ਬਾਬਾ ਸੁੱਖਾ ਸਿੰਘ ਜੀ ਸ਼ਹੀਦ ਦਾ ਸਾਲਾਨਾ ਜੋੜ ਮੇਲਾ ਮਨਾਇਆ ਬਾਬਾ ਸੁੱਖਾ ਸਿੰਘ ਜੀ ਸ਼ਹੀਦ ਦਾ ਸਾਲਾਨਾ ਜੋੜ ਮੇਲਾ ਮਨਾਇਆ
Publish Date: Sun, 04 Oct 2026 07:42 PM (IST)
Updated Date: Sun, 04 Oct 2026 07:44 PM (IST)
ਮਦਨ ਲਾਲ, •ਪੰਜਾਬੀ ਜਾਗਰਣ ਸ਼ਾਹਬਾਜ਼ਪੁਰ : ਬਾਬਾ ਸੁੱਖਾ ਸਿੰਘ ਜੀ ਸ਼ਹੀਦ ਦਾ ਸਾਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਗੁਲਾਲੀਪੁਰ ਜ਼ਿਲ੍ਹਾ ਤਰਨਤਾਰਨ ਵਿਖੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਬਾਬਾ ਸੋਹਣ ਸਿੰਘ ਦੀ ਅਗਵਾਈ ਹੇਠ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਲੱਖਾ ਸਿੰਘ ਕੋਟੇ ਵਾਲੇ, ਬਾਬਾ ਬਲਵਿੰਦਰ ਸਿੰਘ ਕੋਟੇ ਵਾਲੇ, ਬਾਬਾ ਜੋਗਾ ਸਿੰਘ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਘਰਿਆਲਾ, ਬਾਬਾ ਸ਼ਿੰਦਾ ਸਿੰਘ ਗੋਪਾਲਾ, ਬਾਬਾ ਸੂਬਾ ਸਿੰਘ ਕੁਹਾੜਕੇ ਵਾਲੇ, ਬਾਬਾ ਸੁਰਜੀਤ ਸਿੰਘ ਕੈਰੋਂ ਵਾਲਿਆਂ, ਬਾਬਾ ਬੁੱਢਾ ਜੀ ਝਾੜ ਸਾਹਿਬ ਵਾਲੇ ਸਮੇਤ ਹੋਰ ਮਹਾਂਪੁਰਖਾਂ ਨੇ ਸੰਗਤ ਦੇ ਦਰਸ਼ਨ ਕੀਤੇ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਦੇ ਸਿਰਮੌਰ ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂਆਂ ਤੇ ਸੂਰਬੀਰ ਯੋਧਿਆਂ ਦੇ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਅਤੇ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤ ਨੂੰ ਗੁਰੂ ਬਾਣੀ ਨਾਲ ਜੋੜਿਆ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਡਾ. ਰਾਜਵੰਤ ਸਿੰਘ, ਡਾ. ਸਾਹਿਬ ਸਿੰਘ, ਮੈਂਬਰ ਪੰਚਾਇਤ ਸਵਿੰਦਰ ਸਿੰਘ, ਮੈਂਬਰ ਪੰਚਾਇਤ ਦਿਲਜੀਤ ਸਿੰਘ ਗੁਲਾਲੀਪੁਰ, ਹਰਪਾਲ ਸਿੰਘ ਗੁਲਾਲੀਪੁਰ, ਅੰਗਰੇਜ਼ ਸਿੰਘ, ਡਾ. ਭਜਨ ਸਿੰਘ, ਕੁਲਦੀਪ ਸਿੰਘ, ਤਨਵੀਰ ਸਿੰਘ ਔਲਖ, ਲਵਪ੍ਰੀਤ ਸਿੰਘ, ਪ੍ਰਭਜੀਤ ਸਿੰਘ, ਸਿਮਰਨ ਸਿੰਘ, ਕਰਨਪ੍ਰੀਤ ਸਿੰਘ ਸੋਨੂੰ ਮੋਹਤਬਾਰਾਂ ਨੇ ਵੀ ਹਾਜ਼ਰੀ ਭਰਦੇ ਹੋਏ ਸ੍ਰੀ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਇਸ ਮੌਕੇ ਠੰਡੇ ਅਤੇ ਚਾਹ ਪਕੌੜੇ, ਜਲੇਬ ਤੇ ਦਾਲ ਫੁਲਕੇ ਦੇ ਲੰਗਰ ਅਟੁੱਟ ਵਰਤਾਏ ਗਏ।