ਭਰੋਸੇ ਦਾ ਰਿਸ਼ਤਾ ਮਜ਼ਬੂਤ ਕਰਨਾ ਵੀ ਬੇਹੱਦ ਜ਼ਰੂਰੀ ਹੈ। ਲੋਕਾਂ ਵੱਲੋਂ ਮਿਲਣ ਵਾਲੀ ਜਾਣਕਾਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਅਪਰਾਧਾਂ ਦੀ ਰੋਕਥਾਮ ਲਈ ਪ੍ਰਭਾਵਸ਼ਾਲੀ ਪੁਲਿਸਿੰਗ ਕਰਨ ਦੀ ਲੋੜ ਹੈ। ਮੁਲਾਕਾਤ ਦੌਰਾਨ ਐੱਸਐੱਸਪੀ ਤਰਨਤਾਰਨ ਸੁਰਿੰਦਰ ਲਾਂਬਾ ਨੇ ਹਰਮਿੰਦਰ ਸਿੰਘ ਗਿੱਲ ਅਤੇ ਕਾਂਗਰਸ ਆਗੂਆਂ ਵੱਲੋਂ ਰੱਖੇ ਗਏ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਿਆ। ਕਾਂਗਰਸ ਵੱਲੋਂ ਦਿੱਤੇ ਮੰਗ ਪੱਤਰ ਅਤੇ ਵਿਚਾਰੇ ਗਏ ਮੁੱਦਿਆਂ ’ਤੇ ਐੱਸਐੱਸਪੀ ਵੱਲੋਂ ਸਖ਼ਤ ਕਦਮ ਚੁੱਕਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਪੱਟੀ ਹਲਕੇ ਦੇ ਲੋਕਾਂ ਦੀ ਸੁਰੱਖਿਆ ਨਾਲ ਸਬੰਧਿਤ ਮਸਲਿਆਂ ਨੂੰ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਕਿਸੇ ਵੀ ਇਲਾਕੇ ਦੇ ਲੋਕਾਂ ਲਈ ਬੁਨਿਆਦੀ ਮੁੱਦਾ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮਿਲਣਾ ਜ਼ਰੂਰੀ ਹੈ। ਇਸ ਮੌਕੇ ਮੰਡਲ ਪ੍ਰਧਾਨ ਰਵੀ ਸ਼ੇਰ ਰਸੂਲਪੁਰ, ਸਰਪੰਚ ਨਵਰੀਤ ਸਿੰਘ ਬਲਾਕ ਪ੍ਰਧਾਨ ਨੌਸ਼ਹਿਰਾ, ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ, ਕੌਂਸਲਰ ਜਗਮੀਤ ਸਿੰਘ ਭੁੱਲਰ, ਸੁਖਵਿੰਦਰ ਸਿੰਘ ਸੰਗਵਾਂ, ਸਰਪੰਚ ਬਲਬੀਰ ਸਿੰਘ ਠੱਠਾ, ਸਰਪੰਚ ਸਤਨਾਮ ਸਿੰਘ ਪੋਪਨ, ਵਿਜੈ ਸ਼ਰਮਾ ਪ੍ਰਧਾਨ ਸ਼ਹਿਰੀ, ਮਨਜੀਤ ਸਿੰਘ ਤੂਤ, ਬਿੰਦਰ ਸਿੰਘ ਰਾਧਲਕੇ, ਗੁਰਪ੍ਰੀਤ ਸਿੰਘ ਸਭਰਾ, ਸਰਪੰਚ ਜਰਮੈਲ ਸਿੰਘ ਸੀਤੋ, ਸਰਪੰਚ ਹਰਚੰਦ ਸਿੰਘ, ਹਰਜਿੰਦਰ ਸਿੰਘ ਚੰਬਲ, ਗੁਰਪਿੰਦਰ ਸਿੰਘ ਮੰਡਲ ਪ੍ਰਧਾਨ, ਚੁਤਰੇਸ਼ ਸਿੰਘ ਪੰਨੂ, ਸੁਰਜੀਤ ਸਿੰਘ ਨੌਸ਼ਹਿਰਾ, ਸੁਰਜੀਤ ਸਿੰਘ ਪੱਟੀ, ਸਰਪੰਚ ਕੰਵਲਜੀਤ ਵਰਾਣਾ, ਸਰਪੰਚ ਅਵਤਾਰ ਸਿੰਘ ਬਿੱਲਾ, ਗੁਰਬਚਨ ਸਿੰਘ ਦੁਬਲੀ, ਭੁਪਿੰਦਰ ਸਿੰਘ ਵਿੱਕੀ ਮੰਡਲ ਪ੍ਰਧਾਨ, ਕੌਂਸਲਰ ਰੋਹਿਤ ਸ਼ਰਮਾ, ਕੌਂਸਲਰ ਗੁਰਪ੍ਰੀਤ ਸਿੰਘ, ਰਘਬੀਰ ਸਿੰਘ ਤੁੰਗ ਮੰਡਲ ਪ੍ਰਧਾਨ, ਅਮਰਜੀਤ ਸਿੰਘ ਉਸਮਾ ਮੰਡਲ ਪ੍ਰਧਾਨ, ਕੌਂਸਲਰ ਕੋਮਲ ਜੈਨ, ਸਰਪੰਚ ਜਸਬੀਰ ਸਿੰਘ ਬਰਵਾਲਾ, ਮਨਦੀਪ ਸਿੰਘ ਮੱਤਾ, ਸਰਪੰਚ ਗੁਰਸੇਵਕ ਸਿੰਘ ਸ਼ਹੀਦ, ਬਿੱਟੂ ਨੰਦਪੁਰੀਆ, ਸਰਪੰਚ ਸ਼ਮਿੰਦਰ ਸਿੰਘ, ਸਰਪੰਚ ਦਲਜਿੰਦਰ ਸਿੰਘ ਜਾਵੰਦਾ, ਸੁਖਦੇਵ ਸਿੰਘ, ਬਾਜ ਸਿੰਘ ਸਰਾਂ, ਹਰਮਨ ਪੰਨਗੋਟਾ, ਗੁਰਲਾਲ ਬਰਵਾਲਾ, ਚਾਨਣ ਬਰਵਾਲਾ, ਸਰਪੰਚ ਬਲਦੇਵ ਸਿੰਘ ਬੁਰਜ, ਰਿੰਕੂ ਸ਼ੇਰੋਂ ਇੰਦਰਜੀਤ ਢੋਟੀਆਂ, ਜਗਜੀਤ ਸਿੰਘ ਆਦਿ ਹਾਜ਼ਰ ਸਨ।