ਚੇਅਰਮੈਨ ਕੋਟ ਨੇ ਮੰਡੀ ’ਚ ਸ਼ੁਰੂ ਕਰਵਾਈ ਝੋਨੇ ਦੀ ਸਰਕਾਰੀ ਖਰੀਦ ਚੇਅਰਮੈਨ ਕੋਟ ਨੇ ਸਰਾਏ ਅਮਾਨਤ ਖਾਂ ਮੰਡੀ ਵਿਚ ਸ਼ੁਰੂ ਕਰਵਾਈ ਝੋਨੇ ਦੀ ਸਰਕਾਰੀ ਖਰੀਦ
Publish Date: Sun, 04 Oct 2026 05:23 PM (IST)
Updated Date: Sun, 04 Oct 2026 05:26 PM (IST)
ਨਰਿੰਦਰ ਸਿੰਘ ਦੋਦੇ•, ਪੰਜਾਬੀ ਜਾਗਰਣ, ਸਰਾਏ ਅਮਾਨਤ ਖਾਂ : ਕਸਬਾ ਸਰਾਏ ਅਮਾਨਤ ਖਾਂ ਦੀ ਦਾਣਾ ਮੰਡੀ ਵਿਚ ਝੋਨੇ ਦੀ ਸਰਕਾਰੀ ਖਰੀਦ ਮਾਰਕੀਟ ਕਮੇਟੀ ਝਬਾਲ ਦੇ ਚੇਅਰਮੈਨ ਬਲਵਿੰਦਰ ਸਿੰਘ ਕੋਟ ਨੇ ਸ਼ੁਰੂ ਕਰਵਾਈ। ਇਸ ਸਮੇਂ ਚੇਅਰਮੈਨ ਬਲਵਿੰਦਰ ਸਿੰਘ ਕੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਝੋਨੇ ਦੀ ਫ਼ਸਲ ਦੀ ਨਿਰਵਿਘਨ ਸਰਕਾਰੀ ਖਰੀਦ ਕਰਨ ਲਈ ਮੰਡੀਆਂ ਵਿਚ ਢੁਕਵੇਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਫ਼ਸਲ ਦੀ ਖਰੀਦ ਸਬੰਧੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇ ਤੇ ਕਿਸਾਨਾਂ ਦੀ ਫ਼ਸਲ ਦੇ ਇਕ-ਇਕ ਦਾਣੇ ਦੀ ਸਰਕਾਰ ਵੱਲੋਂ ਖ਼ਰੀਦ ਕੀਤੀ ਜਾਵੇਗੀ। ਜੇਕਰ ਕਿਸੇ ਕਿਸਾਨ ਜਾ ਆੜ੍ਹਤੀ ਨੂੰ ਖ਼ਰੀਦ ਸਬੰਧੀ ਕੋਈ ਮੁਸ਼ਕਿਲ ਆਉਂਦੀ ਹੈ, ਤਾਂ ਉਹ ਸਿੱਧਾ ਮੇਰੇ ਨਾਲ ਸੰਪਰਕ ਕਰ ਸਕਦਾ ਹੈ। ਇਸ ਸਮੇਂ ਚੇਅਰਮੈਨ ਬਲਵਿੰਦਰ ਸਿੰਘ ਕੋਟ, ਪਨਗਰੇਨ ਇੰਸਪੈਕਟਰ ਅੰਗਰੇਜ਼ ਸਿੰਘ, ਪਨਸਪ ਇੰਸਪੈਕਟਰ ਹਰਮਨ ਸਿੰਘ, ਸਰੂਪ ਸਿੰਘ ਕੋਟ, ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਪ੍ਰਸ਼ੋਤਮ ਸਿੰਘ ਆਧੀ, ਮਨਦੀਪ ਉਪਰ, ਪੱਪੂ ਲਹੀਆ, ਆੜ੍ਹਤੀ ਜੰਗ ਸ਼ੇਰ ਸਿੰਘ, ਸਾਬਕਾ ਸਰਪੰਚ ਬਗੀਚਾ ਸਿੰਘ ਲਹੀਆ, ਸਵਰਨ ਸਿੰਘ ਗੰਡੀਵਿੰਡ, ਗੁਰਬਿੰਦਰ ਸਿੰਘ ਗੰਡੀਵਿੰਡ, ਗੁਰਅਵਤਾਰ ਸਿੰਘ, ਗੁਰਦੇਵ ਸਿੰਘ ਗੰਡੀਵਿੰਡ, ਲਵ ਗੰਡੀਵਿੰਡ ਆਦਿ ਹਾਜ਼ਰ ਸਨ।