ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਵਾਲੇ ਪਟਾਕੇ ਵੇਚਣ ’ਤੇ ਹੋਵੇ ਕਾਰਵਾਈ : ਸਾਹਿਲ
ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਵਾਲੇ ਪਟਾਕੇ ਵੇਚਣ ’ਤੇ ਹੋਵੇ ਕਾਰਵਾਈ : ਸਾਹਿਲ
Publish Date: Sun, 04 Oct 2026 07:01 PM (IST)
Updated Date: Sun, 04 Oct 2026 07:02 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਰਾਸ਼ਟਰੀ ਭਗਵਾਂ ਸੈਨਾ ਦੇ ਪੰਜਾਬ ਮੀਡੀਆ ਇੰਚਾਰਜ ਬੀਐੱਸ ਸਾਹਿਲ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਅੰਦਰ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ ਤੇ ਇਸ ਦੌਰਾਨ ਆਤਿਸ਼ਬਾਜ਼ੀ ਦੀ ਵਰਤੋਂ ਵੀ ਵੱਡੇ ਪੱਧਰ ’ਤੇ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਦੇਖਣ ਵਿਚ ਆਇਆ ਹੈ ਕਿ ਕੁਝ ਪਟਾਕਿਆਂ ਦੇ ਡੱਬਿਆਂ ਅਤੇ ਪੈਕਿੰਗ ਉੱਪਰ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਛਾਪੀਆਂ ਜਾਂਦੀਆਂ ਹਨ। ਉਨ੍ਹਾਂ ਇਸ ਨੂੰ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਸੰਵੇਦਨਸ਼ੀਲ ਮਾਮਲਾ ਦੱਸਦਿਆਂ ਕਿਹਾ ਕਿ ਅਜਿਹੇ ਪਟਾਕਿਆਂ ਦੀ ਵਿਕਰੀ ’ਤੇ ਪ੍ਰਸ਼ਾਸਨ ਨੂੰ ਨਜ਼ਰ ਰੱਖਣੀ ਚਾਹੀਦੀ ਹੈ। ਸਾਹਿਲ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਾਜ਼ਾਰਾਂ ਵਿਚ ਪਟਾਕਿਆਂ ਦੀ ਵਿਕਰੀ ਦੀ ਜਾਂਚ ਕੀਤੀ ਜਾਵੇ ਅਤੇ ਜੇਕਰ ਕਿਸੇ ਪਟਾਕੇ ਦੀ ਪੈਕਿੰਗ ’ਤੇ ਧਾਰਮਿਕ ਚਿੰਨ੍ਹਾਂ ਜਾਂ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਦੀ ਵਰਤੋਂ ਨਿਯਮਾਂ ਦੀ ਉਲੰਘਣਾ ਕਰਦੀ ਪਾਈ ਜਾਂਦੀ ਹੈ ਤਾਂ ਸਬੰਧਿਤ ਵਿਕਰੇਤਾਵਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਜਿਹੇ ਪਟਾਕੇ ਨਾ ਵੇਚੇ ਜਾਣ।