ਦੁਕਾਨ ’ਚੋਂ ਕੀਮਤੀ ਸਾਮਾਨ ਤੇ ਨਕਦੀ ਚੋਰੀ ਆਪ ਆਗੂ ਦੀ ਦੁਕਾਨ ਨੂੰ ਸੰਨ੍ਹ ਲਗਾ ਕੇ ਚੋਰਾਂ ਉਡਾਇਆ ਕੀਮਤੀ ਸਮਾਨ ਤੇ ਨਕਦੀ
Publish Date: Sun, 04 Oct 2026 07:57 PM (IST)
Updated Date: Sun, 04 Oct 2026 07:59 PM (IST)
ਕਿਰਪਾਲ ਸਿੰਘ ਰੰਧਾਵਾ, •ਪੰਜਾਬੀ ਜਾਗਰਣ, ਹਰੀਕੇ ਪੱਤਣ ਕਸਬੇ ਦੇ ਮੇਨ ਬਾਜ਼ਾਰ ’ਚ ਆਮ ਆਦਮੀ ਪਾਰਟੀ ਦੇ ਆਗੂ ਕੁਲਵੰਤ ਸਿੰਘ ਸ਼ਾਲੂ, ਗਗਨਦੀਪ ਸਿੰਘ ਦੀ ਦੁਕਾਨ ਨੂੰ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਸੰਨ੍ਹ ਲਾ ਕੇ ਨਕਦੀ ਅਤੇ ਕੀਮਤੀ ਸਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਦੁਕਾਨ ਮਾਲਕ ਨੂੰ ਸਵੇਰੇ ਦੁਕਾਨ ਖੋਲ੍ਹਣ ਸਮੇਂ ਲੱਗਾ। ਦੁਕਾਨ ਦੇ ਅੰਦਰ ਸਾਮਾਨ ਖਿੱਲਰਿਆ ਪਿਆ ਸੀ ਅਤੇ ਪਿਛਲੇ ਪਾਸੇ ਸੰਨ੍ਹ ਲੱਗੀ ਹੋਈ ਸੀ। ਜਾਣਕਾਰੀ ਅਨੁਸਾਰ ਅਣਪਛਾਤੇ ਵਿਅਕਤੀ ਰਾਤ ਸਮੇਂ ਦੁਕਾਨ ਦੇ ਪਿਛਲੇ ਹਿੱਸੇ ਤੋਂ ਅੰਦਰ ਦਾਖ਼ਲ ਹੋਏ ਅਤੇ ਦੁਕਾਨ ’ਚ ਪਈ ਨਕਦੀ ਤੇ ਮੋਬਾਈਲ ਫੋਨਾਂ ਦਾ ਕੀਮਤੀ ਸਾਮਾਨ ਲੈ ਕੇ ਫਰਾਰ ਹੋ ਗਏ। ਨਕਦੀ ਸਮੇਤ ਚੋਰੀ ਹੋਏ ਸਾਮਾਨ ਦੀ ਕੀਮਤ 20 ਹਜ਼ਾਰ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਹਰੀਕੇ ਤੋ ਡਿਊਟੀ ਅਫਸਰ ਪੁਲਿਸ ਬਲ ਸਮੇਤ ਮੌਕੇ ’ਤੇ ਪੁੱਜੇ ਅਤੇ ਦੁਕਾਨ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਆਲੇ-ਦੁਆਲੇ ਦੇ ਇਲਾਕੇ ਦੀ ਵੀ ਜਾਂਚ ਕਰਨ ਦੇ ਨਾਲ ਨਾਲ ਚੋਰਾਂ ਸਬੰਧੀ ਸੁਰਾਗ ਇਕੱਠੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਨੇ ਦੁਕਾਨ ਮਾਲਕ ਦੇ ਬਿਆਨ ਦਰਜ ਕਰ ਕੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ। ਪੁਲਿਸ ਵੱਲੋਂ ਨੇੜਲੇ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਘਾਲੀ ਜਾ ਰਹੀ ਹੈ, ਤਾਂ ਜੋ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ। ਵਾਰਦਾਤ ਤੋਂ ਬਾਅਦ ਦੁਕਾਨਦਾਰਾਂ ’ਚ ਵੀ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਥਾਣਾ ਹਰੀਕੇ ਦੇ ਮੁੱਖ ਅਫਸਰ ਇੰਸਪੈਕਟਰ ਪ੍ਰਭਜੀਤ ਸਿੰਘ ਗਿੱਲ ਨੇ ਕਿਹਾ ਘਟਨਾ ਸਥਾਨ ਤੋਂ ਪੁਲਿਸ ਹੱਥ ਕਈ ਸੁਰਾਗ ਲੱਗੇ ਹਨ, ਜਿਨ੍ਹਾਂ ਦੇ ਆਧਾਰ ’ਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।