ਕਾਲਜ ’ਚ ਸਵੱਛ ਭਾਰਤ ਅਭਿਆਨ ਤਹਿਤ ਕੱਢੀ ਰੈਲੀ ਐੱਸਬੀਐੱਸ ਪੌਲੀਟੈਕਨਿਕ ਕਾਲਜ ਪੱਟੀ ਨੇ ਸਵੱਛ ਭਾਰਤ ਅਭਿਆਨ ਤਹਿਤ ਰੈਲੀ ਕੱਢੀ
Publish Date: Mon, 05 Oct 2026 04:38 PM (IST)
Updated Date: Mon, 05 Oct 2026 04:41 PM (IST)
ਬੱਲੂ ਮਹਿਤਾ, •ਪੰਜਾਬੀ ਜਾਗਰਣ, ਪੱਟੀ ਸ਼ਹੀਦ ਭਗਤ ਸਿੰਘ ਪੌਲੀਟੈਕਨਿਕ ਕਾਲਜ, ਪੱਟੀ ਵੱਲੋਂ ਸਵੱਛ ਭਾਰਤ ਅਭਿਆਨ ਤਹਿਤ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਰੈਲੀ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ, ਡਾਇਰੈਕਟਰ ਸ਼ੁਭੀ ਭਾਰਦਵਾਜ ਅਤੇ ਪ੍ਰਿੰਸੀਪਲ ਕਪਿਲ ਦੇਵ ਸ਼ਰਮਾ ਦੀ ਦੂਰਦਰਸ਼ੀ ਅਗਵਾਈ ਹੇਠ ਕਰਵਾਈ ਗਈ। ਰੈਲੀ ਵਿਚ ਕਾਲਜ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਸਫ਼ਾਈ, ਸਵੱਛ ਭਾਰਤ, ਵਾਤਾਵਰਣ ਸੁਰੱਖਿਆ, ਰੁੱਖ ਲਗਾਉਣ, ਸ਼ਾਂਤੀ ਅਤੇ ਅਹਿੰਸਾ ਸਬੰਧੀ ਜਾਗਰੂਕਤਾ ਪੈਦਾ ਕਰਨ ਵਾਲੇ ਨਾਅਰੇ ਲਗਾਏ। ਇਸ ਮੌਕੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਵੱਖ-ਵੱਖ ਜਾਗਰੂਕਤਾ ਸੰਦੇਸ਼ਾਂ ਰਾਹੀਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ. ਤਜਿੰਦਰ ਸਿੰਘ ਬੇਦੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਵੀ ਪ੍ਰੇਰਿਤ ਕੀਤਾ। ਰੈਲੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਸਮਾਜ ਵਿਚ ਸਫ਼ਾਈ, ਵਾਤਾਵਰਣ ਦੀ ਸੰਭਾਲ, ਰੁੱਖ ਲਗਾਉਣ ਅਤੇ ਸਿਹਤਮੰਦ ਤੇ ਸਾਫ਼-ਸੁਥਰੇ ਸਮਾਜ ਦੀ ਮਹੱਤਤਾ ਸਬੰਧੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਦੇ ਨਾਲ ਹੀ ਵਿਦਿਆਰਥੀਆਂ ਵਿਚ ਕੁਦਰਤ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਅਤੇ ਸ਼ਾਂਤੀ, ਸਦਭਾਵਨਾ ਤੇ ਅਹਿੰਸਾ ਦਾ ਸੰਦੇਸ਼ ਦੇਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਹ ਰੈਲੀ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਇਕ ਸਾਫ਼, ਹਰਿਆ-ਭਰਿਆ, ਸਿਹਤਮੰਦ ਅਤੇ ਸੁੰਦਰ ਸਮਾਜ ਸਿਰਜਣ ਦਾ ਸੰਦੇਸ਼ ਦੇਣ ਵਿਚ ਸਫ਼ਲ ਰਹੀ।