ਅਧਿਆਪਕ ਅਹੂਜਾ ‘ਸਹੋਦਿਆ ਬੈਸਟ ਟੀਚਰ ਐਵਾਰਡ 2026’ ਨਾਲ ਸਨਮਾਨਿਤ
ਮਿਲੇਨੀਅਮ ਵਰਲਡ ਸਕੂਲ ਦੇ ਅਧਿਆਪਕ ਨੂੰ ‘ਸਹੋਦਿਆ ਬੈਸਟ ਟੀਚਰ ਐਵਾਰਡ 2026’ ਨਾਲ ਸਨਮਾਨਿਤ
Publish Date: Sun, 04 Oct 2026 07:18 PM (IST)
Updated Date: Sun, 04 Oct 2026 07:20 PM (IST)
ਬੱਲੂ ਮਹਿਤਾ, •ਪੰਜਾਬੀ ਜਾਗਰਣ ਪੱਟੀ : ਮਿਲੇਨੀਅਮ ਵਰਲਡ ਸਕੂਲ ਕੈਰੋਂ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਮਿਹਨਤੀ ਅਤੇ ਸਮਰਪਿਤ ਅਧਿਆਪਕ ਵਿਸ਼ਾਲੀ ਅਹੂਜਾ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਯੋਗਦਾਨ ਲਈ ‘ਸਹੋਦਿਆ ਬੈਸਟ ਟੀਚਰ ਐਵਾਰਡ 2026’ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਅਧਿਆਪਕ ਦੀ ਲਗਨ, ਮਿਹਨਤ, ਨਵੀਨਤਮ ਅਧਿਆਪਨ ਤਰੀਕਿਆਂ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਮਾਨਤਾ ਦਿੰਦਾ ਹੈ। ਸਕੂਲ ਦੀ ਮੈਨੇਜਮੈਂਟ ਕਮੇਟੀ ਤੇ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ ਅਤੇ ਕੁਲਬੀਰ ਕੌਰ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਅਧਿਆਪਕ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਇਸ ਉਪਲਬਧੀ ’ਤੇ ਮਾਣ ਪ੍ਰਗਟ ਕੀਤਾ। ਸਕੂਲ ਦੇ ਪ੍ਰਿੰਸੀਪਲ ਪਵਨਦੀਪ ਕੌਰ ਨੇ ਕਿਹਾ ਕਿ ਅਧਿਆਪਕ ਸਿੱਖਿਆ ਪ੍ਰਣਾਲੀ ਦੀ ਮਜ਼ਬੂਤ ਨੀਂਹ ਹੁੰਦੇ ਹਨ ਅਤੇ ਅਜਿਹੇ ਸਨਮਾਨ ਉਨ੍ਹਾਂ ਨੂੰ ਹੋਰ ਉਤਸ਼ਾਹ ਅਤੇ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਐਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।