ਐੱਨਡੀਪੀਐੱਸ ਕੇਸਾਂ ’ਚ ਲੁੜੀਂਦੇ ਤਸਕਰਾਂ ਨੂੰ ਕਾਬੂ ਕਰਨ ਲਈ ਚਲਾਇਆ ਕਾਸੋ ਆਪ੍ਰੇਸ਼ਨ ਐੱਨਡੀਪੀਐੱਸ ਕੇਸਾਂ ਵਿਚ ਲੋੜੀਂਦੇ ਤਸਕਰਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਨੇ ਚਲਾਇਆ ਕਾਸੋ ਆਪ੍ਰੇਸ਼ਨ
Publish Date: Sun, 04 Oct 2026 04:38 PM (IST)
Updated Date: Sun, 04 Oct 2026 04:41 PM (IST)
ਕਿਰਪਾਲ ਸਿੰਘ ਰੰਧਾਵਾ, •ਪੰਜਾਬੀ ਜਾਗਰਣ, ਹਰੀਕੇ ਪੱਤਣ ਐੱਨਡੀਪੀਐੱਸ ਐਕਟ ਤਹਿਤ ਦਰਜ ਪੁਰਾਣੇ ਮਾਮਲਿਆਂ ਵਿਚ ਲੁੜੀਂਦੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਹਰੀਕੇ ਪੁਲਿਸ ਵੱਲੋਂ ਕਾਸੋ ਚਲਾਉਂਦਿਆਂ ਪਿੰਡ ਵਿਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਪੁਲਿਸ ਦੀ ਇਸ ਕਾਰਵਾਈ ਨਾਲ ਨਸ਼ਾ ਤਸਕਰੀ ਨਾਲ ਜੁੜੇ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਵਿਚ ਹੜਕੰਪ ਮਚ ਗਿਆ। ਥਾਣਾ ਹਰੀਕੇ ਦੀ ਪੁਲਿਸ ਪਾਰਟੀ ਨੇ ਐੱਸਐੱਚਓ ਪ੍ਰਭਜੀਤ ਸਿੰਘ ਗਿੱਲ ਦੀ ਅਗਵਾਈ ਕਾਸੋ ਆਪ੍ਰੇਸ਼ਨ ਤਹਿਤ ਦਰਜਨ ਦੇ ਕਰੀਬ ਘਰਾਂ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਲਈ। ਇਸ ਦੌਰਾਨ ਪੁਲਿਸ ਵੱਲੋਂ ਐੱਨਡੀਪੀਐੱਸ ਐਕਟ ਦੇ ਪੁਰਾਣੇ ਮਾਮਲਿਆਂ ਵਿਚ ਲੋੜੀਂਦੇ ਮੁਲਜ਼ਮਾਂ ਦੇ ਘਰਾਂ ਅਤੇ ਸੰਭਾਵਿਤ ਟਿਕਾਣਿਆਂ ਦੀ ਜਾਂਚ ਕੀਤੀ ਗਈ। ਪੁਲਿਸ ਦੀ ਕਾਰਵਾਈ ਦੀ ਭਿਣਕ ਲੱਗਦਿਆਂ ਕਈ ਸ਼ੱਕੀ ਵਿਅਕਤੀ ਆਪਣੇ ਘਰਾਂ ਤੋਂ ਗਾਇਬ ਮਿਲੇ ਅਤੇ ਰੂਪੋਸ਼ ਹੋ ਗਏ। ਕਾਸੋ ਆਪ੍ਰੇਸ਼ਨ ਦੌਰਾਨ ਪੁਲਿਸ ਵੱਲੋਂ ਘਰਾਂ ਦੀ ਤਲਾਸ਼ੀ ਦੇ ਨਾਲ-ਨਾਲ ਆਉਣ-ਜਾਣ ਵਾਲੇ ਰਸਤਿਆਂ ਅਤੇ ਸ਼ੱਕੀ ਥਾਵਾਂ ’ਤੇ ਵੀ ਨਜ਼ਰ ਰੱਖੀ ਗਈ। ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆ ਥਾਣਾ ਮੁਖੀ ਪ੍ਰਭਜੀਤ ਸਿੰਘ ਗਿੱਲ ਨੇ ਕਿਹਾ ਕਿ ਇਹ ਕਾਰਵਾਈ ਐੱਨਡੀਪੀਐੱਸ ਮਾਮਲਿਆਂ ਵਿਚ ਲੋੜੀਂਦੇ ਮੁਲਜ਼ਮਾਂ ਨੂੰ ਕਾਨੂੰਨ ਦੇ ਸ਼ਿਕੰਜੇ ਵਿਚ ਲਿਆਉਣ ਲਈ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਐੱਸਐੱਸਪੀ ਸੁਰੇਂਦਰ ਲਾਂਬਾ ਦੇ ਆਦੇਸ਼ਾਂ ਤਹਿਤ ਨਸ਼ਿਆਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਤਸਕਰੀ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੁਰਾਣੇ ਮਾਮਲਿਆਂ ਵਿਚ ਲੋੜੀਂਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੀ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾਵੇਗੀ। ਪੁਲਿਸ ਦੀ ਇਸ ਅਚਾਨਕ ਕਾਰਵਾਈ ਤੋਂ ਬਾਅਦ ਇਲਾਕੇ ਵਿਚ ਨਸ਼ਾ ਤਸਕਰੀ ਨਾਲ ਜੁੜੇ ਅਨਸਰਾਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਅਧਿਕਾਰੀਆਂ ਮੁਤਾਬਿਕ ਆਉਣ ਵਾਲੇ ਦਿਨਾਂ ਵਿਚ ਵੀ ਕਾਸੋ ਆਪ੍ਰੇਸ਼ਨ ਅਤੇ ਚੈਕਿੰਗ ਮੁਹਿੰਮ ਜਾਰੀ ਰਹੇਗੀ। ਇਸ ਮੌਕੇ ਸਬ ਇੰਸਪੈਕਟਰ ਲਖਬੀਰ ਸਿੰਘ, ਸਬ ਇੰਸਪੈਕਟਰ ਰਣਜੀਤ ਸਿੰਘ, ਏਐੱਸਆਈ ਸੁਖਦੇਵ ਸਿੰਘ, ਸਹਾਇਕ ਥਾਣੇਦਾਰ ਸੁਰਜੀਤ ਸਿੰਘ, ਕਾਰਜ ਸਿੰਘ, ਮੁੱਖ ਸਿਪਾਹੀ ਗੁਰਸ਼ਰਨ ਸਿੰਘ, ਮਹਿਲਾ ਕਾਂਸਟੇਬਲ ਅਮਨਦੀਪ ਕੌਰ, ਸਿਮਰਜੀਤ ਸਿੰਘ, ਜਤਿੰਦਰ ਸਿੰਘ ਅਤੇ ਰਮਨਦੀਪ ਕੌਰ ਪੰਨੂ ਹਾਜ਼ਰ ਸਨ।