ਜੇਲ੍ਹ ’ਚ ਬੰਦ ਹਵਾਲਾਤੀਆਂ ਕੋਲੋਂ ਬਰਾਮਦ ਹੋਏ ਮੋਬਾਈਲ ਫੋਨ
ਜੇਲ੍ਹ ਵਿਚ ਬੰਦ ਹਵਾਲਾਤੀਆਂ ਕੋਲੋਂ ਬਰਾਮਦ ਹੋਏ ਮੋਬਾਈਲ ਫੋਨ
Publish Date: Sun, 04 Oct 2026 04:55 PM (IST)
Updated Date: Sun, 04 Oct 2026 04:56 PM (IST)
ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬਰਾਮਦ ਹੋਏ ਫੋਨਾਂ ਨੂੰ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਦੱਸਿਆ ਕਿ ਵਾਰਡ ਨੰਬਰ 10 ਦੀ ਬੈਰਕ ਨੰਬਰ 2 ਵਿਚ ਬੰਦ ਜਰਮਨਜੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਹੰਸਾਂਵਾਲਾ ਅਤੇ ਮਹਾਬੀਰ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਲਖਣਾ ਕੋਲੋਂ ਦੋ ਸਮਾਰਟ ਫੋਨ ਤੇ ਇਕ ਸਿਮ ਕਾਰਡ ਬਰਾਮਦ ਹੋਇਆ। ਇਸੇ ਤਰ੍ਹਾਂ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਨੇ ਦੱਸਿਆ ਕਿ ਬਲਾਕ ਨੰਬਰ 5 ਦੀ ਬੈਰਕ ਨੰਬਰ 5 ਵਿਚ ਬੰਦ ਅਰਸ਼ਦੀਪ ਮਸੀਹ ਪੁੱਤਰ ਪਤਰਸ ਮਸੀਹ ਵਾਸੀ ਕੱਕਾ ਕੰਡਿਆਲਾ ਕੋਲੋਂ ਇਕ ਸਮਾਰਟ ਫੋਨ ਬਰਾਮਦ ਹੋਇਆ। ਦੂਜੇ ਪਾਸੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਤਿੰਨਾਂ ਹਵਾਲਾਤੀਆਂ ਖਿਲਾਫ਼ ਜੇਲ੍ਹ ਨਿਯਮਾਂ ਦੀ ਉਲੰਘਣਾ ਸਬੰਧੀ ਬਣਦੀਆਂ ਧਾਰਾਵਾਂ ਤਹਿਤ ਦੋ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਦੀ ਅਗਲੀ ਜਾਂਚ ਲਈ ਕ੍ਰਮਵਾਰ ਸਬ ਇੰਸਪੈਕਟਰ ਸ਼ਰਨਪ੍ਰੀਤ ਕੌਰ ਅਤੇ ਸਬ ਇੰਸਪੈਕਟਰ ਰਜੀਵ ਕੁਮਾਰ ਦੀ ਡਿਊਟੀ ਲਗਾਈ ਗਈ ਹੈ।